ਪੈਰਿਸ – ਫਰਾਂਸ ਵਿਚ ਤਿੰਨ ਪੁਲੀਸ ਕਰਮੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਚੌਥਾ ਪੁਲੀਸ ਕਰਮੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਮੱਧ ਫਰਾਂਸ ਦੇ ਪੁਏ-ਡੀ-ਡੋਮ-ਇਲਾਕੇ ਵਿਚ ਵਾਪਰੀ। ਸਰਕਾਰੀ ਵਕੀਲ ਦੇ ਦਫਤਰ ਦੇ ਸੂਤਰਾਂ ਨੇ ਇਸ ਜਾਨਲੇਵਾ ਹਮਲੇ ਦੀ ਜਾਣਕਾਰੀ ਦਿੱਤੀ। ਫਿਲਹਾਲ ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਜਾਂਚ ਜਾਰੀ ਹੈ।ਘਰੇਲੂ ਹਿੰਸਾ ਦੀ ਸੂਚਨਾ ਮਿਲਣ ਤੋਂ ਬਾਅਦ ਇਹ ਪੁਲੀਸ ਕਰਮੀ ਇਲਾਕੇ ਵਿਚ ਪਹੁੰਚੇ ਸਨ। ਜਦੋਂ ਉਹਨਾਂ ਨੇ ਇਕ ਮਹਿਲਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਇਕ 48 ਸਾਲਾ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਵਿਚ 3 ਪੁਲੀਸ ਕਰਮੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਚੌਥਾ ਪੁਲੀਸ ਕਰਮੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਪੁਲੀਸ ਕਰਮੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।ਪੁਲੀਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈਕਿ ਮਹਿਲਾ ਨੇ ਛੱਤ ਤੇ ਸ਼ਰਨ ਲਈ ਹੋਈ ਸੀ ਅਤੇ ਘਰ ਦੇ ਅੰਦਰ ਅੱਗ ਲੱਗੀ ਹੋਈ ਸੀ।ਪੁਲੀਸ ਕਰਮੀਆਂ ਨੇ ਜਦੋਂ ਘਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ 48 ਸਾਲਾ ਇਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ।