• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
December 15, 2020
in Punjab, Top Stories, ਕਾਰੋਬਾਰ
0
ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ
588
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਮੈਂ ਕਦੇ ਵੀ ਕਿਸੇ ਦੇ ਦਬਾਅ ਅੱਗੇ ਨਹੀਂ ਝੁਕਿਆ ਪਰ ਕਿਸਾਨ ਇਹ ਜਾਣਨਾ ਚਾਹੁੰਦੇ ਹਨ ਕਿ ਤੁਸੀਂ ਕਿਸ ਮਨਸੂਬੇ ਤਹਿਤ ਖੇਤੀ ਕਾਨੂੰਨ ਨੋਟੀਫਾਈ ਕਰ ਦਿੱਤੇ
ਚੰਡੀਗੜ੍ਹ – ਅਰਵਿੰਦ ਕੇਜਰੀਵਾਲ ਨੂੰ ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਕੀਤੇ ਮਾਣਹਾਨੀ ਕੇਸ ਵਿੱਚ ਘਿਰ ਜਾਣ ਮੌਕੇ ਡਰਦੇ ਮਾਰੇ ਭੱਜ ਜਾਣ ਅਤੇ ਮੁਆਫੀ ਮੰਗਣ ਲਈ ਬੁਜ਼ਦਿਲ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਨਾਲ ਉਸ ਦੀ ਸਰਕਾਰ ਦੀਆਂ ਨਾਕਾਮੀਆਂ ‘ਤੇ ਪਰਦਾ ਨਹੀਂ ਪੈ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹਿ ਜਾਣ ਤੋਂ ਬਾਅਦ ਹੁਣ ਕੇਜਰੀਵਾਲ ਆਪਣੀ ਸ਼ਾਖ ਬਚਾਉਣ ਲਈ ਹੱਥ ਪੈਰ ਮਾਰ ਰਿਹਾ ਹੈ ਜੋ ਨਾ ਤਾਂ ਉਸ ਨੂੰ ਕਿਸਾਨਾਂ ਦੇ ਰੋਹ ਤੋਂ ਬਚਾ ਸਕੇਗਾ ਅਤੇ ਨਾ ਹੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਸ ਦੀ ਪਾਰਟੀ ਦੀ ਡੁੱਬਦੀ ਬੇੜੀ ਨੂੰ ਬਚਾ ਸਕੇਗਾ।ਕੇਜਰੀਵਾਲ ਵੱਲੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਖਿਲਾਫ ਲਾਏ ਗਏ ਝੂਠੇ ਦੋਸ਼ਾਂ ਦਾ ਮੋੜਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ”ਇਹ ਗੱਲ ਹਰੇਕ ਪੰਜਾਬੀ ਜਾਣਦਾ ਹੈ ਕਿ ਮੈਂ ਈ.ਡੀ. ਦੇ ਝੂਠੇ ਕੇਸ ਜਾਂ ਕਿਸੇ ਹੋਰ ਕੇਸਾਂ ਤੋਂ ਡਰਨ ਵਾਲਾ ਨਹੀਂ ਹਾਂ। ਪੰਜਾਬੀ ਇਹ ਵੀ ਜਾਣਦੇ ਹਨ ਕਿ ਜੇਕਰ ਕੇਜਰੀਵਾਲ ਦਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਉਹ ਆਪਣੀ ਆਤਮਾ ਵੀ ਵੇਚ ਦੇਵੇਗਾ।”ਮੁੱਖ ਮੰਤਰੀ ਨੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਅਜਿਹੀ ਇੱਕ ਵੀ ਮਿਸਾਲ ਦੇਣ ਦੀ ਚੁਣੌਤੀ ਦਿੱਤੀ ਜਦੋਂ ਉਹ (ਕੈਪਟਨ ਅਮਰਿੰਦਰ ਸਿੰਘ) ਈ.ਡੀ. ਜਾਂ ਕਿਸੇ ਹੋਰ ਏਜੰਸੀ ਦੇ ਦਬਾਅ ਹੇਠ ਪਿੱਛੇ ਹਟੇ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਓਪਰੇਸ਼ਨ ਬਲਿਊ ਸਟਾਰ ਤੋਂ ਲੈ ਕੇ ਸਤਲੁਜ-ਯਮੁਨਾ ਲਿੰਕ ਨਹਿਰ ਤੱਕ ਅਤੇ ਹੁਣ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਹ ਆਪਣੇ ਲੋਕਾਂ ਨਾਲ ਹਮੇਸ਼ਾ ਹੀ ਡਟ ਕੇ ਖੜ੍ਹੇ ਜਦਕਿ ਦੂਜੇ ਪਾਸੇ ਇਸ ਦੇ ਬਿਲਕੁਲ ਉਲਟ ਕੇਜਰੀਵਾਲ ਜੋ ਮਾਣਹਾਨੀ ਦੇ ਮਾਮੂਲੀ ਜਿਹੇ ਕੇਸ ਦਾ ਸਾਹਮਣਾ ਕਰਨ ਤੋਂ ਡਰਦੇ ਮਾਰੇ ਨੂੰ ਲੇਲ੍ਹੜੀਆਂ ਕੱਢਦੇ ਹੋਏ ਪੂਰੇ ਪੰਜਾਬ ਨੇ ਦੇਖਿਆ ਸੀ ਅਤੇ ਇੱਥੇ ਹੀ ਬੱਸ ਨਹੀਂ ਮਹਾਂਮਾਰੀ ਦੇ ਦਰਮਿਆਨ ਵੀ ਮਦਦ ਲਈ ਪੂਰੀ ਦਿੱਲੀ ਨੇ ਉਸ ਨੂੰ ਕੇਂਦਰ ਅੱਗੇ ਤਰਲੇ ਲੈਂਦੇ ਦੇਖਿਆ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰੀ ਦੁਨੀਆਂ ਨੂੰ ਇਹ ਪਤਾ ਲੱਗ ਚੁੱਕਾ ਹੈ ਕਿ ਕਿਵੇਂ ਕੌਮੀ ਰਾਜਧਾਨੀ ਵਿੱਚ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੇ ਹਿੱਤ ਵੇਚੇ ਗਏ ਅਤੇ ਇਹ ਘਿਨਾਉਣਾ ਕਦਮ ਵੀ ਉਸ ਵੇਲੇ ਚੁੱਕਿਆ ਜਦੋਂ ਕਿਸਾਨ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਦਿੱਲੀ ਦੇ ਮੁੱਖ ਮੰਤਰੀ ਦੀ ਕੇਂਦਰ ਸਰਕਾਰ ਨਾਲ ਗੰਢਤੁੱਪ ਜੱਗ-ਜ਼ਾਹਰ ਹੋ ਗਈ।ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਹਰ ਕਦਮ ‘ਤੇ ਝੂਠ ਬੋਲਣ ਦੀ ਸਖ਼ਤ ਨਿਖੇਧੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੁੱਛਿਆ, ”ਕੇਜਰੀਵਾਲ, ਤੁਸੀਂ ਇਹ ਕਿਉਂ ਕੀਤਾ? ਤੁਹਾਡੇ ਉੱਤੇ ਕੇਂਦਰ ਨੇ ਕਿਹੜਾ ਦਬਾਅ ਬਣਾਇਆ? ਜਾਂ ਫਿਰ ਇਸ ਲਈ ਕੀਤਾ ਕਿ ਜਦੋਂ ਅਗਲੀ ਵਾਰ ਤੁਹਾਡੀ ਸਰਕਾਰ ਕੋਵਿਡ ਦੇ ਸੰਕਟ ਨਾਲ ਨਜਿੱਠਣ ਵਿਚ ਨਾਕਾਮ ਰਹਿ ਜਾਵੇ, ਜਿਵੇਂ ਕਿ ਦੋ ਵਾਰ ਪਹਿਲਾਂ ਵੀ ਰਹਿ ਚੁੱਕੀ ਹੈ, ਤਾਂ ਤੁਸੀਂ ਕੇਂਦਰ ਅੱਗੇ ਮੁੜ ਹਾੜੇ ਕੱਢ ਸਕੋ?ਕਿਸਾਨੀ ਅੰਦੋਲਨ ਨੂੰ ਦੇਸ਼ ਵਿਰੋਧੀ ਆਖ ਕੇ ਕਮਜ਼ੋਰ ਕਰਨ ਦੀ ਕੁਝ ਸਵਾਰਥੀ ਹਿੱਤਾਂ ਦੀ ਸਾਜਿਸ਼ ਬਾਰੇ ਕੇਜਰੀਵਾਲ ਵੱਲੋਂ ਆਪਣੇ ਗੁੱਸੇ ਦੀ ਡੌਂਡੀ ਪਿੱਟਣ ਲਈ ਦਿੱਲੀ ਦੇ ਮੁੱਖ ਮੰਤਰੀ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਖਾਲਿਸਤਾਨੀਆਂ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਤੋਂ ਕਿਸੇ ਹਮਾਇਤ ਦੀ ਲੋੜ ਨਹੀਂ ਹੈ। ਕੈਪਟਨ ਅਮਰਿੰਦਰ ਨੇ ਕਿਹਾ “ਜੇ ਤੁਸੀਂ ਸੋਚਦੇ ਹੋ ਕਿ ਕਿਸਾਨ ਤੁਹਾਡੀਆਂ ਨੌਟੰਕੀਆਂ ਅਤੇ ਮਗਰਮੱਛ ਦੇ ਹੰਝੂਆਂ ਦੇ ਝਾਂਸੇ ਵਿੱਚ ਆ ਜਾਣਗੇ, ਤਾਂ ਸ੍ਰੀ ਕੇਜਰੀਵਲ, ਤੁਸੀਂ ਹੁਣ ਵੀ ਉਸੇ ਤਰ੍ਹਾਂ ਹੀ ਪੂਰੀ ਤਰ੍ਹਾਂ ਗਲਤ ਹੋ, ਜਿਸ ਤਰ੍ਹਾਂ ਤੁਸੀਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੇ ਜਿੱਤਣ ਦੀ ਉਮੀਦ ਲਾ ਕੇ ਗਲਤ ਸਾਬਤ ਹੋਏ ਸੀ।” ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਤੁਲਨਾ ਉਸ ਧੂੜ ਭਰੀ ਹਨੇਰੀ ਨਾਲ ਕੀਤੀ ਜੋ ਹਵਾ ਦੀ ਦਿਸ਼ਾ ਨੂੰ ਵੇਖਦਿਆਂ ਚਲਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦੀਆਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ, ਜਿਸ ਜ਼ਰੀਏ ਉਹ ਆਪਣੇ ਰਾਜਨੀਤਿਕ ਏਜੰਡੇ ਨੂੰ ਉਤਸ਼ਾਹਿਤ ਕਰਨ ਦੇ ਮੌਕੇ ਵਜੋਂ ਵੇਖ ਰਿਹਾ ਹੈ, ਬਿਲਕੁਲ ਵੀ ਸਫਲ ਨਹੀਂ ਹੋਣਗੀਆਂ।ਕੈਪਟਨ ਅਮਰਿੰਦਰ ਨੇ ਕੇਜਰੀਵਾਲ ਨੂੰ ਅੱਗ ਨਾਲ ਖੇਡਣ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ “ਤੁਹਾਨੂੰ ਅਤੇ ਤੁਹਾਡੀ ਪਾਰਟੀ ਨੂੰ ਭਾਰਤ ਦੇ ਰਾਜਨੀਤਿਕ ਨਕਸ਼ੇ ਤੋਂ ਪੂਰੀ ਤਰ੍ਹਾਂ ਮਿਟ ਜਾਣ ਤੋਂ ਪਹਿਲਾਂ ਪਿੱਛੇ ਹਟ ਜਾਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਧੋਖਾ ਕਰਨ ਵਾਲਾ ਕਦੇ ਵੀ ਜਨਤਾ ਦੇ ਗੁੱਸੇ ਤੋਂ ਬਚਿਆ ਨਹੀਂ ਹੈ ਅਤੇ ਕੇਜਰੀਵਾਲ, ਜਿਸ ਨੇ ਪਹਿਲਾਂ ਹੀ ਕਿਸਾਨਾਂ ਨਾਲ ਇਕ ਤੋਂ ਵੱਧ ਵਾਰ ਧੋਖਾ ਕੀਤਾ ਹੈ, ਨੂੰ ਵੀ ਇਸਦੇ ਨਤੀਜੇ ਭੁਗਤਣੇ ਪੈਣਗੇ।

Previous Post

ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਿਆ ਸਖ਼ਤ ਨੋਟਿਸ

Next Post

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਭਾਜਪਾ ਅੱਗੇ ਆਪਣਾ ਜ਼ਮੀਰ ਵੇਚਣ ਲਈ ਕੇਜਰੀਵਾਲ ਨੂੰ ਪਾਈ ਝਾੜ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਭਾਜਪਾ ਅੱਗੇ ਆਪਣਾ ਜ਼ਮੀਰ ਵੇਚਣ ਲਈ ਕੇਜਰੀਵਾਲ ਨੂੰ ਪਾਈ ਝਾੜ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਭਾਜਪਾ ਅੱਗੇ ਆਪਣਾ ਜ਼ਮੀਰ ਵੇਚਣ ਲਈ ਕੇਜਰੀਵਾਲ ਨੂੰ ਪਾਈ ਝਾੜ

Recommended

ਸਵੇਰੇ ਤੜਕੇ ਹੀ ਰੋਸ ਵਿਖਾਵਾਕਾਰੀਆਂ ਕੋਲ ਪਹੁੰਚੇ ਨਵਜੋਤ ਸਿੱਧੂ, ਦਿੱਤਾ ਇਹ ਭਰੋਸਾ

ਸਵੇਰੇ ਤੜਕੇ ਹੀ ਰੋਸ ਵਿਖਾਵਾਕਾਰੀਆਂ ਕੋਲ ਪਹੁੰਚੇ ਨਵਜੋਤ ਸਿੱਧੂ, ਦਿੱਤਾ ਇਹ ਭਰੋਸਾ

November 16, 2021
ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

March 15, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In