ਨਵੀਂ ਦਿੱਲੀ – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਦਿੱਲੀ ਬਾਰਡਰ ‘ਤੇ ਮੋਰਚਾ ਲਾਇਆ ਹੋਇਆ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਅੱਜ ਸਿੱਘੂ ਬਾਰਡਰ ’ਤੇ ਪੰਜਾਬ ਦੇ ਮਸ਼ਹੂਰ ਕਲਾਕਾਰ ਤੇ ਅਦਾਕਾਰ ਬੱਬੂ ਮਾਨ ਪਹੁੰਚੇ। ਇਸ ਦੌਰਾਨ ਬੱਬੂ ਮਾਨ ਨੇ ਮੰਚ ’ਤੇ ਬੋਲਦਿਆਂ ਕਿਹਾ ‘ਕਿਸਾਨ ਅੰਦੋਲਨ ਬਹੁਤ ਵੱਡਾ ਅੰਦੋਲਨ ਬਣ ਚੁੱਕਿਆ ਹੈ। ਹੁਣ ਸ਼ਾਇਦ ਇਸ ਅੰਦੋਲਨ ਦਾ ਨਾਂ ਵੀ ‘ਗਿੰਨੀ ਬੁੱਕ ਵਰਲਡ ਰਿਕਾਰਡਜ਼’ ਆ ਜਾਵੇਗਾ। ਜਦੋਂ ਤੱਕ ਅਸੀਂ ਅਗਵਾਹੀ ’ਚ ਨਹੀਂ ਚੱਲਾਂਗੇ, ਉਦੋਂ ਤੱਕ ਕੋਈ ਵੀ ਅੰਦੋਲਨ ਸਿਖ਼ਰ ’ਤੇ ਨਹੀਂ ਪਹੁੰਚਦਾ। ਹੁਣ ਸਿਆਸੀ ਲੋਕਾਂ ਪਿੱਛੇ ਸਿਆਸੀ ਛੱਡਣੀ ਪੈਣੀ। ਇਸ ਅੰਦੋਲਨ ਨੇ ਆਉਣ ਵਾਲੇ ਸਮੇਂ ਬਹੁਤ ਕੁਝ ਬਦਲਣਾ ਹੈ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਹੁਣ ਇਕੋ ਮੰਚ ਹੀ ਬਣਾ ਲਓ ਸਾਰੇ ਗੱਭਰੂ ਤੁਹਾਡੇ ਨਾਲ ਦਰਿਆਵਾਂ ਦੇ ਪਾਣੀ ਵਾਂਗੂ ਚੱਲਣਗੇ। ਇਹ ਲੜਾਈ ਕਿਸੇ ਇਕ ਫਿਰਕੇ ਦੀ ਨਹੀਂ ਹੈ। ਸਾਨੂੰ ਸਾਰੀਆਂ ਮਾੜੀਆਂ ਅਦਾਤਾਂ ਛੱਡਣੀਆਂ ਪੈਣਗੀਆਂ। ਆਪਸੀ ਫੁੱਟਬਾਜ਼ੀਆਂ ਛੱਡਣੀਆਂ ਚਾਹੀਦੀਆਂ ਹਨ। ਕਾਫ਼ਲਾ ਇਕ ਵਾਰ ਸ਼ੁਰੂ ਹੁੰਦਾ ਹੈ ਅਤੇ ਹੌਲੀ-ਹੌਲੀ ਇਹ ਵਿਸ਼ਾਲ ਹੁੰਦਾ ਜਾ ਰਿਹਾ ਹੈ।’ਇਸਤੋਂ ਇਲਾਵਾ ਬੱਬੂ ਮਾਨ ਨੇ ਕਿਹਾ, ‘ਹੁਣ ਵੇਲਾ ਆ ਗਿਆ ਹੈ ਕਿ ਅਸੀਂ ਸਾਰੇ ਆਪਣੇ ਘਰਾਂ ਤੋਂ ਸਿਆਸੀ ਝੰਡੇ ਉਤਾਰ ਕੇ ਕਿਸਾਨੀ ਅੰਦੋਲਨ ਦੇ ਝੰਡੇ ਲਾਓ। ਇਹ ਅੰਦੋਲਨ ਇਕ ਵੱਖਰੇ ਸੱਤਰ ’ਤੇ ਪਹੁੰਚ ਗਿਆ। ਬਹੁਤ ਚੀਰਾਂ ਬਾਅਦ ਪੰਜਾਬ ਜਾਗਿਆ ਹੈ, ਰੱਬ ਕਰੇ ਇਹ ਹੁਣ ਇਸੇ ਤਰ੍ਹਾਂ ਜਾਗਦਾ ਰਹੇ। ਨਾ ਮਿਲ ਵਰਤਣ ਲਹਿਰ ਵੀ ਪੰਜਾਬ ਤੋਂ ਸ਼ੁਰੂ ਹੋਈ ਸੀ ਪਰ ਇਸ ਦਾ ਸਿਹਰਾ ਕਿਸੇ ਹੋਰ ਸਿਰ ਜਾ ਬੱਝਾ।’