ਨਵੀਂ ਦਿੱਲੀ, 27 ਮਈ ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿੱਚ ਸਿੰਲਡਰ ਬਲਾਸਟ ਹੋਣ ਕਾਰਨ ਭਿਆਨਕ ਰੂਪ ਵਿੱਚ ਅੱਗ ਲੱਗ ਗਈ| ਇਸ ਹਾਦਸੇ ਦੌਰਾਨ 200 ਤੋਂ ਜ਼ਿਆਦਾ ਝੁੱਗੀਆਂ ਸੜ੍ਹ ਕੇ ਰਾਖ ਹੋ ਗਈਆਂ| ਇਸ ਹਾਦਸੇ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਆਵਜ਼ੇ ਦਾ ਐਲਾਨ ਕੀਤਾ| ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨੂੰ 25-25 ਹਜ਼ਾਰ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ|
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਧਕਾਰਿਤ ਟਵਿੱਟਰ ਹੈਂਡਲ ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ| ਉਹਨਾਂ ਲਿਖਿਆ ਹੈ ਕਿ ਤੁਗਲਕਾਬਾਦ ਇਲਾਕੇ ਦੀਆਂ ਝੁੱਗੀਆਂ ਵਿੱਚ ਲੱਗੀ ਅੱਗ ਕਾਰਨ ਲੋਕਾਂ ਦਾ ਨੁਕਸਾਨ ਹੋਇਆ ਹੈ| ਦਿੱਲੀ ਸਰਕਾਰ ਹਰ ਪ੍ਰਭਾਵਿਤ ਪਰਿਵਾਰ ਨੂੰ 25000 ਰੁਪਏ ਦੇਵੇਗੀ|
ਜਿਕਰਯੋਗ ਹੈ ਕਿ ਸੋਮਵਾਰ ਦੇਰ ਰਾਤ ਤੁਗਲਕਾਬਾਦ ਇਲਾਕੇ ਵਿੱਚ ਸਿੰਲਡਰ ਬਲਾਸਟ ਹੋਣ ਤੇ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ| ਅੱਗ ਇੰਨੀ ਭਿਆਨਕ ਰੂਪ ਵਿੱਚ ਲੱਗੀ ਸੀ ਕਿ ਮੌਕੇ ਤੇ ਦਮਕਲ ਵਿਭਾਗ ਦੀਆਂ 20 ਗੱਡੀਆਂ ਪਹੁੰਚੀਆਂ ਅਤੇ ਕਾਫੀ ਯਤਨਾਂ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ|