ਸਰੀ – ਕੈਨੇਡਾ ਨੇ ਯੂ.ਕੇ. ਦੀ ਯਾਤਰਾ ਕਰਨ ਸਬੰਧੀ ਲੱਗੀਆਂ ਪਾਬੰਦੀਆਂ 2 ਹਫ਼ਤੇ ਲਈ ਵਧਾ ਦਿੱਤੀਆਂ ਹਨ। ਇਹ ਐਲਾਨ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਇਹ ਪਾਬੰਦੀਆਂ 6 ਜਨਵਰੀ ਤੱਕ ਲਾਗੂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਕੈਨੇਡੀਅਨ ਲੋਕਾਂ ਨੂੰ ਸੁਰੱਖਿਅਤ ਰੱਖਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਏਸੇ ਕਰਕੇ ਕੈਨੇਡਾ ਨੇ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਬਾਰਡਰ ‘ਤੇ ਸਖਤ ਪਾਬੰਦੀਆਂ ਲਾਈਆਂ ਹੋਈਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂ.ਕੇ. ਵਿਚ ਕੋਵਿਡ-19 ਵਾਇਰਸ ਦੇ ਨਵੇਂ ਵੇਰੀਐਂਟ ਦੀ ਜਾਣਕਾਰੀ ਸਾਹਮਣੇ ਆਉਣ ਕਰਕੇ 72 ਘੰਟੇ ਲਈ ਯਾਤਰਾ ਤੇ ਪਾਬੰਦੀ ਲਾਈ ਗਈ ਸੀ ਅਤੇ ਇਸ ਵੇਰੀਐਂਟ ਨੂੰ ਦੇਸ਼ ਵਿਚ ਦਾਖਿਲ ਹੋਣ ਤੋਂ ਰੋਕਣ ਲਈ ਇਸ ਵਿਚ ਵਾਧਾ ਕੀਤਾ ਗਿਆ ਹੈ।