ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੋਰੋਨਾ ਵੈਕਸੀਨ ਪ੍ਰਾਪਤ ਕਰਨ ਵਾਲੇ ਲੋਕਾਂ ਦਾ ਅੰਕੜਾ ਸਾਂਝਾ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਤੋਂ ਸਵਾਲ ਪੁੱਛਿਆ ਹੈ। ਰਾਹੁਲ ਨੇ ਟਵੀਟ ਕਰ ਕੇ ਕਿਹਾ ਕਿ ਦੁਨੀਆ ਵਿੱਚ 23 ਲੱਖ ਲੋਕ ਪਹਿਲਾਂ ਹੀ ਕੋਵਿਡ ਟੀਕਾਕਰਣ ਹਾਸਲ ਕਰ ਚੁਕੇ ਹਨ। ਚੀਨ, ਅਮਰੀਕਾ, ਬਿ੍ਰਟੇਨ ਅਤੇ ਰੂਸ ਨੇ ਸ਼ੁਰੂ ਕਰ ਦਿੱਤਾ ਹੈ। ਮੋਦੀ ਜੀ ਭਾਰਤ ਦਾ ਨੰਬਰ ਕਦੋਂ ਆਏਗਾ?’ ਕੋਰੋਨਾ ਪ੍ਰਭਾਵਿਤ ਦੇਸ਼ ਵਿੱਚ ਅਮਰੀਕਾ ਪਹਿਲੇ ਨੰਬਰ ਤੇ ਹੈ। ਉੱਥੇ ਹੀ ਭਾਰਤ ਦੂਜੇ ਨੰਬਰ ਤੇ ਹੈ। ਪ੍ਰਭਾਵਿਤ ਦੇਸ਼ਾਂ ਵਿੱਚ ਭਾਰਤ ਤੋਂ ਬਾਅਦ ਹੀ ਬਿ੍ਰਟੇਨ, ਰੂਸ ਅਤੇ ਚੀਨ ਹਨ। ਇਹੀ ਕਾਰਨ ਹੈ ਕਿ ਰਾਹੁਲ ਗਾਂਧੀ ਨੇ ਇਹ ਸਵਾਲ ਪੁੱਛਿਆ ਹੈ ਕਿ ਜਦੋਂ ਇਨ੍ਹਾਂ ਦੇਸ਼ਾਂ ਵਿੱਚ ਟੀਕਾਕਰਣ ਸ਼ੁਰੂ ਹੋ ਗਿਆ ਹੈ ਤਾਂ ਹੁਣ ਤੱਕ ਭਾਰਤ ਵਿੱਚ ਕਿਉਂ ਨਹੀਂ ਸ਼ੁਰੂ ਹੋ ਸਕਿਆ ਅਤੇ ਕਦੋਂ ਤੱਕ ਸ਼ੁਰੂ ਹੋਵੇਗਾ।