• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਸਿਲਸਲਾ ਸ਼ੁਰੂ

Asli Punjabi by Asli Punjabi
December 19, 2020
in National
0
ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਸਿਲਸਲਾ ਸ਼ੁਰੂ
590
SHARES
3.3k
VIEWS
Share on FacebookShare on TwitterShare on Whatsapp

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਅੱਜ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਟਿਕਰੀ ਬਾਡਰ ‘ਤੇ ਕਿਸਾਨਾਂ ਮਜਦੂਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਹਨਾਂ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 20 ਦਸੰਬਰ ਨੂੰ ਪੰਜਾਬ ਦੇ ਪਿੰਡ ਪਿੰਡ ਅੰਦਰ ਸ਼ਰਧਾਂਜਲੀ ਇਕੱਤਰਤਾਵਾਂ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕੀਤੇ ਜਾਣਗੇ। ਲੋਕ- ਮਨਾਂ ਅੰਦਰ ਇਹਨਾ ਸ਼ਹੀਦਾਂ ਦੀ ਯਾਦ ਨੂੰ ਹੋਰ ਡੂੰਘਾ ਕਰਨ ਲਈ ਇਹ ਸਿਲਸਿਲਾ 21, 22 ਤੇ 23 ਦਸੰਬਰ ਨੂੰ ਵੀ ਜਾਰੀ ਰਹੇਗਾ। ਲਗਭਗ 1500 ਪਿੰਡਾਂ ਵਿੱਚ ਅਜਿਹੇ ਸ਼ਰਧਾਂਜਲੀ ਮਾਰਚ ਕਰਨ ਉਪਰੰਤ 24 ਦਸੰਬਰ ਨੂੰ ਹੋਰ ਵਿਸ਼ਾਲ ਬਲਾਕ ਪੱਧਰੇ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ।ਦਿੱਲੀ ਮੋਰਚੇ ਨੂੰ ਹੋਰ ਸਿਖਰਾਂ ‘ਤੇ ਪਹੁੰਚਾਉਣ ਲਈ ਮੋਰਚੇ ਦੇ ਸੁਰੂ ਹੋਣ ਤੋਂ ਪੂਰੇ ਇੱਕ ਮਹੀਨੇ ਬਾਅਦ ਭਾਵ 26 ਦਸੰਬਰ ਨੂੰ ਖਨੌਰੀ ਬਾਰਡਰ ਤੋਂ ਤੇ 27 ਦਸੰਬਰ ਨੂੰ ਡੱਬਵਾਲੀ ਬਾਰਡਰ ਤੋਂ 15,15 ਹਜਾਰ ਦੇ ਜੱਥੇ ਦਿੱਲੀ ਵੱਲ ਰਵਾਨਾ ਕੀਤੇ ਜਾਣਗੇ। ਪੰਜਾਬ ਅੰਦਰ ਦਿੱਲੀ ਮੋਰਚੇ ਦੀ ਤਕੜਾਈ ਲਈ ਆਗੂਆਂ ਦੀ ਇੱਕ ਛੋਟੀ ਪਰਤ ‘ਤੇ ਅਧਾਰਿਤ ਦਿੱਲੀ ਚੱਲੋ ਮੁਹਿੰਮ ਕਮੇਟੀ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਜਥੇਬੰਦ ਕੀਤੀ ਜਾ ਰਹੀ ਹੈ ਜੋ ਦਿੱਲੀ ਜਾਣ ਦੀ ਸਰਗਰਮੀ ਜਥੇਬੰਦ ਕਰਨ ਦੇ ਨਾਲ ਨਾਲ ਪੰਜਾਬ ਅੰਦਰ ਚੱਲ ਰਹੇ ਮੋਰਚਿਆਂ ਨੂੰ ਹੋਰ ਤਕੜਾਈ ਦੇਣ ‘ਚ ਜੁਟੇਗੀ।ਕਿਸਾਨ ਅੰਦੋਲਨ ਬਾਰੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ‘ਤੇ ਪ੍ਰਤੀਕਰਮ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਮੁਲਕ ਅੰਦਰ ਸੰਘਰਸ਼ ਕਰਨ ਦੇ ਹੱਕ ‘ਤੇ ਮੜੀਆਂ ਪਾਬੰਦੀਆਂ ਦੇ ਦਰਮਿਆਨ ਕਿਸਾਨਾਂ ਨੇ ਆਪਣਾ ਇਹ ਹੱਕ ਪੁਗਾਇਆ ਹੈ, ਜਿਸ ਨੂੰ ਸਰਬ ਉੱਚ ਅਦਾਲਤ ਨੇ ਵੀ ਪ੍ਰਵਾਨ ਕੀਤਾ ਹੈ।ਉਹਨਾਂ ਕਿਹਾ ਕਿ ਕਮੇਟੀ ਬਣਾ ਕੇ ਮਸਲੇ ਬਾਰੇ ਚਰਚਾ ਕਰਨ ਦੀ ਜ਼ਰੂਰਤ ਤਾਂ ਹੀ ਪੈਦਾ ਹੁੰਦੀ ਜੇਕਰ ਸਮਾਜ ਦੇ ਕਿਸੇ ਹਿੱਸੇ ਵਿੱਚ ਇਨਾਂ ਕਾਨੂੰਨਾਂ ਬਾਰੇ ਕੋਈ ਵੱਖਰੀ ਰਾਏ ਮੌਜੂਦ ਹੋਵੇ। ਮੁਲਕ ਭਰ ਦੇ ਕਿਸਾਨ ਤਾਂ ਕਾਨੂੰਨਾਂ ਖ਼ਿਲਾਫ਼ ਲੱਖਾਂ ਦੀ ਤਾਦਾਦ ‘ਚ ਇਹਨਾਂ ਕਾਨੂੰਨਾਂ ਖਿਲਾਫ ਸੜਕਾਂ ‘ਤੇ ਨਿੱਤਰ ਆਏ ਹਨ ਤੇ ਆਪਣੀਆਂ ਜਾਨਾਂ ਕੁਰਬਾਨ ਕਰ ਰਹੇ ਹਨ। ਮੁਲਕ ਦੇ ਬੁੱਧੀਜੀਵੀ ਤੇ ਹੋਰ ਜਮਹੂਰੀ ਹਿੱਸੇ ਵੀ ਇਨਾਂ ਕਾਨੂੰਨਾਂ ਨੂੰ ਸਮਾਜ ਵਿਰੋਧੀ ਤੇ ਕਿਸਾਨ ਵਿਰੋਧੀ ਕਰਾਰ ਦੇ ਰਹੇ ਹਨ ਤੇ ਇਨਾਂ ਨੂੰ ਫੌਰੀ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਹ ਸਮੂਹਿਕ ਲੋਕ- ਰਜ਼ਾ ਹੈ ਜਿਸ ਦਾ ਕੇਂਦਰ ਸਰਕਾਰ ਨੂੰ ਸਨਮਾਨ ਕਰਨਾ ਚਾਹੀਦਾ ਹੈ, ਤੇ ਮਾਣਯੋਗ ਅਦਾਲਤ ਨੂੰ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ਨੂੰ ਇਸ ਲੋਕ- ਰਜ਼ਾ ਦਾ ਸਨਮਾਨ ਕਰਨ ਲਈ ਕਹੇ।ਉਹਨਾਂ ਕਿਹਾ ਕਿ ਅਜੇ ਇਹ ਸਰਵਉੱਚ ਅਦਾਲਤ ਵੱਲੋਂ ਦਿੱਤੇ ਗਏ ਸੁਝਾਅ ਹੀ ਹਨ, ਜਦੋਂ ਕਿ ਪੂਰੀ ਪੁਜੀਸ਼ਨ ਤਾਂ ਅਦਾਲਤ ਵੱਲੋਂ ਕੋਈ ਠੋਸ ਕਦਮ ਆਉਣ ਮਗਰੋਂ ਹੀ ਤੈਅ ਕੀਤੀ ਜਾ ਸਕੇਗੀ ਜਾਂ ਅਦਾਲਤ ਵੱਲੋਂ ਕਿਸਾਨ ਜਥੇਬੰਦੀਆਂ ਕੋਲ ਪਹੁੰਚ ਕਰਨ ਦੀ ਹਾਲਤ ‘ਚ ਕੁਝ ਜਅਿਾਦਾ ਕਿਹਾ ਜਾ ਸਕਦਾ ਹੈ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਉਨਾਂ ਦੀ ਟੇਕ ਸੰਘਰਸ਼ ਉੱਪਰ ਹੈ ਤੇ ਸੰਘਰਸ਼ ਦੇ ਜ਼ੋਰ ਹੀ ਹੱਕ ਹਾਸਲ ਕੀਤੇ ਜਾ ਸਕਦੇ ਹਨ। ਹੁਣ ਤੱਕ ਦਾ ਤਜਰਬਾ ਇਹੀ ਦੱਸਦਾ ਹੈ ਕਿ ਸੰਘਰਸ਼ ਦਾ ਹੱਕ ਤਿਆਗ ਦੇਣ ਮਗਰੋਂ ਸਰਕਾਰਾਂ ਨਾਲ ਨਾ ਕਿਸੇ ਗੱਲਬਾਤ ਦਾ ਕੋਈ ਅਰਥ ਹੁੰਦਾ ਹੈ ਤੇ ਨਾ ਕਿਸੇ ਅਰਜ਼ੀ/ਪੱਤਰ ਦੀ ਸੁਣਵਾਈ ਹੁੰਦੀ ਹੈ।ਉਹਨਾਂ ਐਲਾਨ ਕੀਤਾ ਕਿ ਕਿਸਾਨ ਇਨਾਂ ਕਾਲੇ ਕਾਨੂੰਨਾਂ ਦੀ ਮੁਕੰਮਲ ਵਾਪਸੀ, ਸਭਨਾਂ ਫ਼ਸਲਾਂ ਦੀ ਸਭਨਾਂ ਸੂਬਿਆਂ ‘ਚ ਐੱਮ ਐੱਸ ਪੀ ਉੱਪਰ ਸਰਕਾਰੀ ਖ਼ਰੀਦ ਦਾ ਕਾਨੂੰਨੀ ਹੱਕ ਅਤੇ ਸਰਵਜਨਕ ਪੀ ਡੀ ਐਸ ਵਰਗੀਆਂ ਮੰਗਾਂ ਲਾਗੂ ਕਰਵਾਉਣ ਲਈ ਡਟੇ ਰਹਿਣਗੇ।ਜ਼ਿਕਰਯੋਗ ਹੈ ਕਿ ਦਿੱਲੀ ਦੇ ਰੋਹਤਕ ਬਾਈਪਾਸ ਉਪਰ ਡਟਿਆ ਇਹ ਕਾਫਲਾ ਪੰਜਾਬ ਤੋਂ ਆ ਰਹੀਆਂ ਟਰਾਲੀਆਂ ਦੇ ਜੁੜਨ ਨਾਲ ਦਿਨੋਂ ਦਿਨ ਹੋਰ ਲੰਮਾ ਹੁੰਦਾ ਜਾ ਰਿਹਾ ਹੈ ਜੋ ਪਿਛਲੇ ਕੁਝ ਦਿਨਾਂ ਚ ਹੀ ਕਈ ਕਿਲੋਮੀਟਰ ਤੱਕ ਹੋਰ ਫੈਲ ਗਿਆ ਹੈ। ਪੰਜਾਬ ਤੋਂ ਪਹੁੰਚ ਰਹੇ ਕਿਸਾਨਾਂ ਦੇ ਕਾਫਲੇ ਸੰਘਰਸ਼ ਦੇ ਹੋਰ ਡੂੰਘਾ ਤੇ ਵਿਸ਼ਾਲ ਹੋ ਜਾਣ ਦਾ ਐਲਾਨ ਬਣ ਰਹੇ ਹਨ।

Previous Post

ਅੰਤਰਰਾਸ਼ਟਰੀ ਕਬੱਡੀ ਸਟਾਰ ਦੀ ਹਾਦਸੇ ਵਿੱਚ ਮੌਤ

Next Post

ਖੇਤੀ ਕਾਨੂੰਨਾਂ ’ਤੇ ਪੀਐਮ ਮੋਦੀ ਦਾ ਦਾਅਵਾ,ਸਰਕਾਰ ਨੇ ਕਿਸਾਨਾਂ ਦੀ ਹਰ ਗੱਲ ਦਾ ਧਿਆਨ ਰੱਖਿਆ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਖੇਤੀ ਕਾਨੂੰਨਾਂ ’ਤੇ ਪੀਐਮ ਮੋਦੀ ਦਾ ਦਾਅਵਾ,ਸਰਕਾਰ ਨੇ ਕਿਸਾਨਾਂ ਦੀ ਹਰ ਗੱਲ ਦਾ ਧਿਆਨ ਰੱਖਿਆ

ਖੇਤੀ ਕਾਨੂੰਨਾਂ ’ਤੇ ਪੀਐਮ ਮੋਦੀ ਦਾ ਦਾਅਵਾ,ਸਰਕਾਰ ਨੇ ਕਿਸਾਨਾਂ ਦੀ ਹਰ ਗੱਲ ਦਾ ਧਿਆਨ ਰੱਖਿਆ

Recommended

ਕੁੱਤੇ ਨਾਲ ਖੇਡਦਿਆਂ ਬਾਇਡਨ ਹੋਏ ਜ਼ਖ਼ਮੀ

ਕੁੱਤੇ ਨਾਲ ਖੇਡਦਿਆਂ ਬਾਇਡਨ ਹੋਏ ਜ਼ਖ਼ਮੀ

December 1, 2020
ਥਾਈਲੈਂਡ ਨੇ ਭਾਰਤ ਦੀ ਮਦਦ ਲਈ ਆਕਸੀਜਨ ਸਿਲੰਡਰ ਸਮੇਤ ਕਈ ਮੈਡੀਕਲ ਉਪਕਰਨ ਭੇਜੇ

ਥਾਈਲੈਂਡ ਨੇ ਭਾਰਤ ਦੀ ਮਦਦ ਲਈ ਆਕਸੀਜਨ ਸਿਲੰਡਰ ਸਮੇਤ ਕਈ ਮੈਡੀਕਲ ਉਪਕਰਨ ਭੇਜੇ

May 9, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In