ਸਿੰਘੁ ਬਾਰਡਰ – ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਕਿਹਾ ਕਿ ਕੇਂਦਰ ਵੱਲੋਂ ਭੇਜੀ ਚਿੱਠੀ ਵਿੱਚ ਕੋਈ ਵੀ ਨਵੀ ਗੱਲ ਨਹੀਂ। ਸਰਕਾਰ ਸਾਰੀਆਂ ਫਸਲਾਂ ਦੀ ਖਰੀਦ ਦੀ ਗਾਰੰਟੀ ਵਾਲੀ ਮੰਗ ਨੂੰ ਨਵੀਂ ਮੰਗ ਕਹਿ ਕੇ ਗੱਲਬਾਤ ਤੋਂ ਪਿੱਛੇ ਹਟ ਰਹੀ ਹੈ। ਇਹ ਅੰਦੋਲਨ ਦੀ ਮੁੱਖ ਮੰਗ ਰਹੀ ਹੈ, ਸੋ ਖੇਤੀ ਕਾਨੂੰਨ ਰੱਦ ਕਰਨ ਦੇ ਰੋਸ ਪ੍ਰਸਤਾਵ ਭੇਜਣ ਦੀ ਬਜਾਏ ਚਿੱਠੀ ਰਾਹੀਂ ਅੰਦੋਲਨ ਵਿਰੁੱਧ ਪ੍ਰਚਾਰ ਕਰਨ ਦੀ ਕੇਂਦਰ ਵੱਲੋਂ ਇੱਕ ਹੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਗੁਰਦਾਸਪੁਰ, ਕਪੂਰਥਲਾ ਅਤੇ ਪੰਜਾਬ ਦੇ ਹੋਰਨਾਂ ਹਿੱਸਿਆਂ ਤੋਂ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿੱਦੀ ਦੀ ਅਗਵਾਈ ਵਿੱਚ ਜੱਥਾ ਕਰੇਗਾ ਦਿੱਲੀ ਮੋਰਚੇ ਵੱਲ ਕੂਚ ਕਰੇਗਾ । ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਬੀ.ਕੇ.ਯੂ. (ਉਗਰਾਹਾਂ) ਦੀ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ , ਜਿਸ ਵਿੱਚ ਇਹ ਪੱਖ ਉਭਾਰੇ ਗਏ ਕਿ ਸਾਰੀਆਂ ਜਥੇਬੰਦੀਆਂ ਨਾਲ ਗੱਲ ਕਰਕੇ ਚਿੱਠੀ ਬਾਰੇ ਆਮ ਸਹਿਮਤੀ ਬਣਾਈ ਜਾਵੇਗੀ। ਇਸ ਮੋਕੇ ਸਲਵਿੰਦਰ ਸਿੰਘ ਜਾਣੀਆਂ, ਗੁਰਮੇਲ ਸਿੰਘ, ਮੇਜਰ ਸਿੰਘ, ਜਰਨੈਲ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ ਬਲਿਹਾਰ ਸਿੰਘ, ਸਵਰਨ ਸਿੰਘ ਆਦਿ ਨੇ ਇਸ ਮੋਰਚੇ ਨੂੰ ਸੰਬੋਧਨ ਕੀਤਾ।