• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
December 23, 2020
in Punjab, Top Stories
0
ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ
590
SHARES
3.3k
VIEWS
Share on FacebookShare on TwitterShare on Whatsapp

ਧੋਖੇਬਾਜ਼ੀ ਤੇ ਸਿਆਸੀਕਰਨ ਰਾਹੀਂ ਕਿਸਾਨਾਂ ਦੀ ਹਮਦਰਦੀ ਜਿੱਤਣ ਦੀਆਂ ਨੌਟੰਕੀਆਂ ਕੇਜਰੀਵਾਲ ਦੇ ਕਿਸੇ ਕੰਮ ਨਹੀਂ ਆਉਣਗੀਆਂ

ਚੰਡੀਗੜ੍ਹ – ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਨੀਵੇਂ ਦਰਜੇ ਦੀ ਰਾਜਨੀਤੀ ਅਤੇ ਦੂਸ਼ਣਬਾਜ਼ੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਸ਼ਾ ਵਿਖਾਉਂਦਿਆਂ ਸਪੱਸ਼ਟ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਵਿੱਚ ਸਿਰਫ ਇਕੋ ਏਜੰਡਾ ਕੌਮੀ ਸੁਰੱਖਿਆ ਬਾਰੇ ਵਿਚਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਉਹ ਦੁਸ਼ਮਣ ਗੁਆਂਢੀ ਦਾ ਸਾਹਮਣਾ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸੂਬੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਭਾਰਤ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਵੀ ਸੰਕੋਚ ਨਹੀਂ ਕਰਨਗੇ ਜਦੋਂ ਵੀ ਗੁਆਂਢੀ ਦੁਸ਼ਮਣ ਦੇਸ਼ਾਂ ਵੱਲੋਂ ਅੰਦਰੂਨੀ ਸੁਰੱਖਿਆ ਮਾਮਲਿਆਂ ਵਿੱਚ ਸ਼ੈਅ ਦਿੱਤੀ ਜਾਂਦੀ ਰਹੇਗੀ।ਆਪ ਨੇਤਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਇਨ੍ਹਾਂ ਦੀ ਘੋਰ ਨਿੰਦਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਵਿੱਚ ਕਤਈ ਸੱਚ ਨਹੀਂ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਪਰਿਵਾਰ ‘ਤੇ ਚੱਲ ਰਹੇ ਈ.ਡੀ.ਕੇਸਾਂ ਦੇ ਸਬੰਧ ਵਿੱਚ ਮਿਲੇ ਸਨ। ਉਨ੍ਹਾਂ ਆਪ ‘ਤੇ ਵਰ੍ਹਦਿਆਂ ਕਿਹਾ ਕਿ ਉਹ ਆਪਣੀ ਸਿਆਸਤ ਚਮਕਾਉਣ ਲਈ ਝੂਠ ਅਤੇ ਛਲ-ਫਰੇਬ ‘ਤੇ ਆਧਾਰਿਤ ਉਨ੍ਹਾਂ ਖਿਲਾਫ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਈ.ਡੀ. ਵੱਲੋਂ ਉਨ੍ਹਾਂ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਹਾਲਾਂਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਈ.ਡੀ. ਵੱਲੋਂ ਦਰਜ ਇਕ ਕੇਸ ਪਿਛਲੇ ਇਕ ਦਹਾਕੇ ਤੋਂ ਚੱਲ ਰਿਹਾ ਹੈ ਤੇ ਉਹ ਵੀ ਫੇਮਾ ਐਕਟ ਦੇ ਅਧੀਨ ਹੈ ਜੋ ਕਿ ਸਿਵਲ/ਵਿੱਤੀ ਮਾਮਲੇ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਉਨ੍ਹਾਂ ਦੇ ਪੁੱਤਰ ਨੂੰ ਇਸ ਤੋਂ ਪਹਿਲਾਂ ਭੇਜੇ ਆਮਦਨ ਕਰ ਦੇ ਗਲਤ ਅਨੁਮਾਨਾਂ ਦੇ ਹੁਕਮਾਂ ‘ਤੇ ਵੀ ਰੋਕ ਲਗਾ ਦਿੱਤੀ ਸੀ। ਬੁਖਲਾਹਟ ਵਿੱਚ ਆ ਕੇ ਆਮਦਨ ਕਰ ਵਿਭਾਗ ਨੇ ਹੁਣ ਉਨ੍ਹਾਂ ਨੂੰ ਸਮੁੱਚੇ ਪਰਿਵਾਰ ਸਮੇਤ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਅਤੇ ਇਥੋਂ ਤੱਕ ਕਿ ਉਨ੍ਹਾਂ ਦੇ ਛੋਟੇ ਪੋਤੇ-ਪੋਤੀ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾਂ ਨੂੰ ਕਾਲਾ ਧਨ ਰੋਕੂ ਐਕਟ ਤਹਿਤ ਨੋਟਿਸ ਜਾਰੀ ਕੀਤੇ ਗਏ ਜਿਨ੍ਹਾਂ ਨਾਲ ਕਾਨੂੰਨੀ ਢੰਗ ਨਾਲ ਨਿਪਟਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਵਰਗਾ ਸਿਖਾਂਦਰੂ ਤੇ ਨਿਕੰਮਾ ਸਿਆਸਤਦਾਨ ਹੀ ਅਜਿਹੇ ਨਤੀਜੇ ‘ਤੇ ਪਹੁੰਚ ਸਕਦਾ ਹੈ ਜਦੋਂ ਕਿ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੇਸ਼ ਕੀਤੀ ਜਾ ਰਹੀ ਤਸਵੀਰ ਤੋਂ ਅਸਲ ਤਸਵੀਰ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਹੀਂ ਕਰਨੀਆਂ ਚਾਹੀਦੀਆਂ। ਅੰਮ੍ਰਿਤਸਰ (ਦਿਹਾਤੀ) ਜ਼ਿਲੇ ਵਿੱਚ ਕੌਮਾਂਤਰੀ ਸਬੰਧਾਂ ਨਾਲ ਜੁੜੇ ਡਰੋਨ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਪੰਜ ਦਿਨ ਬਾਅਦ ਇਕ ਡਰੋਨ ਰਾਹੀਂ 19 ਤੇ 20 ਦਸੰਬਰ ਦੀ ਰਾਤ ਨੂੰ ਪਾਕਿਸਤਾਨ ਵੱਲੋਂ ਸੁੱਟੇ ਗਏ 11 ਹੈਂਡ ਗ੍ਰਨੇਡ ਜ਼ਬਤ ਕਰਨ ਦੀ ਘਟਨਾ ਜਿਸ ਨੂੰ ਅੱਜ ਮੀਡੀਆ ਵਿੱਚ ਵੀ ਪ੍ਰਮੁੱਖਤਾ ਨਾਲ ਉਭਾਰਿਆ ਗਿਆ ਹੈ। ਇਸ ਕਰਕੇ ਉਨ੍ਹਾਂ ਦਾ ਇਹ ਫਰਜ਼ ਬਣਦਾ ਹੈ ਕਿ ਕੇਂਦਰ ਸਰਕਾਰ ਨੂੰ ਇਸ ਬਾਰੇ ਜਾਣੂੰ ਕਰਵਾਇਆ ਜਾਵੇ ਤਾਂ ਕਿ ਸੂਬਾਈ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਠੋਸ ਰਣਨੀਤੀ ਘੜਨ ਵਾਸਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਕਿਉਂ ਜੋ ਗੁਆਂਢੀ ਮੁਲਕ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਦੇ ਨਾਲ-ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਹਮੇਸ਼ਾ ਹੀ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਈ ਘਟਨਾਵਾਂ ਮੀਡੀਆ ਵਿੱਚ ਰਿਪੋਰਟ ਨਹੀਂ ਹੁੰਦੀਆਂ ਕਿਉਂਕਿ ਲੋਕਾਂ ਵਿੱਚ ਘਬਰਾਹਟ ਪੈਦਾ ਹੋਣ ਤੋਂ ਬਚਣ ਲਈ ਇਨ੍ਹਾਂ ਨੂੰ ਜਨਤਕ ਨਹੀਂ ਕੀਤਾ ਜਾਂਦਾ। ਹਾਲਾਂਕਿ ਸੂਬੇ ਦੇ ਮੁੱਖ ਮੰਤਰੀ ਦੇ ਤੌਰ ‘ਤੇ ਉਨ੍ਹਾਂ ਦੀ ਇਹ ਡਿਊਟੀ ਬਣਦੀ ਹੈ ਕਿ ਅਜਿਹੀ ਹਰੇਕ ਤਰ੍ਹਾਂ ਦੀ ਗਤੀਵਿਧੀ ਬਾਰੇ ਕੇਂਦਰ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ।ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਕਾਲੇ ਖੇਤੀ ਕਾਨੂੰਨਾਂ ਬਾਰੇ ਆਪਣੇ ਦੋਗਲੇ ਸਟੈਂਡ ਤੋਂ ਦੁੱਧ ਧੋਤਾ ਸਾਬਤ ਹੋਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਤਾਂ ਇਸ ਖੇਤੀ ਕਾਨੂੰਨ ਨੂੰ ਨੋਟੀਫਾਈ ਕਰ ਦਿੱਤਾ ਅਤੇ ਹੁਣ ਕਿਸਾਨਾਂ ਪ੍ਰਤੀ ਝੂਠੀ ਹਮਦਰਦੀ ਦਿਖਾ ਕੇ ਇਸ ਨਾਜ਼ੁਕ ਮੁੱਦੇ ‘ਤੇ ਮੱਗਰਮੱਛ ਦੇ ਹੰਝੂ ਵਹਾਏ ਜਾ ਰਹੇ ਹਨ ਜੋ ਸਿਰਫ ਤੇ ਸਿਰਫ ਕੇਜਰੀਵਾਲ ਦੀਆਂ ਨੌਟੰਕੀਆਂ ਤੋਂ ਵੱਧ ਕੁੱਝ ਨਹੀਂ।ਆਪ ਦੇ ਆਗੂਆਂ ‘ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਿਰੇ ਦਾ ਪਾਖੰਡੀ ਦੱਸਦਿਆਂ ਕਿਹਾ ਕਿ ਉਸ ਦੇ ਹੱਥਠੋਕਿਆਂ ਦੀ ਅੱਖ ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਉਤੇ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਤੁਸੀਂ ਤਾਂ ਸਿਰਫ ਸਸਤੀ ਸਿਆਸੀ ਸ਼ੋਹਰਤ ਖੱਟਣ ਲਈ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਏ ਜਦੋਂ ਕਿ ਤੁਸੀ ਅਤੇ ਤੁਹਾਡੀ ਪਾਰਟੀ ਦਾ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜੇਕਰ ਤੁਹਾਨੂੰ ਕਿਸਾਨਾਂ ਦੀ ਥੋੜ੍ਹੀਂ ਬਹੁਤ ਵੀ ਚਿੰਤਾ ਹੁੰਦੀ ਤਾਂ ਤੁਹਾਡੀ ਪਾਰਟੀ ਨੂੰ ਆਪਣੇ ਪੱਧਰ ‘ਤੇ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਨਾ ਚਾਹੀਦਾ ਸੀ।”ਦਿੱਲੀ ਦੇ ਮੁੱਖ ਮੰਤਰੀ ਨੂੰ ਗਿਰਗਿਟ ਵਾਂਗ ਰੰਗ ਨਾ ਬਦਲਣ ਦੀ ਸਲਾਹ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਕਿਸਾਨਾਂ ਨਾਲ ਦਿਲੋਂ ਖੜ੍ਹੇ ਹਨ ਅਤੇ ਕੇਜਰੀਵਾਲ ਦੀ ਚਾਲਬਾਜ਼ ਖੇਡ ਨੂੰ ਬਹੁਤ ਗਹੁ ਨਾਲ ਦੇਖ ਰਹੇ ਹਨ ਜੋ ਕਿਸਾਨਾਂ ਦੇ ਸੰਘਰਸ਼ ਤੋਂ ਸਿਆਸੀ ਲਾਹਾ ਖੱਟਣ ਲਈ ਤਤਪਰ ਹੈ। ਮੁੱਖ ਮੰਤਰੀ ਨੇ ਕਿਹਾ, ”ਥੋੜੀਂ ਉਡੀਕ ਕਰੋ ਅਤੇ ਦੇਖੋ ਕਿ ਇਹ ਕੰਧ ‘ਤੇ ਲਿਖਿਆ ਹੋਇਆ ਹੈ ਕਿ ਤੁਸੀਂ ਤੇ ਤੁਹਾਡੇ ਚਾਪਲੂਸਾਂ ਦੀ ਪਾਰਟੀ ਪੰਜਾਬ ਦੇ ਸਿਆਸੀ ਦ੍ਰਿਸ਼ ਤੋਂ ਮਿਟ ਜਾਵੇਗੀ ਅਤੇ ਇਸ ਦੀ ਸ਼ੁਰੂਆਤ ਵੀ ਹੋ ਗਈ ਹੈ।”

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਪੁਲਿਸ ਨੇ ਐਤਵਾਰ ਵਾਲੇ ਦਿਨ ਡਰੋਨ ਖੇਪ ਵਾਲੀ ਥਾਂ ਤੋਂ ਏ.ਕੇ.-47 ਅਤੇ ਜ਼ਿੰਦਾ ਕਾਰਤੂਸਾਂ ਨਾਲ ਮੈਗਜ਼ੀਨ ਕੀਤਾ ਬਰਾਮਦ

Next Post

ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਨੇ ਕੀਤੀ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਨੇ ਕੀਤੀ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ

ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਨੇ ਕੀਤੀ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ

Recommended

ਨਾਸਾ ਨੇ ਚੰਨ ਦੀ ਸਤਹਿ ਤੇ ਖੋਜਿਆ ਪਾਣੀ, ਮਨੁੱਖੀ ਬਸਤੀਆਂ ਵਸਾਉਣ ਦੀ ਆਸ ਵਧੀ

ਨਾਸਾ ਨੇ ਚੰਨ ਦੀ ਸਤਹਿ ਤੇ ਖੋਜਿਆ ਪਾਣੀ, ਮਨੁੱਖੀ ਬਸਤੀਆਂ ਵਸਾਉਣ ਦੀ ਆਸ ਵਧੀ

October 28, 2020
ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ ਚਾਰਾਜੋਈ ਤੇਜ਼ ਕਰਨ ਲਈ ਉੱਚ ਪੱਧਰੀ ਮੀਟਿੰਗ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਦੀਵਾਨ ਟੋਡਰਮੱਲ ਦੀ ਹਵੇਲੀ ਸਬੰਧੀ ਕੇਸ ਦੇ ਨਿਪਟਾਰੇ ਹਿੱਤ ਚਾਰਾਜੋਈ ਤੇਜ਼ ਕਰਨ ਲਈ ਉੱਚ ਪੱਧਰੀ ਮੀਟਿੰਗ

June 13, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In