• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਹਿਕਾਰਤਾ ਮੰਤਰੀ ਰੰਧਾਵਾ ਨੇ ਮਿਲਕਫੈਡ ਦੇ 11 ਸਹਾਇਕ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Asli Punjabi by Asli Punjabi
December 11, 2020
in Punjab, Top Stories
0
ਸਹਿਕਾਰਤਾ ਮੰਤਰੀ ਰੰਧਾਵਾ ਨੇ ਮਿਲਕਫੈਡ ਦੇ 11 ਸਹਾਇਕ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ
587
SHARES
3.3k
VIEWS
Share on FacebookShare on TwitterShare on Whatsapp

ਮਿਲਕਫੈਡ ਵੱਲੋਂ ਦੋ ਸਾਲਾਂ ਵਿੱਚ 125 ਅਫਸਰਾਂ ਦੀ ਕੀਤੀ ਗਈ ਭਰਤੀ, 540 ਤਕਨੀਕੀ ਪੋਸਟਾਂ ਦੀ ਭਰਤੀ ਦਾ ਅਮਲ ਜਾਰੀ

ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ 11 ਨੌਜਵਾਨ ਉਮੀਦਵਾਰਾਂ ਨੂੰ ਮਿਲਕਫੈਡ ਵੱਲੋਂ ਉਤਪਾਦਨ, ਗੁਣਵੱਤਾ ਯਕੀਨੀ ਬਣਾਉਣ ਅਤੇ ਖਰੀਦ ਦੇ ਖੇਤਰ ਨਾਲ ਸਬੰਧਤ ਸਹਾਇਕ ਮੈਨੇਜਰਾਂ ਦੀਆਂ ਅਸਾਮੀਆਂ ਵਿਰੁੱਧ ਨਿਯੁਕਤੀ ਪੱਤਰ ਦਿੱਤੇ। ਇਸੇ ਦੌਰਾਨ ਸ. ਰੰਧਾਵਾ ਨੇ ਵੇਰਕਾ ਦੀ ਚਾਰ ਕਿਸਮਾਂ ਦੀ ‘ਨੈਚੂਰਲ ਫਰੂਟ ਆਈਸ ਕਰੀਮ’ ਵੀ ਲਾਂਚ ਕੀਤੀ।ਇਥੇ ਸੈਕਟਰ 34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਕੈਂਪਸ ਇੰਟਰਵਿਊ ਰਾਹੀਂ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀਸ ਲੁਧਿਆਣਾ ਤੋਂ 11 ਨੌਜਵਾਨ ਭਰਤੀ ਕੀਤੇ ਗਏ ਹਨ। ਇਹ ਅਧਿਕਾਰੀ ਦੋ ਸਾਲ ਟਰੇਨੀ ਵਜੋਂ ਸੇਵਾਵਾਂ ਦੇਣਗੇ ਅਤੇ ਟਰੇਨਿੰਗ ਦਾ ਸਮਾਂ ਪੂਰਾ ਹੋਣ ਦੇ ਬਾਅਦ ਇਨ੍ਹਾਂ ਅਧਿਕਾਰੀਆਂ ਨੂੰ ਸਹਾਇਕ ਮੈਨੇਜਰ ਵੱਜੋਂ ਨਿਯੁਕਤ ਕੀਤਾ ਜਾਵੇਗਾ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਡਿਪਟੀ ਮੈਨੇਜਰ, ਸਹਾਇਕ ਮੈਨੇਜਰ ਤੇ ਸੀਨੀਅਰ ਐਗਜ਼ੀਕਿਊਟਵ ਦੀਆਂ 125 ਅਸਾਮੀਆਂ ਉਤੇ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 540 ਤਕਨੀਕੀ ਪੋਸਟਾਂ ਦੀ ਭਰਤੀ ਦਾ ਅਮਲ ਚੱਲ ਰਿਹਾ ਹੈ।ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸਮੇਂ ਲੋਕਾਂ ਨੂੰ ਕੁਦਰਤੀ ਅਸਲ ਫਲਾਂ ਨਾਲ ਬਣੀ ਆਈਸ ਕਰੀਮ ਮੁਹੱਈਆ ਕਰਨ ਲਈ ਵੇਰਕਾ ਦੀ ਚਾਰ ਕਿਸਮਾਂ ਦੀ ‘ਨੈਚੁਰਲ ਫਰੂਟ ਆਈਸ ਕਰੀਮ’ ਲਾਂਚ ਕੀਤੀ ਗਈ ਹੈ। ਜ਼ਿਆਦਾਤਰ ਹੋਰ ਆਈਸ ਕਰੀਮ ਦੇ ਬਰਾਂਡਾਂ ਵੱਲੋਂ ਬਣਾਵਟੀ/ਸਿੰਥੈਟਿਕ ਫਰੂਟ ਫਲੇਵਰ ਵਰਤੇ ਜਾਂਦੇ ਹਨ ਜਦੋਂ ਕਿ ਇਸ ਸਮੇਂ ਵੇਰਕਾ ਵੱਲੋਂ ਸਭ ਤੋਂ ਵਧੀਆ ਨੈਚੁਰਲ ਅਸਲ ਫਲਾਂ ਦੇ ਮਿਸ਼ਰਨ ਨੂੰ ਇਸਤੇਮਾਲ ਕਰਕੇ ਵੇਰਕਾ ਨੈਚੁਰਲ ਫਰੂਟ ਆਈਸ ਕਰੀਮ ਦੀਆਂ ਚਾਰ ਕਿਸਮਾਂ ਬਣਾਈਆਂ ਗਈਆਂ ਹਨ। ਇਹ ਆਈਸ ਕਰੀਮ 125 ਮਿਲੀਲੀਟਰ ਦੇ ਕੱਪ ਵਿੱਚ 40 ਰੁਪਏ ਦੀ ਕੀਮਤ ‘ਤੇ ਪਿੰਕ ਅਮਰੂਦ, ਸਟਰਾਅਬੇਰੀ, ਲੀਚੀ ਅਤੇ ਮੈਂਗੋ ਫਲੇਵਰ ਵਿੱਚ ਮਾਰਕੀਟ ਵਿੱਚ ਉਪਲਬੱਧ ਹੋਵੇਗੀ।ਸ. ਰੰਧਾਵਾ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਪੂਰਾ ਦੇਸ਼ ਮੰਦੀ ਦੀ ਮਾਰ ਝੱਲ ਰਿਹਾ ਹੈ ਤਾਂ ਸੂਬੇ ਦੀ ਅਗਾਂਹਵਧੂ ਸਹਿਕਾਰੀ ਸੰਸਥਾ ਮਿਲਕਫੈਡ ਨੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਦਿਆਂ ਨਵੀਆਂ ਸਿਖਰਾਂ ਨੂੰ ਛੂਹਿਆ ਅਤੇ ਆਪਣੀ ਸਮਰੱਥਾ ਨੂੰ ਵਧਾਉਂਦਿਆਂ ਨਵੇਂ ਪ੍ਰਾਜੈਕਟਾਂ ਨੂੰ ਨੇਪਰੇ ਵੀ ਚਾੜ੍ਹਿਆ ਜਾ ਰਿਹਾ ਹੈ। ਇਸ ਵੇਲੇ ਲੁਧਿਆਣਾ, ਜਲੰਧਰ, ਮੁਹਾਲੀ ਅਤੇ ਪਟਿਆਲਾ ਡੇਅਰੀ ਵਿਖੇ ਕਰੀਬ 254 ਕਰੋੜ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ। ਇਸ ਤੋਂ ਇਲਾਵਾ ਨਾਬਾਰਡ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਬੱਸੀ ਪਠਾਣਾ ਵਿਖੇ 138 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਡੇਅਰੀ ਦੇ ਪਹਿਲੇ ਪੜਾਅ ਦਾ ਕੰਮ ਵੀ ਜ਼ੋਰਾਂ ‘ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਮਨੁੱਖੀ ਸੋਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਵੀ ਮਿਲਕਫੈਡ ਲਗਾਤਾਰ ਉਪਰਾਲੇ ਕਰ ਰਹੀ ਹੈ।ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਕੇ. ਸਿਵਾ ਪ੍ਰਸਾਦ ਨੇ ਆਖਿਆ ਕਿ ਸਹਿਕਾਰੀ ਅਦਾਰਿਆਂ ਮਿਲਕਫੈਡ, ਮਾਰਕਫੈਡ ਤੇ ਸ਼ੂਗਰਫੈਡ ਵੱਲੋਂ ਕੋਵਿਡ-19 ਦੇ ਔਖੇ ਸਮੇਂ ਦੌਰਾਨ ਲੋਕਾਂ ਨੂੰ ਲੋੜੀਂਦੀਆਂ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਦੇ ਨਾਲ ਸਹਿਕਾਰੀ ਅਦਾਰਿਆਂ ਵੱਲੋਂ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਂਦਾ।ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਮਾਰਕੀਟ ਵਿੱਚ ਇਸ ਦੇ ਉਤਪਾਦਾਂ ਦੀ ਬਹੁਤ ਮੰਗ ਹੈ। ਮਿਲਕਫੈਡ ਦੇ ਉਤਪਾਦ ਜਿੱਥੇ ਲੋਕਾਂ ਦੀ ਪਹਿਲੀ ਪਸੰਦ ਹੈ ਉਥੇ ਗੁਣਵੱਤਾ ਮਾਪਦੰਡਾਂ ਵਿੱਚ ਵੀ ਇਹ ਉਤਪਾਦ ਖਰੇ ਉਤਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਗਿਆਨ ਤੇ ਵਾਤਾਵਰਣ ਕੇਂਦਰ (ਸੀ.ਐਸ.ਈ.) ਵੱਲੋਂ ਸ਼ਹਿਦ ਦੀ ਸ਼ੁੱਧਤਾ ਦੇ ਕਰਵਾਏ ਗਏ ਪ੍ਰੀਖਣ ਵਿੱਚੋਂ ਦੇਸ਼ ਭਰ ਦੇ 13 ਪ੍ਰਮੁੱਖ ਬਰਾਂਡਾਂ ਵਿੱਚੋਂ ਸਿਰਫ 3 ਬਰਾਂਡ ਹੀ ਪਾਸ ਹੋਏ ਸਨ ਜਿਨ੍ਹਾਂ ਵਿੱਚੋਂ ਮਾਰਕਫੈਡ ਦਾ ਸੋਹਣਾ ਸ਼ਹਿਦ ਇਕ ਸੀ।ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਵੱਲੋਂ ਪਿਛਲੇ ਸਾਲ ‘ਨੈਚੁਰਲ ਵਨੀਲਾ ਮਿਲਕ’ ਵੀ ਮਾਰਕੀਟ ਵਿੱਚ ਪੇਸ਼ ਕੀਤਾ ਗਿਆ ਸੀ। ਕੋਰੋਨਾ ਮਹਾਂਮਰੀ ਦੇ ਸਮੇਂ ਵਿੱਚ ਲੋਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਵੇਰਕਾ ਹਲਦੀ ਦੁੱਧ ਦਾ ਉਤਪਾਦਨ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਆਮ ਜਨਤਾ ਵੱਲੋਂ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਵੇਰਕਾ ਵੱਲੋਂ ਲੋਕਾਂ ਦਾ ਵੇਰਕਾ ਦੇ ਦੁੱਧ ਦੀ ਕੁਆਲਟੀ ਵਿੱਚ ਹੋਰ ਵਿਸ਼ਵਾਸ ਵਧਾਉਣ ਲਈ ਅਤੇ ਅਸਾਨੀ ਨਾਲ ਵਰਤਣ ਅਤੇ ਟਰਾਂਸਪੋਰਟੇਸ਼ਨ ਕਰਨ ਲਈ ਫਲੇਵਰਡ ਦੁੱਧ ਪੀ.ਓ. ਇੱਕ ਨਵੀਂ ਪਲਾਸਟਿਕ ਬੋਤਲ ਦੇ ਰੂਪ ਵਿੱਚ ਸਾਰੇ ਵੱਡੇ ਰੀਟੇਲ ਆਊਟਲੈਟਸ ਅਤੇ ਵੇਰਕਾ ਬੂਥਾਂ ‘ਤੇ ਉਪਬਲੱਧ ਕਰਵਾਇਆ ਜਾ ਰਿਹਾ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਮੁੱਖ ਸਕੱਤਰ ਪੰਜਾਬ ਨੇ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਇਨ-ਲਾਈਨ ਬੈਗੇਜ ਸਕ੍ਰੀਨਿੰਗ ਸਿਸਟਮ ਦਾ ਕੀਤਾ ਉਦਘਾਟਨ

Next Post

ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਭੂਮੀ ਪੂਜਨ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਭੂਮੀ ਪੂਜਨ

ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਭੂਮੀ ਪੂਜਨ

Recommended

ਗੈਂਗਸਟਰ ਵਿਕਾਸ ਦੂਬੇ ਦੀ ਮਾਂ ਨੇ ਉਸਦੇ ਸਸਕਾਰ ‘ਤੇ ਆਉਣੋਂ ਕੀਤੀ ਨਾਂਹ, ਆਖਿਆ ਮੇਰਾ ਕੋਈ ਲੈਣ ਦੇਣ ਨਹੀਂ

ਗੈਂਗਸਟਰ ਵਿਕਾਸ ਦੂਬੇ ਦੀ ਮਾਂ ਨੇ ਉਸਦੇ ਸਸਕਾਰ ‘ਤੇ ਆਉਣੋਂ ਕੀਤੀ ਨਾਂਹ, ਆਖਿਆ ਮੇਰਾ ਕੋਈ ਲੈਣ ਦੇਣ ਨਹੀਂ

July 11, 2020
ਸੰਨੀ ਦਿਓਲ ਦੇ ਬੰਗਲੇ ਦੀ ਨਿਲਾਮੀ ਰੁਕੀ August 21, 2023 admin

ਸੰਨੀ ਦਿਓਲ ਦੇ ਬੰਗਲੇ ਦੀ ਨਿਲਾਮੀ ਰੁਕੀ August 21, 2023 admin

August 21, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In