ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ।ਟਵਿੱਟਰ ‘ਤੇ ਟਵੀਟ ਕਰਦਿਆਂ ਨੱਡਾ ਨੇ ਕਿਹਾ ਕਿ ਉਨ੍ਹਾਂ ਦੀ ਕੋਰੋਨਾ ਵਾਇਰਸਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਹ ਪ੍ਰੋਟੋਕੋਲ ਦੇ ਅਨੁਸਾਰ ਏਕਾਂਤਵਾਸ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ‘ਚ ਅਜੇ ਕੋਈ ਵੀ ਫਰਕ ਨਹੀਂ ਹੈ ਅਤੇ ਉਹ ਬਿਲਕੁਲ ਠੀਕ ਹਨ। ਇਸ ਦੇ ਨਾਲ ਹੀ ਨੱਡਾ ਨੇ ਆਪਣੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਟੈਸਟ ਕਰਾਅਣ ਦੀ ਅਪੀਲ ਕੀਤੀ ਹੈ।