ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਾਵਾਂ ਵਿਚ ਠਹਿਰਣ ਵਾਲੀਆਂ ਸੰਗਤਾਂ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ 250 ਬੈੱਡ ਸ਼ੀਟਾਂ ਦੀ ਸੇਵਾ ਕਰਵਾਈ ਗਈ ਹੈ। ਇਸ ਸੇਵਾ ਪਠਾਨਕੋਟ ਨਿਵਾਸੀ ਸ਼ਰਧਾਲੂਆਂ ਵੱਲੋਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਣਾ ਸਦਕਾ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੀਆਂ ਸੰਗਤਾਂ ਨੇ ਅੱਜ ਇਹ 250 ਬੈੱਡ ਸ਼ੀਟਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੀਆਂ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੇਵਾ ਕਰਵਾਉਣ ਵਾਲੇ ਪਠਾਨਕੋਟ ਨਿਵਾਸੀ ਸ. ਰਣਬੀਰ ਸਿੰਘ, ਸ. ਮਨਪ੍ਰੀਤ ਸਿੰਘ, ਸ. ਸੰਦੀਪ ਸਿੰਘ ਤੇ ਸ. ਗੁਰਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸੰਗਤਾਂ ਅੰਦਰ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਇਥੇ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਸ਼ਰਧਾਲੂਆਂ ਵੱਲੋਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਪਠਾਨਕੋਟ ਦੀਆਂ ਸੰਗਤਾਂ ਵੱਲੋਂ ਬੈੱਡ ਚਾਂਦਰਾਂ ਦੀ ਸੇਵਾ ਕਰਵਾਉਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਓ.ਐਸ.ਡੀ. ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।