• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਵੱਡੇ ਪੱਧਰ ’ਤੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ: ਮੁੱਖ ਸਕੱਤਰ

Asli Punjabi by Asli Punjabi
December 13, 2020
in Health, Punjab
0
ਪੰਜਾਬ ਵੱਡੇ ਪੱਧਰ ’ਤੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ: ਮੁੱਖ ਸਕੱਤਰ
598
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਵਿਨੀ ਮਹਾਜਨ ਵੱਲੋਂ ਕੋਵਿਡ ਕੇਸਾਂ ਦੀ ਜਲਦੀ ਪਛਾਣ ਯਕੀਨੀ ਬਣਾਉਣ ਲਈ ਸੈਂਪਲਿੰਗ ਵਧਾਉਣ ਦੇ ਆਦੇਸ਼, ਜਲੰਧਰ ਡਵੀਜ਼ਨ ਦੇ ਸੱਤ ਜ਼ਿਲਿਆਂ ਵਿੱਚ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ
ਜਲੰਧਰ – ਪੰਜਾਬ ਵੱਡੇ ਪੱਧਰ ’ਤੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕਾਂ ਦੀ ਉਨਾਂ ਦੇ ਜੋਖਮ ਤੇ ਹੋਰ ਕਾਰਕਾਂ, ਸਿਹਤ ਸੰਭਾਲ ਲਈ ਤਰਜੀਹ ਅਤੇ ਫਰੰਟਲਾਈਨ ਵਰਕਰਾਂ ਦੇ ਅਧਾਰ ’ਤੇ ਪਛਾਣ ਕਰਨ ਅਤੇ ਟੀਕਾਕਰਨ ਲਈ ਲੋੜੀਂਦੇ ਪ੍ਰੋਟੋਕੋਲ ਜਾਰੀ ਕੀਤੇ ਜਾ ਰਹੇ ਹਨ।ਇਹ ਜਾਣਕਾਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਦਿੱਤੀ।ਉਨਾਂ ਕਿਹਾ ਕਿ ਸੂਬੇ ਦਾ ਸਰਕਾਰੀ ਅਮਲਾ ਪੂਰੀ ਤਰਾਂ ਤਿਆਰ ਹੈ ਅਤੇ ਰਾਜ ਵਿਚ ਵੱਡੇ ਪੱਧਰ ’ਤੇ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਇਹ ਵੈਕਸੀਨ ਅਗਲੇ ਸਾਲ ਦੇ ਸ਼ੁਰੂ ਵਿੱਚ ਸੂਬੇ ’ਚ ਆਉਣ ਦੀ ਉਮੀਦ ਹੈ। ਹਾਲਾਂਕਿ, ਇਸ ਦੌਰਾਨ, ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲਾਗ ਦੇ ਅੱਗੇ ਫੈਲਣ ਨੂੰ ਰੋਕਣ ਲਈ ਕੋਵਿਡ ਸਬੰਧੀ ਢੁੱਕਵੀਆਂ ਸਾਵਧਾਨੀਆਂ ਖਾਸ ਕਰਕੇ ਮਾਸਕ ਪਹਿਨਣ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾਏ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰਨ।ਸ੍ਰੀਮਤੀ ਮਹਾਜਨ ਆਪਣੇ ਚੱਲ ਰਹੇ ਫੀਲਡ ਦੌਰਿਆਂ ਦੇ ਹਿੱਸੇ ਵਜੋਂ ਅੱਜ ਜਲੰਧਰ ਜ਼ਿਲੇ ਦੇ ਦੌਰੇ ’ਤੇ ਸਨ। ਇਨਾਂ ਦੌਰਿਆਂ ਦਾ ਮੰਤਵ ਸ਼ਾਸਨ ਵਿੱਚ ਸੁਧਾਰ, ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਮੀਨੀ ਪੱਧਰ ‘ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਵਿੱਚ ਸੰਪੂਰਨ ਜਵਾਬਦੇਹੀ, ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ।ਜਲੰਧਰ ਡਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਜਲੰਧਰ ਡਵੀਜ਼ਨ ਅਧੀਨ ਆਉਂਦੇ ਸੱਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੌਜੂਦਾ ਸਮੇਂ ਕੀਤੀ ਜਾ ਰਹੀ ਰੋਜ਼ਾਨਾ 30,000 ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਅਤੇ ਟੈਸਟ ਦੇ ਨਤੀਜਿਆਂ ਲਈ 24 ਘੰਟੇ ਦੀ ਸਮਾਂ ਸੀਮਾ ਨੂੰ ਸਖ਼ਤੀ ਨਾਲ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸੂਬੇ ਵਿਚ ਕੋਵਿਡ ਦੀ ਸੰਭਾਵਤ ਦੂਜੀ ਲਹਿਰ ਦੇ ਅਸਰ ਨੂੰ ਘੱਟ ਕੀਤਾ ਜਾ ਸਕੇ।ਉਨਾਂ ਡਿਪਟੀ ਕਮਿਸ਼ਨਰ ਨੂੰ ਸਮਾਜਿਕ ਇਕੱਠਾਂ ਉੱਤੇ ਲਗਾਈਆਂ ਗਈਆਂ ਤਾਜ਼ਾ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਸੂਬੇ ਵਿੱਚ ਤਿੱਖੀ ਨਿਗਰਾਨੀ ਬਣਾਏ ਰੱਖਣ ਦੀ ਹਦਾਇਤ ਕੀਤੀ ।ਅੱਜ ਦੀ ਮੀਟਿੰਗ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮਿ੍ਰਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲਿਆਂ ਦੇ ਵਿਕਾਸ ਪ੍ਰਾਜੈਕਟਾਂ ਅਤੇ ਪ੍ਰਬੰਧਕੀ ਕਾਰਜਾਂ ਦੀ ਸਮੀਖਿਆ ਕੀਤੀ ਗਈ।ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਆਪਣੇ ਸਬੰਧਤ ਜ਼ਿਲਿਆਂ ਵਿੱਚ ਮਹੱਤਵਪੂਰਨ ਪ੍ਰਾਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਉਣ। ਉਨਾਂ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟਾਈ ਜੋ ਜ਼ਿਲਾ ਪ੍ਰਸ਼ਾਸਨ ਦੇ ਕੋਵਿਡ ਰਿਸਪਾਂਸ ਦੇ ਕਾਰਜ ਵਿੱਚ ਲੱਗੇ ਹੋਣ ਦੇ ਬਾਵਜੂਦ ਮੁੜ ਸ਼ੁਰੂ ਕੀਤੇ ਗਏ ਹਨ।ਅੱਜ ਦੀ ਮੀਟਿੰਗ ਵਿਚ ਸਮੀਖਿਆ ਲਈ ਸਾਹਮਣੇ ਆਏ ਮਹੱਤਵਪੂਰਨ ਪ੍ਰਾਜੈਕਟਾਂ ਵਿਚ ਆਦਮਪੁਰ ਸਿਵਲ ਹਵਾਈ ਅੱਡੇ ਲਈ ਅਪਰੋਚ ਰੋਡ, ਅੰਮਿ੍ਰਤਸਰ ਵਿਚ ਡੀਏਸੀ ਦਾ ਕੰਮਕਾਜ, ਤਰਨ ਤਾਰਨ ਲਾਅ ਯੂਨੀਵਰਸਿਟੀ ਦੀ ਸ਼ੁਰੂਆਤ ਕਰਨ ਦੀ ਤਿਆਰੀ, ਦਿੱਲੀ-ਕਟੜਾ ਐਕਸਪ੍ਰੈਸਵੇ ਪ੍ਰਾਜੈਕਟ ਦੀ ਪ੍ਰਗਤੀ ਅਤੇ ਸਮਾਰਟ ਸਿਟੀ ਦੇ ਕਾਰਜ ਸ਼ਾਮਲ ਸਨ।ਮੁੱਖ ਸਕੱਤਰ ਨੂੰ ਸਮਾਰਟ ਵਿਲੇਜ ਕੰਪੇਨ ਤੋਂ ਜਾਣੂੰ ਕਰਾਇਆ ਗਿਆ ਅਤੇ ਦੱਸਿਆ ਕਿ ਫੇਜ਼ 1 ਲਈ ਯੂਈਆਈਪੀ ਪ੍ਰੋਜੈਕਟ ਇਸ ਦਸੰਬਰ ਦੇ ਅਖੀਰ ਤੱਕ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਫੇਜ਼ 2 ਪ੍ਰਾਜੈਕਟ ਪੂਰੇ ਜ਼ੋਰਾਂ ‘ਤੇ ਚੱਲ ਰਹੇ ਹਨ। ਉਨਾਂ ਰਾਜ ਵਿੱਚ ਯੂਈਆਈਪੀ ਦੇ ਹਿੱਸੇ ਵਜੋਂ ਕੀਤੇ ਜਾ ਰਹੇ 11,000 ਕਰੋੜ ਰੁਪਏ ਦੇ ਕਾਰਜਾਂ ਅਤੇ ਐਸਵੀਸੀ ਦੇ ਹਿੱਸੇ ਵਜੋਂ 3,610 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ‘ਤੇ ਤਸੱਲੀ ਪ੍ਰਗਟ ਕੀਤੀ।ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਦਸੰਬਰ ਦੇ ਅਖੀਰ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੀ 100 ਪ੍ਰਤੀਸ਼ਤ ਉਪਲਬਧਤਾ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨ ਲਈ ਵੀ ਕਿਹਾ । ਉਨਾਂ ਲੜਕੀਆਂ ਅਤੇ ਔਰਤਾਂ ਵਿੱਚ ਅਨੀਮੀਆ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਕੋਵਿਡ ਮਹਾਂਮਾਰੀ ਦੀ ਸੰਭਾਵਿਤ ਦੂਜੀ ਲਹਿਰ ਦਾ ਟਾਕਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਿਸ ਲਈ ਰਾਜ ਵਿੱਚ ਸੈਂਪਲਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮੌਜੂਦਾ ਸਮੇਂ ਰਾਜ ਵਿੱਚ ਰੋਜ਼ਾਨਾ 30,000 ਕੋਵਿਡ ਟੈਸਟ ਕੀਤੇ ਜਾ ਰਹੇ ਹਨ, ਜਿਨਾਂ ਵਿੱਚੋਂ 75 ਫੀਸਦੀ ਸੈਂਪਲ ਆਰਟੀ-ਪੀਸੀਆਰ ਟੈਸਟ ਲਈ ਲਏ ਗਏ। ਆਰਟੀਪੀਸੀਆਰ ਟੈਸਟ ਦੀ ਸਟੀਕਤਾ ਕਾਰਨ ਇਸ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।ਉਨਾਂ ਕਿਹਾ ਕਿ ਅਧਿਕਾਰੀਆਂ ਨਾਲ ਅਜਿਹੀਆਂ ਜ਼ਮੀਨ ਪੱਧਰੀ ਮੀਟਿੰਗਾਂ ਕਰਨ ਦਾ ਉਦੇਸ਼ ਸਰਕਾਰ ਦੇ ਚੱਲ ਰਹੇ ਕੰਮਾਂ ਅਤੇ ਯੋਜਨਾਵਾਂ ਬਾਰੇ ਫੀਡਬੈਕ ਲੈਣਾ ਅਤੇ ਜ਼ਿਲਿਆਂ ਵਿੱਚ ਆ ਰਹੀ ਕਿਸੇ ਵੀ ਮੁਸ਼ਕਿਲ ਜਾਂ ਰੁਕਾਵਟਾਂ ਨੂੰ ਹੱਲ ਕਰਨਾ ਹੈ।ਮੁੱਖ ਸਕੱਤਰ ਦੇ ਨਾਲ ਵਿੱਤ ਕਮਿਸ਼ਨਰ (ਕਰ) ਏ ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਪਲਾਨਿੰਗ ਜਸਪਾਲ ਸਿੰਘ, ਪ੍ਰਮੁੱਖ ਸਕੱਤਰ ਉਦਯੋਗ ਅਤੇ ਵਣਜ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਪੀਡਬਲਿਯੂਡੀ ਜਸਪ੍ਰੀਤ ਤਲਵਾਰ ਅਤੇ ਸਕੱਤਰ ਸਥਾਨਕ ਸਰਕਾਰਾਂ ਏਕੇ ਸਿਨਹਾ ਮੌਜੂਦ ਸਨ। ਡਿਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ ਵੀ ਮੀਟਿੰਗ ਵਿੱਚ ਸ਼ਾਮਿਲ ਹੋਏ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ (ਜਲੰਧਰ) ਅਪਨੀਤ ਰਿਆਤ (ਹੁਸ਼ਿਆਰਪੁਰ), ਦੀਪਤੀ ਉੱਪਲ (ਕਪੂਰਥਲਾ), ਮੁਹੰਮਦ ਇਸ਼ਫਾਕ (ਗੁਰਦਾਸਪੁਰ), ਸੰਯਮ ਅਗਰਵਾਲ (ਪਠਾਨਕੋਟ), ਕੁਲਵੰਤ ਸਿੰਘ (ਤਰਨ ਤਾਰਨ), ਅੰਮਿ੍ਰਤਸਰ ਦੇ ਏਡੀਸੀ ਹਿਮਾਂਸ਼ੂ ਅਗਰਵਾਲ ਅਤੇ ਜਲੰਧਰ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ।

Previous Post

ਪੰਜਾਬ ਪੁਲੀਸ ਵੱਲੋ ਜੇਲ੍ਹ `ਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਸਬੰਧਤ ਡਰੱਗ ਮਾਫੀਆ ਦਾ ਪਰਦਾਫਾਸ਼

Next Post

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਹਿਲੀ ਵਰਚੁਅਲ ਕੌਮੀ ਲੋਕ ਅਦਾਲਤ ਲਗਾਈ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਹਿਲੀ ਵਰਚੁਅਲ ਕੌਮੀ ਲੋਕ ਅਦਾਲਤ ਲਗਾਈ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਹਿਲੀ ਵਰਚੁਅਲ ਕੌਮੀ ਲੋਕ ਅਦਾਲਤ ਲਗਾਈ

Recommended

ਨਿਊਜ਼ੀਲੈਂਡ ‘ਚ 28 ਸਾਲਾ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ‘ਚ ਮੌਤ

ਨਿਊਜ਼ੀਲੈਂਡ ‘ਚ 28 ਸਾਲਾ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ‘ਚ ਮੌਤ

September 10, 2020
18 ਜਾਗਰੂਕਤਾ ਵੈਨਾਂ ਕਰਨਗੀਆਂ ਕੋਵਿਡ 19 ਦੀ ਸਾਵਧਾਨੀਆਂ ਬਾਰੇ ਪ੍ਰਚਾਰ-ਸੰਧੂ

18 ਜਾਗਰੂਕਤਾ ਵੈਨਾਂ ਕਰਨਗੀਆਂ ਕੋਵਿਡ 19 ਦੀ ਸਾਵਧਾਨੀਆਂ ਬਾਰੇ ਪ੍ਰਚਾਰ-ਸੰਧੂ

June 18, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In