• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੇਜਰੀਵਾਲ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ-ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
December 14, 2020
in Punjab, Top Stories
0
ਕੇਜਰੀਵਾਲ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ-ਕੈਪਟਨ ਅਮਰਿੰਦਰ ਸਿੰਘ
589
SHARES
3.3k
VIEWS
Share on FacebookShare on TwitterShare on Whatsapp

ਕੇਜਰੀਵਾਲ ਸਰਕਾਰ ਨੇ ਤਾਂ ਉਸ ਵੇਲੇ ਖੇਤੀ ਕਾਨੂੰਨ ਲਾਗੂ ਕਰ ਦਿੱਤਾ ਜਦੋਂ ਕਿਸਾਨ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਨਿੱਜੀ ਸੁਆਰਥਾਂ ਲਈ ਵਰਤਣ ਦੇ ਹੱਥਕੰਡੇ ਅਪਣਾਉਣ ਦੀ ਕੋਸ਼ਿਸ਼ ਲਈ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ ਹੈ ਜੋ ਆਪਣੇ ਕੋਰੇ ਝੂਠਾ ਅਤੇ ਕੂੜ ਪ੍ਰਚਾਰ ਜ਼ਰੀਏ ਪੰਜਾਬ ਵਿੱਚ ਆਪਣੀ ਪਾਰਟੀ ਦੇ ਹੋਛੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਦੀ ਤਾਕ ਵਿੱਚ ਹੈ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਰਮਜਾਲ ਫੈਲਾਉਣ ਅਤੇ ਬਣਾਵਟੀ ਗੱਲਾਂ ਦੀ ਤਾਜਾ ਮੁਹਿੰਮ ਉਤੇ ਤਿੱਖੀ ਪ੍ਰਤੀਕਿਰਿਆ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਇਸ ਦੇ ਬਿਲਕੁਲ ਉਲਟ ਜਿੱਥੇ ਉਹ ਅੰਬਾਨੀਆਂ ਦੇ ਆਸਰੇ ਤਰੱਕੀ ਕਰ ਰਹੀ ਹੈ ਅਤੇ ਇੱਥੇ ਹੀ ਬੱਸ ਨਹੀਂ, ਸਗੋਂ ਕੇਜਰੀਵਾਲ ਸਰਕਾਰ ਤਾਂ ਰਿਲਾਇੰਸ ਵੱਲੋਂ ਚਲਾਈ ਜਾ ਰਹੀ ਕੰਪਨੀ ਬੀ.ਐਸ.ਈ.ਐਸ. ਅਧੀਨ ਦਿੱਲੀ ਵਿੱਚ ਬਿਜਲੀ ਖੇਤਰ ਵਿੱਚ ਕੀਤੇ ਸੁਧਾਰਾਂ ਨੂੰ ਸਭ ਤੋਂ ਵੱਡੀ ਪ੍ਰਾਪਤੀ ਹੋਣ ਦਾ ਢੋਲ ਵਜਾ ਰਹੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਾ ਤਾਂ ਅਡਾਨੀ ਪਾਵਰ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਕੀਤਾ ਹੈ ਅਤੇ ਨਾ ਹੀ ਸੂਬੇ ਵਿੱਚ ਬਿਜਲੀ ਦੀ ਖਰੀਦ ਲਈ ਪ੍ਰਾਈਵੇਟ ਕੰਪਨੀਆਂ ਦੀ ਬੋਲੀ ਬਾਰੇ ਜਾਣਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਤੱਥ ਇਹ ਹੈ ਕਿ ਕੇਜਰੀਵਾਲ ਸਰਕਾਰ ਨੇ 23 ਨਵੰਬਰ ਨੂੰ ਉਸ ਵੇਲੇ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਬੇਸ਼ਰਮੀ ਨਾਲ ਨੋਟੀਫਾਈ ਕਰ ਦਿੱਤਾ ਜਦੋਂ ਕਿਸਾਨ ਇਹਨਾਂ ਕਾਨੂੰਨਾਂ ਖਿਲਾਫ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ। ਉਹਨਾਂ ਨੇ ਚੁਟਕੀ ਲੈਂਦਿਆਂ ਕਿਹਾ ਕਿ ਹੁਣ ਕੇਜਰੀਵਾਲ ਸੋਮਵਾਰ ਤੋਂ ਕਿਸਾਨਾਂ ਦੀ ਭੁੱਖ ਹੜਤਾਲ ਦੇ ਸਮਰਥਨ ਵਿੱਚ ਉਪਵਾਸ ਦਾ ਐਲਾਨ ਕਰਕੇ ਨੋਟੰਕੀ ਕਰ ਰਿਹਾ ਹੈ। ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਦਿੱਲੀ ਵਿੱਚ ਆਪਣੇ ਹਮਰੁਤਬਾ ਨੂੰ ਫਿਟਕਾਰ ਲਾਉਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਕੀ ਤਹਾਨੂੰ ਕੋਈ ਸ਼ਰਮ-ਹਯਾ ਹੈ। ਜਦੋਂ ਸਾਡੇ ਕਿਸਾਨ ਤੁਹਾਡੇ ਸ਼ਹਿਰ ਦੀਆਂ ਸੜਕਾਂ ਉਤੇ ਬਹਾਦਰੀ ਨਾਲ ਠੰਡ ਦਾ ਸਾਹਮਣ ਕਰ ਰਹੇ ਹੋਣ ਤਾਂ ਤੁਸੀਂ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣ ਬਾਰੇ ਕਿਸ ਤਰ੍ਹਾਂ ਸੋਚ ਸਕਦੇ ਹੋ।“ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨ, ਜੋ ਇਨਸਾਫ ਦੀ ਮੰਗ ਲਈ ਪਿਛਲੇ 17 ਦਿਨਾਂ ਤੋਂ ਤੁਹਾਡੇ ਸ਼ਹਿਰ ਦੇ ਬਾਹਰ ਬੈਠੇ ਹੋਏ ਹਨ, ਦੀ ਮਦਦ ਲਈ ਕੋਈ ਉਸਾਰੂ ਕੰਮ ਕਰਨ ਦੀ ਬਜਾਏ ਤੁਸੀਂ ਅਤੇ ਤੁਹਾਡੀ ਪਾਰਟੀ ਸਿਆਸਤ ਖੇਡਣ ਵਿੱਚ ਲੱਗੇ ਹੋਏ ਹੋ।“ਪੰਜਾਬ ਵਿੱਚ ਬਿਜਲੀ ਦੀ ਖਰੀਦ ਦੀ ਸਥਿਤੀ ਬਾਰੇ ਤੱਥਾਂ ਦੀ ਜਾਂਚ ਕਰਨ ਦੀ ਪ੍ਰਵਾਹ ਕੀਤੇ ਬਿਨਾਂ ਮੂੰਹ ਖੋਲ੍ਹਣ ਲਈ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਮਹਿਜ਼ ਇਕ ਕਾਮੇਡੀਅਨ ਹਨ ਜਿਸ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ।ਇਹ ਜ਼ਿਕਰ ਕਰਦਿਆਂ ਕਿ ਪੰਜਾਬ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਸਾਲਾਂ ਤੋਂ ਵਾਧੂ ਬਿਜਲੀ ਖਰੀਦ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਨਾ ਹੀ ਕੁਝ ਪਤਾ ਹੈ ਅਤੇ ਨਾ ਹੀ ਇਸ ਦੀ ਕੋਈ ਪਰਵਾਹ ਹੈ ਕਿ ਕੀ ਬੀਜਿਆ ਜਾ ਰਿਹਾ ਹੈ ਜਾਂ ਕਿਸਾਨਾਂ ਦੀਆਂ ਕੀ ਲੋੜਾਂ ਹਨ।ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਕਿਸਾਨਾਂ ਦੀ ਦੁਰਦਸ਼ਾ ਦਾ ਲਾਭ ਉਠਾ ਕੇ ਆਪਣੇ ਸਵਾਰਥੀ ਰਾਜਨੀਤਿਕ ਹਿੱਤਾਂ ਨੂੰ ਪੂਰਨਾ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਚੋਂ ਇਕ ਕਾਨੂੰਨ ਨੂੰ ਲਾਗੂ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਤੋਂ ਲੈ ਕੇ ਉਨ੍ਹਾਂ ਨੂੰ ਦਿੱਲੀ ਦੇ ਇਕ ਕੋਨੇ ਵਿਚ ਨੁੱਕਰੇ ਲਾਉਣ ਦੀਆਂ ਕੋਸ਼ਿਸ਼ਾਂ ਤੋਂ ਕੇਜਰੀਵਾਲ ਨੇ ਵਾਰ-ਵਾਰ ਇਹ ਸਾਬਤ ਕੀਤਾ ਹੈ ਕਿ ਉਹ ਕਿਸਾਨਾਂ ਦਾ ਹਮਦਰਦ ਨਹੀਂ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਸੂਬੇ ਵਿੱਚ ਗਲਤ ਜਾਣਕਾਰੀ ਫੈਲਾਉਣ ਲਈ ‘ਆਪ’ ਵੱਲੋਂ ਅਪਣਾਏ ਗਏ ਘਟੀਆ ਹੱਥਕੰਡੇ ਅਤੇ ਕੋਝੀਆਂ ਚਾਲਾਂ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਪਾੜਾ ਪਾਉਣ ਦੀ ਉਨ੍ਹਾਂ ਦੀ ਤਾਜ਼ਾ ਕੋਸ਼ਿਸ਼ ਨੂੰ ਸਫਲ ਨਹੀਂ ਕਰਨਗੇ।ਇਸ ਗੱਲਤੇ ਜ਼ੋਰ ਦਿੰਦਿਆਂ ਕਿ ਅੰਦੋਲਨ ਦੇ ਪਿਛਲੇ 3 ਮਹੀਨਿਆਂ ਦੌਰਾਨ ਪੰਜਾਬ ਸਰਕਾਰ ਨੇ ਨਾ ਸਿਰਫ ਕਿਸਾਨਾਂ ਦਾ ਸਮਰਥਨ ਕੀਤਾ, ਬਲਕਿ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿਚ ਸੋਧ ਬਿੱਲ ਵੀ ਪਾਸ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਉਹ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਿਸੇ ਵੀ ਇੱਕ ਕਦਮ ਦੀ ਮਿਸਾਲ ਦੇਣ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਆਪਣੀਆਂ ਨਾਟਕੀ ਕਾਰਵਾਈਆਂ ਅਤੇ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦੇ ਝੂਠੇ ਦਾਅਵਿਆਂ ਸਮੇਤ ਝੂਠ ਦੇ ਹੋਰ ਪੁਲੰਦਿਆਂ ਦੇ ਬਾਵਜੂਦ ਕਿਸਾਨਾਂ ਦੀ ਹਮਾਇਤ ਹਾਸਲ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਕੇਜਰੀਵਾਲ ਨੇ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ `ਤੇ ਅੱਖ ਰੱਖਦਿਆਂ ਪੰਜਾਬ ਵੱਲ ਰੁਖ਼ ਕੀਤਾ ਹੈ ਜਿਸ ਵਿੱਚ ਆਪ ਦੇ ਜਿੱਤਣ ਦੀ ਕੋਈ ਉਮੀਦ ਨਹੀਂ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਹਰਿਆਣਾ ਸਰਕਾਰ ਨੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਕਾਡਾ) ਨੂੰ ਮਾਈਕਰੋ ਇਰੀਗੇਸ਼ਨ ਅਤੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਮਿਕਾਡਾ) ਵਜੋ ਮੁੜ ਗਠਨ ਅਤੇ ਮੁੜ ਨਾਮਜਦ ਕਰਨ ਦਾ ਫੈਸਲਾ ਕੀਤਾ

Next Post

ਮੁੱਖ ਮੰਤਰੀ ਵੱਲੋਂ ਆਪਣੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਅਫਸੋਸ ਦਾ ਪ੍ਰਗਟਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਆਪਣੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਆਪਣੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਅਫਸੋਸ ਦਾ ਪ੍ਰਗਟਾਵਾ

Recommended

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ

July 30, 2021
ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਦੀ ਗ੍ਰਿਫਤਾਰੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਇਹ ਸਾਰੀ ਸਾਜਿਸ਼

ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਦੀ ਗ੍ਰਿਫਤਾਰੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਇਹ ਸਾਰੀ ਸਾਜਿਸ਼

July 12, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In