ਕਿਹਾ, ਸਮਾਰਟਫੋਨ ਮਿਲਣ ਨਾਲ ਕੋਰੋਨਾ ਵਾਇਰਸ ਦੌਰਾਨ ਹੁਣ ਵਿਦਿਆਰਥੀ ਆਸਾਨੀ ਨਾਲ ਆਨਲਾਈਨ ਪੜਾਈ ਕਰ ਸਕਣਗੇ
ਫਿਰੋਜ਼ਪੁਰ – ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਉਨ੍ਹਾਂ ਦੇ ਭਰਾ ਹਰਿੰਦਰ ਸਿੰਘ ਖੋਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਖਾਈ ਫੇਮੇ ਕੇ ਵਿਖੇ ਲਗਭਗ 80 ਵਿਦਿਆਰਥੀਆ ਨੂੰ ਸਮਾਰਟ ਫੋਨ ਵੰਡੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਤਿੰਦਰਜੀਤ ਕੌਰ ਵੀ ਹਾਜ਼ਰ ਸਨ।ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕਿਆ ਇਹ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਬੱਚਿਆਂ ਦੀ ਸਿੱਖਿਆ ਪਿਛਲੇ ਕੁਝ ਸਮੇਂ ਤੋਂ ਆਨਲਾਈਨ ਚੱਲ ਰਹੀ ਹੈ, ਪਰ ਗਰੀਬ ਪਰਿਵਾਰਾਂ ਦੇ ਬੱਚੇ, ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ, ਉਹ ਇਸ ਆਨਲਾਈਨ ਪੜਾਈ ਦਾ ਲਾਭ ਨਹੀਂ ਲੈ ਪਾ ਰਹੇ ਸਨ ਹੁਣ ਸਮਾਰਟ ਫੋਨ ਮਿਲਣ ਕਾਰਨ ਉਹ ਆਨਲਾਈਨ ਆਪਣੀ ਪੜਾਈ ਆਸਾਨ ਤਰੀਕੇ ਨਾਲ ਕਰ ਸਕਨਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 12 ਵੀਂ ਜਮਾਤ ਦੇ ਸਾਰੇ ਬੱਚਿਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ, ਜਿਸ ਤਹਿਤ ਉਹ ਆਨਲਾਈਨ ਪੜਾਈ ਕਰਨ, ਕਿਸੇ ਵੀ ਪ੍ਰੀਖਿਆ ਦੀ ਤਿਆਰੀ ਲਈ ਅੱਗੇ ਵਧ ਸਕਣਗੇ।ਇਸ ਮੌਕੇ ਅਜੇ ਜੋਸ਼ੀ ਸਮੇਤ ਸਮੂਹ ਸਕੂਲ ਸਟਾਫ ਵੀ ਹਾਜ਼ਰ ਸੀ।