• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

Asli Punjabi by Asli Punjabi
December 17, 2020
in Punjab, Top Stories, ਕਾਰੋਬਾਰ
0
ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ
586
SHARES
3.3k
VIEWS
Share on FacebookShare on TwitterShare on Whatsapp

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ ਦਾਅਵੇ ਕਿ ਦਿੱਲੀ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਤੋਂ ਵੱਧ ਭਾਅ ਦਿੱਤਾ ਗਿਆ ਹੈ, ਨੂੰ ਝੂਠ ਦਾ ਪੁਲੰਦਾ ਐਲਾਨਦਿਆਂ ਸਵਾਲ ਕੀਤਾ ਕਿ ਜੇਕਰ ਦਿੱਲੀ ਸਰਕਾਰ ਨੇ ਐਮ.ਐਸ.ਪੀ ਤੋਂ ਵੱਧ ਭਾਅ ਤੇ ਫਸਲ ਚੁੱਕੀ ਤਾਂ ਬਿਹਾਰ, ਯੂ.ਪੀ. ਅਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਵਿਕਣ ਲਈ ਕਿਉਂ ਪਹੁੰਚਿਆ।ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਦੂਸਰੇ ਰਾਜਾਂ ਤੋਂ ਪੰਜਾਬ ਵਿੱਚ ਵਿਕਣ ਲਈ ਆਏ ਝੋਨੇ ਦੇ ਟਰੱਕਾਂ ਦੇ ਟਰੱਕ ਕਿਸਾਨਾਂ ਅਤੇ ਪੁਲਿਸ ਵੱਲੋਂ ਪੰਜਾਬ ਸਰਹੱਦ ‘ਤੇ ਫੜ੍ਹੇ ਗਏ। ਉਨ੍ਹਾਂ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਦਿੱਲੀ ਵਿੱਚ ਝੋਨੇ ਦਾ ਕੁੱਲ ਉਤਪਾਦਨ ਪੰਜਾਬ ਦੇ ਇੱਕ ਬਲਾਕ ਨਾਲੋਂ ਵੀ ਘੱਟ ਹੋਵੇਗਾ, ਫਿਰ ਦੂਸਰੇ ਸੂਬਿਆਂ ਤੋਂ ਆਉਣ ਵਾਲਾ ਝੋਨਾ ਵਿਕਣ ਲਈ ਦਿੱਲੀ ਕਿਉਂ ਨਹੀਂ ਗਿਆ ਜਦੋਂ ਕਿ ਤੁਸੀਂ ਤਾਂ ਐਮ.ਐਸ.ਪੀ. ਤੋਂ ਵੀ ਵੱਧ ਕੀਮਤ ਤੇ ਝੋਨਾ ਖਰੀਦ ਰਹੇ ਸੀ?ਸ. ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੀ ਸਿਆਸਤ ਦੀ ਸ਼ੁਰੂਆਤ ਹੀ ਝੂਠ ਨਾਲ ਕੀਤੀ ਸੀ ਅਤੇ ਗਰਮ ਮੁੱਦਿਆਂ ਤੇ ਗੁੰਮਰਾਹਕੁਨ ਝੂਠੇ ਬਿਆਨ ਦਾਗ ਕੇ ਉਹ ਦਿੱਲੀ ਦੇ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਲਾਹਾ ਲੈਣ ਲਈ ਦੀ ਸਿਆਸਤ ਝੂਠ ‘ਤੇ ਆਧਾਰਤ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਕੇ ਹੀ ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਕੇਜਰੀਵਾਲ ਭਾਜਪਾ ਵੱਲੋਂ ਖੜ੍ਹਾ ਕੀਤਾ ਗਿਆ ਇੱਕ ਮੁਖੌਟਾ ਹੈ ਜੋ ਆਨੇ-ਬਹਾਨੇ ਕਿਸਾਨ ਸੰਘਰਸ਼ ਨੂੰ ਕਮਜੋਰ ਕਰਨ ਲਈ ਆਪਣੇ ਮਾਲਕਾਂ ਦਾ ਹੁਕਮ ਵਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 23 ਨਵੰਬਰ ਨੂੰ ਦਿੱਲੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਨੂੰ ਲਾਗੂ ਕਰਨ ਲਈ ਜਾਰੀ ਕੀਤੇ ਜਾਣ ਨਾਲ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀ ਇਸ ਬੀ ਟੀਮ ਦੀਆਂ ਲੂੰਬੜ ਚਾਲਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਗੱਲ-ਗੱਲ ਤੇ ਧਰਨੇ ਤੇ ਬੈਠਣ ਵਾਲਾ ਕੇਜਰੀਵਾਲ ਅੱਜ ਬਹਾਨਾ ਬਣਾ ਰਿਹਾ ਹੈ ਕਿ ਉਸ ਨੂੰ ਘਰ ਵਿੱਚ ਕੈਦ ਕਰ ਦਿੱਤਾ ਗਿਆ ਹੈ। ਇਥੇ ਸਵਾਲ ਹੈ ਕਿ ਉਸ ਨੂੰ ਪਹਿਲਾਂ ਕਦੇ ਘਰ ਵਿੱਚ ਨਜਰਬੰਦ ਕਿਉਂ ਨਹੀਂ ਕੀਤਾ ਗਿਆ ਅਤੇ ਹੁਣ ਜਦੋਂ ਉਸ ਨੂੰ ਕਿਸਾਨ ਹਿਤਾਂ ਵਿੱਚ ਪ੍ਰਧਾਨ ਮੰਤਰੀ ਨਿਵਾਸ ਅੱਗੇ ਧਰਨਾ ਦੇਣਾ ਚਾਹੀਦਾ ਹੈ ਤਾਂ ਉਹ ਬਹਾਨੇ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਪੰਜਾਬ ਵਿੱਚ ਰੋਸ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਨੂੰ ਤੱਤੀ ਵਾ ਨਹੀਂ ਲੱਗਣ ਦਿੱਤੀ ਅਤੇ ਹੁਣ ਵੀ ਲਗਾਤਾਰ ਕੇਂਦਰ ਤੇ ਦਬਾਅ ਪਾ ਰਹੇ ਹਨ ਕਿ ਕਿਸਾਨ ਹਿਤ ਵਿੱਚ ਇੰਨ੍ਹਾਂ ਕਾਨੂੰਨਾਂ ਨੂੰ ਜਲਦ ਵਾਪਿਸ ਲੈ ਲਿਆ ਜਾਵੇ।ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸ. ਰੰਧਾਵਾ ਨੇ ਕਿਹਾ ਕਿ ਲੋਕਾਂ ਵਿੱਚ ਪੈੱਗਵੰਤ ਮਾਨ ਵਜੋਂ ਜਾਣੇ ਜਾਂਦੇ ਕਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਜੇਕਰ ਸੱਚੀ-ਮੁੱਚੀ ਕਿਸਾਨ ਹਿਤੈਸ਼ੀ ਹਨ ਤਾਂ ਕੁਝ ਦਿਨਾਂ ਲਈ ਆਪਣੀ ਨਸ਼ੇ ਦੀ ਲੱਤ ਦੀ ਕੁਰਬਾਨੀ ਕਰਕੇ ਕੇਂਦਰ ਸਰਕਾਰ ਵਿਰੁੱਧ ਜੰਤਰ-ਮੰਤਰ ਵਿਖੇ ਧਰਨਾ ਹੋਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ, ਧਾਰਮਿਕ ਸਮਾਗਮਾਂ, ਦਾਹ-ਸੰਸਕਾਰ ਮੌਕੇ ਅਤੇ ਸੰਸਦ ਤੱਕ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਵਾਲੇ ਭਗਵੰਤ ਮਾਨ ਜੇਕਰ ਜੰਤਰ-ਮੰਤਰ ਵਿਖੇ ਕੁਝ ਦਿਨ ਨਸ਼ੇ ਤੋਂ ਬਿਨਾ ਧਰਨਾ ਦੇਣ ਵਿੱਚ ਕਾਮਯਾਬ ਹੋ ਗਏ ਤਾਂ ਇਸ ਨਾਲ ਲੋਕਾਂ ਵਿੱਚ ਘੱਟੋ-ਘੱਟ ਇਹ ਵਿਸ਼ਵਾਸ ਬਹਾਲ ਕਰ ਸਕਣਗੇ ਕਿ ਉਹ ਆਪਣੇ-ਆਪ ‘ਤੇ ਤਾਂ ਕੰਟਰੋਲ ਕਰ ਹੀ ਲੈਂਦੇ ਹਨ।ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੂੰ ਕੇਜਰੀਵਾਲ ਪਿੱਛੇ ਲੱਗ ਕੇ ਭਾਜਪਾ ਦੀ ‘ਬੀ’ ਟੀਮ ਵਜੋਂ ਕਿਸਾਨ ਵਿਰੋਧ ਕੰਮ ਨਾ ਕਰਨ ਦੀ ਅਪੀਲ ਕਰਦਿਆਂ, ਸੀਨੀਅਰ ਕਾਂਗਰਸੀ ਆਗੂ ਸ. ਰੰਧਾਵਾ ਨੇ ਕਿਹਾ ਕਿ ਭਾਜਪਾ ਵੱਲੋਂ ਦੇਸ਼ ਦੇ ਕੁਝ ਚੋਣਵੇਂ ਸਨਅਤਕਾਰਾਂ ਨਾਲ ਮਿਲ ਕੇ ਦੇਸ਼ ਵਿੱਚੋਂ ਵਿਰੋਧੀ ਧਿਰ ਨੂੰ ਖਤਮ ਕਰਨ ਲਈ ਰਚੀ ਗਈ ਸਾਜਿਸ਼ ਦਾ ਇੱਕ ਪਾਤਰ ਹੈ ਕੇਜਰੀਵਾਲ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਭਾਜਪਾ ਅਤੇ ਇੰਨਾ ਅਦਾਰਿਆਂ ਦੇ ਇਸ਼ਾਰੇ ਤੇ ਹੀ 2016 ਵਿੱਚ, ਜਦੋਂ ਕਿ ਕਿਸਾਨ ਬਿੱਲਾਂ ਦੀ ਕੋਈ ਚਰਚਾ ਵੀ ਨਹੀਂ ਸੀ, ਆਪਣੇ ਇੱਕ ਟਵੀਟ ਰਾਹੀਂ ਖੇਤੀਬਾੜੀ ਵਿੱਚ ਵੱਡੇ ਅਦਾਰਿਆਂ ਦੇ ਨਿਵੇਸ਼ ਦੀ ਵਕਾਲਤ ਕਰਕੇ ਇੰਨ੍ਹਾਂ ਕਾਨੂੰਨਾਂ ਦਾ ਮੁੱਢ ਬੰਨ੍ਹਿਆ ਸੀ। ਉਨ੍ਹਾਂ ਆਮ ਆਦਮੀ ਪਾਰਟੀ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਕੇਜਰੀਵਾਲ ਵੱਲੋਂ ਵਾਰ-ਵਾਰ ਪਾਣੀਆਂ, ਪਰਾਲੀ ਮਾਮਲੇ ਸਮੇਤ ਹੋਰਨਾਂ ਮੁੱਦਿਆਂ ਤੇ ਪੰਜਾਬ ਵਿਰੋਧੀ ਸਟੈਂਡ ਲੈਣ ਅਤੇ ਹੁਣ ਕਾਹਲੀ ਵਿੱਚ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਦਿਖਾਈ ਨਹੀ ਦਿੰਦਾ? ਕੀ ਤੁਹਾਡੇ ਲਈ ਸੌੜੇ ਸਿਆਸੀ ਲਾਹੇ ਕਿਸਾਨਾਂ ਤੇ ਪੰਜਾਬ ਦੇ ਹਿੱਤਾਂ ਤੋਂ ਵੀ ਵੱਡੇ ਹੋ ਗਏ ਹਨ?

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਇੰਡਸਟਰੀ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ: ਐਮ.ਪੀ ਮਨੀਸ਼ ਤਿਵਾੜੀ

Next Post

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ

Recommended

ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿੱਚ ਸਮੂਹ ਸਿਆਸੀ ਪਾਰਟੀਆਂ ਵਲੋਂ ਡੀ ਸੀ ਦਫਤਰ ਦੇ ਬਾਹਰ ਧਰਨਾ ਪ੍ਰੈਸ ਦੀ ਆਜ਼ਾਦੀ ਤੇ ਕੀਤੇ ਜਾ ਰਹੇ ਹਮਲੇ ਖਿਲਾਫ ਵੱਖ ਵੱਖ ਸਿਆਸੀ, ਧਾਰਮਿਕ ਅਤੇ ਪੱਤਰਕਾਰ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸੌਪਿਆ ਮੰਗ ਪੱਤਰ

June 16, 2023
ਰਾਹੁਲ ਗਾਂਧੀ ਤੜਕੇ ਕਰਨਾਲ ਦੇ ਪਿੰਡ ਪਹੁੰਚੇ

ਰਾਹੁਲ ਗਾਂਧੀ ਤੜਕੇ ਕਰਨਾਲ ਦੇ ਪਿੰਡ ਪਹੁੰਚੇ

September 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In