• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਛੱਤਬੀੜ ਚਿੜੀਆਘਰ ਦੇ ਮੁੜ ਖੁੱਲ੍ਹਣ ਨਾਲ ਪਹਿਲੇ ਦਿਨ 1100 ਸੈਲਾਨੀ ਪਹੁੰਚੇ

Asli Punjabi by Asli Punjabi
December 11, 2020
in Entertainment
0
ਛੱਤਬੀੜ ਚਿੜੀਆਘਰ ਦੇ ਮੁੜ ਖੁੱਲ੍ਹਣ ਨਾਲ ਪਹਿਲੇ ਦਿਨ 1100 ਸੈਲਾਨੀ ਪਹੁੰਚੇ
588
SHARES
3.3k
VIEWS
Share on FacebookShare on TwitterShare on Whatsapp

ਸ਼ੇਰ ਦੇ ਬੱਚਿਆਂ ਅਮਰ, ਅਰਜੁਨ ਤੇ ਦਿਲਨੂਰ ਨੂੰ ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ – ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਛੱਤਬੀੜ ਚਿੜੀਆਘਰ ਆਉਣ ਵਾਲੇ ਸੈਲਾਨੀਆਂ, ਕਰਮਚਾਰੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ-19 ਸਬੰਧੀ ਪ੍ਰੋਟੋਕੋਲਾਂ ਨਾਲ 10/12/2020 ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਚਿੜੀਆਘਰ ਵਿੱਚ ਇੱਥੋਂ ਦੇ ਪ੍ਰਸ਼ਾਸਨ ਵੱਲੋਂ ਸੈਲਾਨੀਆਂ ਦੀ ਪੜਾਅਵਾਰ ਢੰਗ ਨਾਲ ਐਂਟਰੀ ਨੂੰ ਯਕੀਨੀ ਬਣਾਇਆ ਗਿਆ। ਪਹਿਲੇ ਸਲਾਟ ਵਿੱਚ ਲਗਭਗ 100 ਸੈਲਾਨੀ ਚਿੜੀਆਘਰ ਵਿੱਚ ਦਾਖ਼ਲ ਹੋਏ।ਦੁਪਹਿਰ 12 ਵਜੇ ਤੋਂ ਬਾਅਦ ਸੈਲਾਨੀਆਂ ਦੀ ਗਿਣਤੀ ਵਧ ਗਈ ਅਤੇ ਅੱਜ ਸ਼ਾਮ 04.30 ਵਜੇ ਤੱਕ ਕੁੱਲ 1100 ਸੈਲਾਨੀ ਚਿੜੀਆਘਰ ਵਿਖੇ ਪਹੁੰਚੇ। ਸੈਲਾਨੀਆਂ ਵੱਲੋਂ ਆਨਲਾਈਨ ਬੁਕਿੰਗ ਸਹੂਲਤ, ਵਾਈ ਫਾਈ ਹਾਟਸਪੌਟ ਅਤੇ ਬੈਟਰੀ ਨਾਲ ਚੱਲਣ ਵਾਲੇ ਕਾਰਟਾਂ ਦੀ ਵਰਤੋਂ ਕੀਤੀ ਗਈ। ਹਾਲਾਂਕਿ ਕੁਝ ਸੈਲਾਨੀਆਂ ਨੂੰ ਆਨਲਾਈਨ ਬੁਕਿੰਗ, ਕਿਊ.ਆਰ. ਕੋਡ ਅਤੇ ਹੋਰ ਨਕਦੀ ਰਹਿਤ ਲੈਣ-ਦੇਣ ਦੀ ਵਰਤੋਂ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਫਿਰ ਵੀ ਸੈਲਾਨੀਆਂ ਵੱਲੋਂ ਚੰਗਾ ਹੁੰਗਾਰਾ ਮਿਲਿਆ। ਸੈਲਾਨੀਆਂ ਨੇ ਚਿੜੀਆਘਰ ਦੇ ਸਾਫ਼ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਦਾ ਅਨੰਦ ਮਾਣਿਆ।ਇਸ ਤੋਂ ਇਲਾਵਾ ਸੈਲਾਨੀਆਂ ਨੇ ਮੌਮ ਐਂਡ ਬੇਬੀ ਕੇਅਰ ਰੂਮ, ਕੌਫ਼ੀ ਬੂਥ, ਕੰਟਰੋਲ ਰੂਮ, ਸੈਲਫੀ ਪੁਆਇੰਟ, ਟੱਚ ਫ੍ਰੀ ਹੈਂਡ ਵਾਸ਼ ਅਤੇ ਸੈਨੀਟਾਈਜ਼ਰ ਡਿਸਪੈਂਸਰਜ਼ ਆਦਿ ਨਵੀਆਂ ਸਹੂਲਤਾਂ ਦੀ ਵਰਤੋਂ ਕੀਤੀ ।ਸੈਲਾਨੀਆਂ ਲਈੇ ਆਨਲਾਈਨ ਬੁਕਿੰਗ ਅਤੇ ਕਿਊ.ਆਰ. ਕੋਡ ਸਹੂਲਤਾਂ ਦੀ ਰਸਮੀ ਸ਼ੁਰੂਆਤ ਲਈ ਬੈਂਕ ਆਫ ਬੜੌਦਾ ਦੀ ਟੀਮ ਚਿੜੀਆਘਰ ਵਿੱਚ ਹਾਜ਼ਰ ਰਹੀ। ਸੀਨੀਅਰ ਮੈਨੇਜਰ ਸ੍ਰੀ ਕੰਵਰਦੀਪ ਸਿੰਘ ਨੇ ਚਿੜੀਆਘਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਿੜੀਆਘਰ ਵਿੱਚ ਸੇਵਾ ਨਿਭਾਉਣ ਦਾ ਮੌਕਾ ਮਿਲਣ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦਾ ਧੰਨਵਾਦ ਕੀਤਾ। ਚਿੜੀਆਘਰ ਵਿੱਚ ਸੈਲਾਨੀਆਂ ਲਈ ਇੰਟਰਨੈਟ ਅਤੇ ਫਾਈ ਹਾਟਸਪੋਟ ਸਹੂਲਤਾਂ ਦੀ ਰਸਮੀ ਸ਼ੁਰੂਆਤ ਕਰਨ ਲਈ ਮਾਈਇੰਟਰਨੈੱਟ ਦੀ ਟੀਮ ਵੀ ਹਾਜ਼ਰ ਰਹੀ। ਸ੍ਰੀ ਨਵਜੋਤ ਸਿੰਘ ਨੇ ਚਿੜੀਆਘਰ ਦੇ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਵਿਭਾਗ ਦਾ ਧੰਨਵਾਦ ਕੀਤਾ।ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਡਾ. ਐਮ. ਸੁਧਾਗਰ (ਆਈ.ਐੱਫ.ਐੱਸ.) ਨੇ ਕਿਹਾ ਕਿ ਸੈਲਾਨੀਆਂ ਦਾ ਹੁੰਗਾਰਾ ਉਤਸ਼ਾਹਜਨਕ ਸੀ ਅਤੇ ਸ਼ੇਰ ਦੇ ਬੱਚੇ ਅਮਰ, ਅਰਜੁਨ ਅਤੇ ਦਿਲਨੂਰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਸੈਲਾਨੀਆਂ ਨੇ ਚਿੜੀਆਘਰ ਵਿੱਚ ਸੁਰੱਖਿਅਤ ਮਹਿਸੂਸ ਕੀਤਾ ਅਤੇ ਉਹਨਾਂ ਨੂੰ ਸਹੀ ਜਾਣਕਾਰੀ ਅਤੇ ਸੇਧ ਦਿੱਤੀ ਗਈ।ਚੀਫ ਵਾਈਲਡਲਾਈਫ ਵਾਰਡਨ ਸ੍ਰੀ ਆਰ.ਕੇ. ਮਿਸ਼ਰਾ, (ਆਈ.ਐੱਫ.ਐੱਸ.) ਨੇ ਕਿਹਾ ਕਿ ਛੱਤਬੀੜ ਚਿੜੀਆਘਰ ਦੇ ਮੁੜ ਖੁੱਲ੍ਹਣ ਪ੍ਰਤੀ ਸੈਲਾਨੀਆਂ ਦਾ ਉਤਸ਼ਾਹ ਉਮੀਦ ਤੋਂ ਕਿਤੇ ਜ਼ਿਆਦਾ ਸੀ।ਸੈਲਾਨੀਆਂ, ਚਿੜੀਆਘਰ ਦੇ ਕਰਮਚਾਰੀਆਂ, ਕਾਮਿਆਂ ਅਤੇ ਜਾਨਵਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ-19 ਸਬੰਧੀ ਨਿਯਮਾਂ ਅਨੁਸਾਰ ਸਾਰੀਆਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਦੇ ਹੋਰ ਚਿੜੀਆਘਰ ਜਿਵੇਂ ਕਿ ਮਿੰਨੀ ਚਿੜੀਆਘਰ-ਪਟਿਆਲਾ, ਮਿੰਨੀ ਚਿੜੀਆਘਰ ਬੀੜ ਤਲਾਬ-ਬਠਿੰਡਾ, ਮਿੰਨੀ ਚਿੜੀਆਘਰ-ਲੁਧਿਆਣਾ ਅਤੇ ਡੀਅਰ ਪਾਰਕ-ਨੀਲੋਂ ਵੀ ਅਗਲੇ ਹਫਤੇ ਸੈਲਾਨੀਆਂ ਲਈ ਖੋਲ੍ਹ ਦਿੱਤੇ ਜਾਣਗੇ।

You might also like

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

Previous Post

ਇਟਲੀ ਅਤੇ ਸਵਿਟਜ਼ਰਲੈਂਡ ਵਲੋਂ ਰੇਲ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ

Next Post

ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Asli Punjabi

Asli Punjabi

Related Posts

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
Entertainment

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

by Asli Punjabi
April 18, 2025
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

by Asli Punjabi
March 5, 2025
ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ
Entertainment

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

by Asli Punjabi
June 11, 2024
ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ
Entertainment

ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ

by Asli Punjabi
February 29, 2024
ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ
Entertainment

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ

by Asli Punjabi
February 14, 2024
Next Post
ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

Recommended

ਦਿੱਲੀ ਦੀ ਰੋਹਿਣੀ ਕੋਰਟ ਵਿੱਚ ਹੋਈ ਗੈਂਗਵਾਰ, ਗੈਂਗਸਟਰ ਸਮੇਤ 3 ਦੀ ਮੌਤ

ਦਿੱਲੀ ਦੀ ਰੋਹਿਣੀ ਕੋਰਟ ਵਿੱਚ ਹੋਈ ਗੈਂਗਵਾਰ, ਗੈਂਗਸਟਰ ਸਮੇਤ 3 ਦੀ ਮੌਤ

September 24, 2021
ਜੇਹਲਮ ਐਕਸਪ੍ਰੈਸ ਵਿੱਚ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਚੈਕਿੰਗ ਕੀਤੀ

ਜੇਹਲਮ ਐਕਸਪ੍ਰੈਸ ਵਿੱਚ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਚੈਕਿੰਗ ਕੀਤੀ

May 3, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In