• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
December 18, 2020
in Punjab, Top Stories
0
ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕਮੇਟੀ ਦੀ ਕਾਰਵਾਈ ਨੂੰ ਬੇਤੁਕੀ ਕਹਿੰਦੇ ਹੋਏ ਸਪੀਕਰ ਨੂੰ ਇਸ ਦੇ ਕੰਮਕਾਜ ਵੱਲ ਧਿਆਨ ਦੇਣ ਲਈ ਕਿਹਾ
ਚੰਡੀਗੜ੍ਹ – ਰਾਹੁਲ ਗਾਂਧੀ ਵੱਲੋਂ ਸੰਸਦੀ ਰੱਖਿਆ ਕਮੇਟੀ ਤੋਂ ਵਾਕ ਆਊਟ ਕੀਤੇ ਜਾਣ ਨੂੰ ਪੂਰੀ ਤਰ੍ਹਾਂ ਜਾਇਜ਼ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸਪੀਕਰ ਨੂੰ ਇਸ ਕਮੇਟੀ ਦੇ ਕੰਮਕਾਜ ‘ਤੇ ਨਜ਼ਰਸਾਨੀ ਕਰਨੀ ਚਾਹੀਦੀ ਹੈ ਕਿਉਂ ਜੋ ਕਮੇਟੀ ਵਿਚ ਬੇਤੁਕੀਆਂ ਗੱਲਾਂ ਹੋ ਰਹੀਆਂ ਹਨ ਅਤੇ ਮੈਂਬਰਾਂ ਵੱਲੋਂ ਚੀਨ ਤੇ ਪਾਕਿਸਤਾਨ ਤੋਂ ਦਰਪੇਸ਼ ਖਤਰੇ ਦਾ ਮੁਕਾਬਲਾ ਕਰਨ ਲਈ ਵਿਚਾਰ ਵਟਾਂਦਰਾ ਕਰਨ ਦੀ ਥਾਂ ਇਨ੍ਹਾਂ ਗੱਲਾਂ ‘ਤੇ ਬਹਿਸ ਕੀਤੀ ਜਾ ਰਹੀ ਹੈ ਕਿ ਫੌਜ ਦੀ ਵਰਦੀ ਦੇ ਬਟਨ ਅਤੇ ਬੂਟ ਚਮਕਾਉਣ ਲਈ ਕਿਹੜੀ ਪਾਲਿਸ਼ ਵਰਤੀ ਜਾਵੇ।ਕੈਪਟਨ ਅਮਰਿੰਦਰ ਸਿੰਘ, ਜੋ ਕਿ ਖੁਦ ਸਾਬਕਾ ਫੌਜੀ ਅਧਿਕਾਰੀ ਰਹਿ ਚੁੱਕੇ ਹਨ ਅਤੇ ਸੁਰੱਖਿਆ ਸਬੰਧੀ ਮੁੱਦਿਆ ਦੇ ਜਾਣਕਾਰ ਹੋਣ ਤੋਂ ਇਲਾਵਾ ਅਜਿਹੇ ਪੈਨਲਾਂ ਦੋ ਕੰਮਕਾਜ ਬਾਰੇ ਚੰਗੀ ਤਰ੍ਹਾਂ ਜਾਣੂੂੰ ਹਨ, ਨੇ ਕਿਹਾ, ” ਜਦੋਂ ਕਿ ਚੀਨ ਤੇ ਪਾਕਿਸਤਾਨ, ਭਾਰਤ ਲਈ ਖਤਰਾ ਪੈਦਾ ਕਰ ਰਹੇ ਹਨ ਤਾਂ ਕਮੇਟੀ ਨੂੰ ਬਜਾਏ ਇਨ੍ਹਾਂ ਗੱਲਾਂ ‘ਤੇ ਵਿਚਾਰ ਕਰਨ ਦੇ ਕਿ ਫੌਜ ਦੇ ਬੂਟਾਂ ਅਤੇ ਬਟਨਾਂ ਨੂੰ ਕਿਵੇਂ ਚਮਕਾਇਆ ਜਾਵੇ, ਸੁਰੱਖਿਆ ਅਤੇ ਰਣਨੀਤਿਕ ਮੁੱਦਿਆਂ ‘ਤੇ ਚਰਚਾ ਕਰਨੀ ਚਾਹੀਦੀ ਸੀ।ਮੁੱਖ ਮੰਤਰੀ ਨੇ ਇਸ ਗੱਲ ਸਬੰਧੀ ਗੰਭੀਰ ਚਿੰਤਾ ਜਾਹਿਰ ਕੀਤੀ ਕਿ ਇਸ ਪੈਨਲ ਦੇ ਕੰਮਕਾਜ ‘ਤੇ ਸਿਆਸੀ ਪ੍ਰਭਾਵ ਪੈ ਰਿਹਾ ਹੈ ਅਤੇ ਇਸ ਦੇ ਚੇਅਰਮੈਨ ਸ਼ਾਇਦ ਕਦੇ ਐਨ.ਸੀ.ਸੀ. ਦਾ ਵੀ ਹਿੱਸਾ ਨਹੀਂ ਰਹੇ। ਉਨ੍ਹਾਂ ਕਿਹਾ, ”ਜਿਨ੍ਹਾਂ ਲੋਕਾਂ ਨੂੰ ਫੌਜ ਬਾਰੇ ਕੁਝ ਨਹੀਂ ਪਤਾ ਉਨ੍ਹਾਂ ਨੂੰ ਕਮੇਟੀਆਂ ਵਿਚ ਥਾਂ ਮਿਲ ਰਹੀ ਹੈ ਅਤੇ ਉਨ੍ਹਾਂ ਤੋਂ ਅਸੀਂ ਮੁਲਕ ਦੀ ਰੱਖਿਆ ਕਰਨ ਦੀ ਆਸ ਕਰਦੇ ਹਾਂ।”ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਿਨ੍ਹਾਂ ਸਿਆਸਤਦਾਨਾਂ ਨੂੰ ਸਾਡੇ ਇਤਿਹਾਸ ਅਤੇ ਹਥਿਆਰਬੰਦ ਫੌਜਾਂ ਬਾਰੇ ਕੁਝ ਵੀ ਨਹੀਂ ਪਤਾ ਉਹ ਹੀ ਕਮੇਟੀ ਦਾ ਹਿੱਸਾ ਹਨ। ਉਨ੍ਹਾਂ ਇਹ ਵੀ ਕਿਹਾ ਕਿ ਚੇਅਰਮੈਨ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ਵਿਚ ਜੋ ਵੀ ਵਿਚਾਰ ਚਰਚਾ ਜਾਂ ਫੈਸਲਾ ਹੁੰਦਾ ਹੈ ਉਹ ਮੁਲਕ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਜਾਂਦਾ ਹੈ ਅਤੇ ਇਸ ਲਈ ਚੇਅਰਮੈਨ ਨੂੰ ਇਸ ਪੱਧਰ ਦਾ ਵਿਵਹਾਰ ਨਹੀਂ ਕਰਨਾ ਚਾਹੀਦਾ।ਮੌਜੂਦਾ ਕਮੇਟੀ ਦੇ ਕੰਮਕਾਜ ਨੂੰ ਕਰੜੇ ਹੱਥੀਂ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਪੱਧਰ ਵੇਖ ਕੇ ਸ਼ਰਮ ਮਹਿਸੂਸ ਹੁੰਦੀ ਹੈ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ, ” ਰੱਬ ਦੇ ਵਾਸਤੇ ਸਾਡੀਆਂ ਫੌਜਾਂ ਅਤੇ ਦੇਸ਼ ਬਾਰੇ ਸੋਚੋ।” ਉਨ੍ਹਾਂ ਸਪੱਸ਼ਟ ਕੀਤਾ ਕਿ ਰਾਹੁਲ ਦਾ ਅਜਿਹੀ ਮੀਟਿੰਗ ਤੋਂ ਵਾਕ ਆਊਟ ਕਰਨਾ ਬਿਲਕੁਲ ਸਹੀ ਸੀ ਜਿਸ ਵਿਚ ਸਾਡੀਆਂ ਫੌਜਾਂ ਵੱਲੋਂ ਚੀਨ ਅਤੇ ਪਾਕਿਸਤਾਨ, ਜੋ ਕਿ ਆਪਸ ਵਿਚ ਗੂੜ੍ਹੇ ਮਿੱਤਰ ਹਨ, ਤੋਂ ਦਰਪੇਸ਼ ਖਤਰੇ ‘ਤੇ ਗੱਲਬਾਤ ਕਰਨ ਦੀ ਥਾਂ ਬੇ-ਸਿਰਪੈਰ ਦੇ ਮੁੱਦੇ ਵਿਚਾਰੇ ਜਾ ਰਹੇ ਸਨ।ਇਨ੍ਹਾਂ ਮੀਟਿੰਗਾਂ ਵਿੱਚ ਬਹਿਸ ਦਾ ਪੱਧਰ ਉਚਾ ਚੁੱਕਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹ ਮੰਚ ਨਹੀਂ ਜਿੱਥੇ ਇਹ ਗੱਲਾਂ ਵਿਚਾਰੀਆਂ ਜਾਣ ਕਿ ਫੌਜ ਦੀ ਵਰਦੀ ਅਤੇ ਬੂਟ ਚਮਕਾਉਣ ਲਈ ਕਿਹੜੀ ਪਾਲਸ਼ ਦੀ ਵਰਤੋਂ ਕੀਤੀ ਜਾਵੇ ਅਤੇ ਬਿਨਾਂ ਸਿਰ ਪੈਰ ਦੀਆਂ ਗੱਲਾਂ ਕੀਤੀਆਂ ਜਾਣ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੀਨੀਅਰ ਫੌਜੀ ਅਧਿਕਾਰੀਆਂ ਦੀਆਂ ਮੀਟਿੰਗਾਂ ਛੋਟੇ ਮਾਮਲਿਆਂ ਬਾਰੇ ਗੱਲ ਕਰਨ ਲਈ ਨਹੀਂ ਬਲਕਿ ਕੌਮੀ ਸੁਰੱਖਿਆ ਅਤੇ ਸਾਡੇ ਸੈਨਿਕਾਂ ਦੀਆਂ ਚਿੰਤਾਵਾਂ ਜਿਹੜੇ ਰੋਜ਼ਾਨਾ ਲੜ ਰਹੇ ਹਨ ਅਤੇ ਆਪਣੀਆਂ ਜਾਨਾਂ ਗੁਆ ਰਹੇ ਹਨ, ਜਿਹੇ ਵੱਡੇ ਮੁੱਦਿਆਂ ਉਤੇ ਵਿਚਾਰ ਚਰਚਾ ਕਰਨ ਨੂੰ ਹੁੰਦੀਆਂ ਹਨ। ਉਨ੍ਹਾਂ ਕਿਹਾ, ”ਤੁਸੀਂ ਉਨ੍ਹਾਂ ਲਈ ਕੀ ਕਰ ਰਹੇ ਹੋ? ਤੁਸੀਂ ਉਨ੍ਹਾਂ ਦੇ ਰਹਿਣ-ਸਹਿਣ, ਉਨ੍ਹਾਂ ਦੇ ਕੱਪੜੇ, ਭੋਜਨ, ਹਥਿਆਰ, ਗੋਲੀ ਸਿੱਕਾ ਲਈ ਕੀ ਕੋਸ਼ਿਸ਼ਾਂ ਕਰ ਰਹੇ ਹੋ? ਕਮੇਟੀ ਨੂੰ ਇਸ ਬਾਰੇ ਵਿਚਾਰ ਕਰਨ ਦੀ ਲੋੜ ਹੈ।”ਪਾਰਟੀ ਸੰਸਦ ਮੈਂਬਰਾਂ ਨੂੰ ਬੋਲਣ ਦੀ ਆਗਿਆ ਨਾ ਦੇਣ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਤੇ ਹੋਰ ਕਾਂਗਰਸੀ ਮੈਂਬਰਾਂ ਨਾਲ ਬੇਦਰਦੀ ਵਾਲਾ ਸਲੂਕ ਕੀਤਾ ਗਿਆ। ਕਮੇਟੀ ਦੇ ਮੈਂਬਰ ਵਜੋਂ ਆਪਣੇ ਤਜ਼ਰਬੇ ਸਾਂਝੇ ਕਰਦਿਆ ਉਨ੍ਹਾਂ ਕਿਹਾ ਕਿ ਜਦੋਂ ਇੰਦਰਾ ਗਾਂਧੀ ਚੇਅਰਪਰਸਨ ਸਨ ਅਤੇ ਇਕ ਹੋਰ ਮੌਕੇ ‘ਤੇ ਮੇਜਰ ਜਨਰਲ ਬੀ.ਸੀ. ਖੰਡੂਰੀ ਪੈਨਲ ਦੇ ਮੁਖੀ ਸੀ, ”ਸਾਨੂੰ ਖੁੱਲ੍ਹ ਕੇ ਬੋਲਣ ਦੀ ਇਜ਼ਾਜਤ ਹੁੰਦੀ ਸੀ।” ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਰੱਖਿਆ ਮੰਤਰੀ ਵੀ ਸਨ ਅਤੇ ਹਥਿਆਰਬੰਦ ਸੈਨਾਵਾਂ ਦੀਆਂ ਜ਼ਰੂਰਤਾਂ ਨੂੰ ਚੰਗੀ ਤਰ੍ਹਾਂ ਸਮਝਦੇ ਸਨ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਜੋ ਕੁਝ ਹੁਣ ਕੀਤਾ ਜਾ ਰਿਹਾ ਹੈ, ਉਹ ਸਭ ਇਨ੍ਹਾਂ ਪ੍ਰੰਪਰਾਵਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਹੋਰ ਮਹੱਤਵਪੂਰਨ ਅਤੇ ਵੱਡੇ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ। ਉਹ ਆਪ੍ਰੇਸ਼ਨਲ ਤੇ ਵੱਡੇ ਮੁੱਦਿਆਂ ਜਿਵੇਂ ਕਿ ਸਾਜੋ-ਸਮਾਨ ਜਾਂ ਭੋਜਨ ਜੋ ਕਿ ਸਰਹੱਦ ਉਤੇ ਤਾਇਨਾਤ ਸਾਡੇ ਜਵਾਨਾਂ ਕੋਲ ਹੈ ਜਾਂ ਨਹੀਂ ਉਤੇ ਵਿਚਾਰ ਚਰਚਾ ਕਰਨ ਦੀ ਬਜਾਏ ਕਮੇਟੀ ਵਰਦੀ ਦੇ ਬਟਨਾਂ ਅਤੇ ਬੈਜਾਂ ਬਾਰੇ ਚਰਚਾ ਕਰ ਰਹੀ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ”ਇਹ ਕੀ ਬਕਵਾਸ ਹੈ?” ਕਮੇਟੀ ਇਕ ਮਜ਼ਾਕ ਬਣ ਗਈ ਹੈ ਜਿਸ ਦੇ ਇੱਕ ਮੈਂਬਰ ਵੱਲੋਂ ਕਥਿਤ ਤੌਰ ‘ਤੇ ਇਹ ਸੁਝਾਅ ਦਿੱਤਾ ਜਾ ਰਿਹਾ ਹੈ ਕਿ ਤਿੰਨੋਂ ਫੋਰਸਾਂ ਦੀ ਵਰਦੀ ਇਕੋ ਜਿਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਮ ਦੇ ਲੋਕਾਂ ਨੂੰ ਮੀਟਿੰਗਾਂ ਵਿਚ ਆਉਣ ਤੋਂ ਪਹਿਲਾਂ ਘੱਟੋ-ਘੱਟ ਪੜ੍ਹ ਲੈਣ ਚਾਹੀਦਾ ਹੈ। ਉਨ੍ਹਾਂ ਨੂੰ ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੀਆਂ ਕਦਰਾਂ ਕੀਮਤਾਂ ਅਤੇ ਇਤਿਹਾਸ ਬਾਰੇ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰ ਇਕ ਰੈਜੀਮੈਂਟ ਦਾ ਆਪਣਾ ਇਤਿਹਾਸ ਤੇ ਆਪਣਾ ਅਧਿਕਾਰ ਚਿੰਨ੍ਹ ਹੁੰਦਾ ਹੈ। ਉਨ੍ਹਾਂ ਕਿਹਾ ”ਅਧਿਕਾਰ ਚਿੰਨ੍ਹ ਅਤੇ ਵਰਦੀਆਂ ਵਿੱਚ ਤਬਦੀਲੀਆਂ ਬਾਰੇ ਗੱਲ ਕਰਕੇ, ਕੀ ਅਸੀਂ ਆਪਣੇ ਬਲਾਂ ਦੇ ਮਨੋਬਲ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਜਾਂ ਕੀ ਅਸੀਂ ਉਨ੍ਹਾਂ ਨੂੰ ਦੇ ਮਨੋਬਲ ਨੂੰ ਢਾਹ ਲਾ ਰਹੇ ਹਾਂ?” ਉਨ੍ਹਾਂ ਕਿਹਾ ਕਿ ਵਰਦੀਆਂ ਆਰਮੀ ਹੈਡਕੁਆਰਟਰਾਂ ਦਾ ਮਾਮਲਾ ਹਨ ਨਾ ਕਿ ਸੰਸਦੀ ਕਮੇਟੀ ਦਾ।ਇਹ ਯਾਦ ਕਰਦਿਆਂ ਕਿ ਉਨ੍ਹਾਂ ਦੀ ਆਪਣੀ ਪਹਿਲੀ ਰੈਜੀਮੈਂਟ 1846 ਵਿੱਚ ਕਾਇਮ ਕੀਤੀ ਗਈ ਸੀ ਜਿਸ ਨੂੰ 26 ਲੜਾਈਆਂ ਦੇ ਸਨਮਾਨ ਹਾਸਲ ਹੋਏ ਹਨ, ਕੈਪਟਨ ਅਮਰਿੰਦਰ ਨੇ ਪੁੱਛਿਆ, ”ਕੀ ਸਾਨੂੰ ਉਨ੍ਹਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਭੁੱਲਣਾ ਚਾਹੀਦਾ ਹੈ?” ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਲੋਕ ਇਹ ਨਹੀਂ ਸਮਝਦੇ ਉਹ ਕੀ ਬੋਲਦੇ ਅਤੇ ਕੀ ਕਹਿੰਦੇ ਹਨ ਅਤੇ ਦੂਜਿਆਂ ਨੂੰ ਬੋਲਣ ਨਹੀਂ ਦਿੰਦੇ।

Previous Post

ਕੇਜਰੀਵਾਲ ਦੀ ਨੌਟੰਕੀ ਨਾਲ ਖੇਤੀ ਕਾਨੂੰਨਾਂ ‘ਤੇ ਆਪ ਦੇ ਯੂ-ਟਰਨ ਉਤੇ ਪਰਦਾ ਨਹੀਂ ਪੈ ਸਕਦਾ: ਵਿਜੇ ਇੰਦਰ ਸਿੰਗਲਾ

Next Post

ਪੰਜਾਬ ਸਰਕਾਰ ਨੇ ਰੈਗੂਲਰ ਅਧਾਰ ’ਤੇ 124 ਮੈਡੀਕਲ ਅਫ਼ਸਰਾਂ (ਜਨਰਲ) ਦੀ ਕੀਤੀ ਨਿਯੁਕਤੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪੰਜਾਬ ਸਰਕਾਰ ਨੇ ਰੈਗੂਲਰ ਅਧਾਰ ’ਤੇ 124 ਮੈਡੀਕਲ ਅਫ਼ਸਰਾਂ (ਜਨਰਲ) ਦੀ ਕੀਤੀ ਨਿਯੁਕਤੀ

ਪੰਜਾਬ ਸਰਕਾਰ ਨੇ ਰੈਗੂਲਰ ਅਧਾਰ ’ਤੇ 124 ਮੈਡੀਕਲ ਅਫ਼ਸਰਾਂ (ਜਨਰਲ) ਦੀ ਕੀਤੀ ਨਿਯੁਕਤੀ

Recommended

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਲਗਾਈਆਂ ””

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਲਗਾਈਆਂ ””

September 2, 2025
ਦਿੱਲੀ ਦੀ ਦਵਾਕਰਾ ਕੋਰਟ ਅਦਾਲਤ ਨੇ ਸੋਨੂੰ ਪੰਜਾਬਣ ਨੂੰ 12 ਸਾਲ ਦੀ ਬੱਚੀ ਤੋਂ ਦੇਹ ਵਪਾਰ ਕਰਵਾਉਣ ਲਈ ਦੋਸ਼ੀ ਕਰਾਰ ਦਿੱਤਾ

ਦਿੱਲੀ ਦੀ ਦਵਾਕਰਾ ਕੋਰਟ ਅਦਾਲਤ ਨੇ ਸੋਨੂੰ ਪੰਜਾਬਣ ਨੂੰ 12 ਸਾਲ ਦੀ ਬੱਚੀ ਤੋਂ ਦੇਹ ਵਪਾਰ ਕਰਵਾਉਣ ਲਈ ਦੋਸ਼ੀ ਕਰਾਰ ਦਿੱਤਾ

July 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In