• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

1967 ਦੀ ਜੰਗ ਵਿੱਚ ਭਾਰਤ ਦੀ ਜਿੱਤ ਨੇ ਏਸ਼ੀਆ ਖਿੱਤੇ ਵਿੱਚ ਤਬਦੀਲੀਆਂ ਲਿਆਂਦੀਆਂ : ਪਰਾਬਲ ਦਾਸਗੁਪਤਾ

Asli Punjabi by Asli Punjabi
December 20, 2020
in Punjab, Top Stories
0
1967 ਦੀ ਜੰਗ ਵਿੱਚ ਭਾਰਤ ਦੀ ਜਿੱਤ ਨੇ ਏਸ਼ੀਆ ਖਿੱਤੇ ਵਿੱਚ ਤਬਦੀਲੀਆਂ ਲਿਆਂਦੀਆਂ : ਪਰਾਬਲ ਦਾਸਗੁਪਤਾ
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਭਾਰਤ ਨੂੰ ਚੀਨ ਨਾਲ ਲੱਗਦੇ ਖੇਤਰ ਵਿਚ ਆਪਣੀ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ : ਲੈਫਟੀਨੈਂਟ ਜਨਰਲ (ਸੇਵਾ ਮੁਕਤ) ਕੇ.ਜੇ. ਸਿੰਘ
ਚੰਡੀਗੜ੍ਹ – ਭਾਰਤ ਦੀ ਆਜ਼ਾਦੀ ਤੋਂ ਬਾਅਦ ਤੋਂ ਬਾਅਦ ਭਾਰਤੀ ਫ਼ੌਜੀ ਇਤਿਹਾਸ ਤੇ ਕਿਤਾਬਾਂ ਲਿਖਣ ਦਾ ਰੁਝਾਨ ਸ਼ੁਰੂ ਹੋਇਆ, ਜ਼ੋ ਕਿ ਬਹੁਤ ਹੀ ਸ਼ਲਾਘਾਯੋਗ ਸੀ। ਡੋਕਲਾਮ ਵਿਚ ਭਾਰਤ ਅਤੇ ਚੀਨ ਦਰਮਿਆਨ ਪੈਦਾ ਹੋਏ ਤਣਾਅ ਦੋਰਾਨ ਮੀਡੀਆ ਵਲੋਂ ਕੀਤੀਆਂ ਜਾ ਰਹੀਆਂ ਚਰਚਾਵਾਂ ਵਿੱਚ 1962 ਦੀ ਜੰਗ ਦੇ ਵੇਰਵੇ ਨੂੰ ਜ਼ਿਆਦਾ ਤਰਜੀਹ ਦਿੱਤੀ ਜਾ ਰਹੀ ਸੀ ਜਦਕਿ 1967 ਵਿਚ ਨਾਥੂਲਾ ਅਤੇ ਚੋ ਲਾ ਵਿਚ ਵਿਚ ਭਾਰਤ ਅਤੇ ਚੀਨ ਦਰਮਿਆਨ ਹੋਈ ਜੰਗ, ਜਿਸ ਵਿਚ ਭਾਰਤ ਵਲੋਂ ਬੇਮਿਸਾਲ ਜਿੱਤ ਦਰਜ ਕੀਤੀ ਗਈ ਸੀ, ਦਾ ਕਿਤੇ ਵੀ ਜ਼ਿਕਰ ਨਹੀਂ ਸੀ ਹੋ ਰਿਹਾ। ਸਭ ਤੋਂ ਵੱਧ ਹੈਰਾਨੀਜਨਕ ਇਸ ਚਰਚਾ ਦੋਰਾਨ ਇਹ ਸੀ ਕਿ 1967 ਦੀ ਜੰਗ ਸਬੰਧੀ ਇਤਿਹਾਸਕਾਰ ਅਤੇ ਰਾਜਨੀਤਕ ਵਿਗਿਆਨਕ ਵੀ ਅਣਜਾਣਤਾ ਪ੍ਰਗਟਾ ਰਹੇ ਸਨ। ਜਦਕਿ ਇਸ ਜੰਗ ਨੇ ਏਸ਼ੀਆ ਖਿੱਤੇ ਵਿਚ ਕੀ ਅਹਿਮ ਤਬਦੀਲੀਆਂ ਲਿਆਂਦੀਆਂ।ਇਨ੍ਹਾਂ ਸ਼ੁਰੂਆਤ ਸ਼ਬਦਾਂ ਨਾਲ ਮਿਲਟਰੀ ਲਿਟਰੇਚਰ ਫੈਸਟੀਵਲ 2020 ਦੇ ਦੂਸਰੇ ਦਿਨ ਦੀ ਸ਼ੁਰੂਆਤ ਪਰਾਬਲ ਦਾਸਗੁਪਤਾ ਵਲੋਂ ਲਿਖੀ ਕਿਤਾਬ ‘ਵਾਟਰਸੈ਼ਡ 1967 : ਇੰਡੀਆ’ਜ ਫਾਰਗੋਟਨ ਵਿਕਟਰੀ ਓਵਰ ਚਾਇਨਾ’ ਉਤੇ ਚਰਚਾ ਲਈ ਰੱਖੇ ਗਏ ਸੈਸ਼ਨ ਦੋਰਾਨ ਮੋਡਰੇਟਰਲੈਫਟੀਨੈਂਟ ਜਨਰਲ ( ਸੇਵਾ ਮੁਕਤ) ਐਨ. ਐਸ. ਬਰਾੜ ਵਲੋਂ ਚਰਚਾ ਦੀ ਸ਼ੁਰੂਆਤ ਕੀਤੀ ਗਈ।ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਵਾਟਰਸੈ਼ਡ 1967 : ਇੰਡੀਆ’ਜ ਫਾਰਗੋਟਨ ਵਿਕਟਰੀ ਓਵਰ ਚਾਇਨਾ’ ਦੇ ਲਿਖਾਰੀ ਪਰਾਬਲ ਦਾਸਗੁਪਤਾ ਨੇ ਦੱਸਿਆ ਕਿ ਜਨਰਲ ਸਗਤ ਸਿੰਘ ਵਲੋਂ 1965 ਵਿਚ ਈਸਟ ਜੋਨ ਦੀ ਕਮਾਂਡ ਸੰਭਾਲਣ ਤੋਂ ਬਾਅਦ ਚੀਨ ਨਾਲ ਲੱਗਦੇ ਸਾਰੇ ਭਾਰਤੀ ਇਲਾਕੇ ਦੀ ਪਹਿਚਾਣ ਕੀਤੀ ਅਤੇ ਪੈਟਰੋਲਿੰਗ ਸ਼ੁਰੂ ਕਰਵਾਈ ਅਤੇ ਇਹ ਯਕੀਨੀ ਬਣਾਇਆ ਕਿ ਸੰਕਟ ਦੀ ਘੜੀ ਵਿੱਚ ਭਾਰਤ ਖੇਤਰ ਦੀ ਨਿਸ਼ਾਨਦੇਹੀ ਕਰਨ ਅਸਾਨ ਹੋਵੇ ਤਾਂ ਜ਼ੋ ਚੀਨ ਉਸ ਤੇ ਆਪਣਾ ਅਧਿਕਾਰ ਨਾ ਪੇਸ਼ ਕਰ ਸਕੇ।ਦਾਸਗੁਪਤਾ ਨੇ ਇਸ ਮੌਕੇ 1967 ਦੀ ਜੰਗ ਦੀ ਪਿੱਠ ਭੂਮੀ ਦਾ ਜ਼ਿਕਰ ਕਰਦਿਆਂ ਦਸਿਆ ਕਿ ਚੀਨ ਸਰਕਾਰ ਸਿੱਕਮ ਤੇ ਕਬਜ਼ਾ ਕਰਨ ਲਈ ਪਾਕਿਸਤਾਨ ਨੂੰ ਮੋਹਰਾ ਬਣਾ ਕੇ ਵਰਤਣਾ ਚਾਹੁੰਦਾ ਸੀ। ਇਸ ਲਈ ਚੀਨ ਨੇ ਪਾਕਿਸਤਾਨ ਨੂੰ ਆਪਣੇ ਕਬਜ਼ੇ ਹੇਠਲੇ ਕਸ਼ਮੀਰ ਵਿਚ ਸੜਕਾਂ ਬਨਾਉਣ ਲਈ ਉਕਸਾਇਆ ਜਿਸ ਤੇ ਭਾਰਤ ਵਲੋਂ ਇਤਰਾਜ਼ ਕੀਤਾ ਗਿਆ। ਚੀਨ ਨੇ ਇਸ ਸਬੰਧੀ ਹੋਈ ਗੱਲਬਾਤ ਵਿਚ ਪਾਕਿਸਤਾਨ ਦੀ ਮਦਦ ਕਰਦਿਆਂ ਇਹ ਪੇਸ਼ਕਸ਼ ਕੀਤੀ ਸੀ ਜੇ ਭਾਰਤ ਕਸ਼ਮੀਰ ਪਾਕਿਸਤਾਨ ਨੂੰ ਦੇ ਦੇਵੇ ਤਾਂ ਉਸ ਦੇ ਬਦਲੇ ਵਿੱਚ ਭਾਰਤ ਨੂੰ ਸਿੱਕਮ ਮਿਲ ਜਾਵੇਗਾ । ਭਾਰਤ ਵਲੋਂ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਚੀਨ ਨੇ ਭਾਰਤ ਦੀ ਤਾਕਤ ਨੂੰ ਪਰਖਣ ਲਈ ਕੲੀ ਚਾਲਾਂ ਚੱਲੀਆਂ ਤਾਂ ਜ਼ੋ ਭਾਰਤ ਆਪਣੀ ਸਾਰੀ ਸਰਹੱਦਾਂ ਤੇ ਫ਼ੋਜੀ ਤਾੲਿਨਾਤੀ ਵਧਾ ਦੇਵੇ ਅਤੇ ਅੰਤਰਰਾਸ਼ਟਰੀ ਪੱਧਰ ਤੇ ਇਸ ਮਾਮਲੇ ਨੂੰ ਉਠਾ ਸਕੇ ਅਤੇ ਭਾਰਤ ਨੂੰ ਗੱਲਬਾਤ ਲਈ ਮਜਬੂਰ ਕੀਤਾ ਜਾ ਸਕੇ। ਪਰ ਜਦੋਂ ਚੀਨ ਆਪਣੀਆਂ ਸਾਰੀਆਂ ਚਾਲ ਨਾਕਾਮ ਰਿਹਾ ਤਾਂ ੳੁਸ ਨੇ ਫ਼ੋਜੀ ਹਮਲਾ ਕਰ ਦਿੱਤਾ ਜਿਸ ਦਾ ਭਾਰਤੀ ਸੈਨਾ ਵਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਅਤੇ ਚੀਨ ੳਤੇ ਜਿੱਤ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਭਾਰਤੀ ਸੈਨਾ ਨੂੰ ਇਕ ਅਜਿਹਾ ਉਤਸ਼ਾਹ ਨਾਲ ਭਰ ਦਿੱਤਾ ਜਿਸ ਦਾ ਟਾਕਰਾ ਕਰਨ ਵਿਚ ਚੀਨ ਅਜੇ ਵੀ ਸਮਰੱਥ ਨਹੀਂ ਹੋਇਆ ਅਤੇ ਇਸ ਗੱਲ ਦਾ ਸਬੂਤਸਾਨੂੰ ਗਲਵਾਨ ਘਾਟੀ ਵਿਚ ਵਾਪਰੀ ਘਟਨਾ ਤੋਂ ਮਿਲਦਾ ਹੈ। ਜਿੱਥੇ ਸਾਡੇ ਬਹਾਦਰ ਸੈਨਿਕਾਂ ਨੇ ਇੱਕ ਵਾਰ ਮੁੜ ਚੀਨ ਸੈਨਿਕਾਂ ਨੂੰ ਧੂੜ ਚਟਾ ਦਿੱਤੀ ਸੀ।ਬਹਿਸ ਵਿੱਚ ਭਾਗ ਲੈਂਦਿਆਂ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਕੇ. ਜੇ. ਸਿੰਘ ਨੇ ਕਿਹਾ ਕਿ ਮੈਨੂੰ ਈਸਟ ਕਮਾਂਡ ਵਿਚ 1978 ਵਿਚ ਕੰਮ ਕਰਨ ਦਾ ਮੌਕਾ ਮਿਲਿਆ ਤਾਂ ਮੈਨੂੰ ਇਹ ਜਾਣ ਕੇ ਬਹੁਤ ਦੁਖ ਹੋਇਆ ਕਿ 1967 ਦੀ ਇਸ ਅਹਿਮ ਜੰਗ ਬਾਰੇ ਲੋਕਾਂ ਨੂੰ ਬਹੁਤ ਘੱਟ ਜਾਣਕਾਰੀ ਸੀ। ਉਨ੍ਹਾਂ ਦੱਸਿਆ ਕਿ ਜਨਰਲ ਸਗਤ ਸਿੰਘ ਨੇ ਚੀਨੀ ਹਮਲੇ ਤੋਂ ਬਾਅਦ ਬਿਨਾਂ ਕਿਸੇ ਦੇਰੀ ਜੁਆਬੀ ਕਾਰਵਾਈ ਕਰ ਦਿੱਤੀ ਸੀ।ਉਨ੍ਹਾਂ ਇਸ ਮੌਕੇ ਕਿਹਾ ਕਿ ਮੌਜੂਦਾ ਸਮੇਂ ਭਾਰਤ ਨੂੰ ਚੀਨ ਨਾਲ ਲੱਗਦੇ ਖੇਤਰ ਵਿਚ ਆਪਣੀ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਕਿੳਕਿ ਭਾਰਤ ਹਰ ਖੇਤਰ ਵਿਚ ਚੀਨ ਦੀ ਬਰਾਬਰੀ ਕਰਦਾ ਹੈ ਉਹ ਭਾਵੇਂ ਤਾਕਤ ਦੀ ਗੱਲ ਹੋਵੇ ਭਾਵੇਂ ਤਕਨੀਕ ਦੀ।ਚਰਚਾ ਵਿੱਚ ਭਾਗ ਲੈਂਦਿਆਂ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ.ਚੀਮਾਂ ਨੇ ਕਿਹਾ ਕਿ ਭਾਰਤ ਦੀ ਇਸ ਜਿੱਤ ਨੇ ਜਿਥੇ ਭਾਰਤੀ ਸੈਨਾ ਵਿਚ ਉਤਸ਼ਾਹ ਭਰਿਆ ਸੀ ਉਥੇ ਨਾਲ ਹੀ ਚੀਨ ਨੂੰ ਭਾਰਤ ਨਾਲ ਸਮਝੌਤਾ ਕਰਨ ਲਈ ਮਜਬੂਰ ਕਰਨ ਦੇ ਨਾਲ-ਨਾਲ ਸਿੱਕਮ ਨੂੰ ਭਾਰਤ ਦਾ ਹਿੱਸਾ ਵੀ ਮੰਨਿਆ ਸੀ।ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਏਸ਼ੀਆ ਦੇ ਖਿੱਤੇ ਵਿਚ ਵੱਡੀ ਤਬਦੀਲੀ ਲਿਆਂਦੀ ਜਿਸ ਤਹਿਤ 1971 ਵਿਚ ਬੰਗਲਾਦੇਸ਼ ਹੋਂਦ ਵਿਚ ਆ ਸਕਿਆ ਅਤੇ ਇਸ ਲੜਾਈ ਵਿਚ ਚੀਨ ਨੇ ਪਾਕਿਸਤਾਨ ਦਾ ਸਾਥ ਨਾ ਦਿੱਤਾ।

Previous Post

ਪੁੱਕਾ ਨੇ ਏਆਈਸੀਟੀਈ ਨੂੰ ਪੰਜਾਬ ਵਿੱਚ ਕਿਸਾਨੀ ਵਿਰੋਧ ਪ੍ਰਦਰਸ਼ਨ ਦੌਰਾਨ ਦਾਖਲੇ ਦੀ ਆਖਰੀ ਤਰੀਕ ਵਧਾਉਣ ਦੀ ਅਪੀਲ ਕੀਤੀ

Next Post

ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦ ਸਬਸਿਡੀ ਘਟਾਈ, ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦਾ ਪਵੇਗਾ ਘਾਟਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦ ਸਬਸਿਡੀ ਘਟਾਈ, ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦਾ ਪਵੇਗਾ ਘਾਟਾ

ਕੇਂਦਰ ਸਰਕਾਰ ਨੇ ਖੰਡ ਦੀ ਬਰਾਮਦ ਸਬਸਿਡੀ ਘਟਾਈ, ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦਾ ਪਵੇਗਾ ਘਾਟਾ

Recommended

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ

March 2, 2021
ਵਿਸ਼ਾਖਾਪਟਨਮ ਵਿੱਚ ਆਟੋ ਅਤੇ ਟਰੱਕ ਦੀ ਟੱਕਰ ਵਿੱਚ 8 ਸਕੂਲੀ ਬੱਚੇ ਜ਼ਖ਼ਮੀ

ਵਿਸ਼ਾਖਾਪਟਨਮ ਵਿੱਚ ਆਟੋ ਅਤੇ ਟਰੱਕ ਦੀ ਟੱਕਰ ਵਿੱਚ 8 ਸਕੂਲੀ ਬੱਚੇ ਜ਼ਖ਼ਮੀ

November 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In