• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਸਰਗਰਮ

Asli Punjabi by Asli Punjabi
December 26, 2020
in Punjab, ਕਾਰੋਬਾਰ
0
ਪੰਜਾਬ ਸਰਕਾਰ ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਸਰਗਰਮ
590
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਦਸਤਾਵੇਜ਼ ਪੇਸ਼ ਕਰਨ ਵਿੱਚ ਨਾਕਾਮ ਰਹਿਣ ’ਤੇ 2 ਪਿੰਡਾਂ ਵਿੱਚ ਸਟੋਨ ਕਰੱਸ਼ਿੰਗ ਯੂਨਿਟ ਸੀਲ
ਚੰਡੀਗੜ – ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਲਿਆਉਂਦਿਆਂ ਪੰਜਾਬ ਸਰਕਾਰ ਨੇ ਮੁਹਾਲੀ ਜ਼ਿਲੇ ਦੇ 2 ਪਿੰਡਾਂ ਵਿੱਚ ਲੱਗੇ ਸਟੋਨ ਕਰੱਸ਼ਿੰਗ ਯੂਨਿਟਾਂ ਨੂੰ ਦਸਤਾਵੇਸ਼ ਪੇਸ਼ ਕਰਨ ਵਿੱਚ ਨਾਕਾਮ ਰਹਿਣ ’ਤੇ ਸੀਲ ਕਰ ਦਿੱਤਾ ਹੈ।ਰਾਜ ਵਿਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਵੱਲੋਂ ਪੁਲੀਸ ਅਤੇ ਪੈਸਕੋ ਦੇ ਸਹਿਯੋਗ ਨਾਲ ਵੱਖ-ਵੱਖ ਪੱਧਰ ’ਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਤਕਨੀਕੀ ਪਹੁੰਚ ਅਪਣਾਉਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ।ਉਨਾਂ ਅੱਗੇ ਦੱਸਿਆ ਕਿ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ 10 ਦਸੰਬਰ, 2020 ਨੂੰ ਜਾਰੀ ਆਦੇਸ਼ਾਂ ਵਿੱਚ ਇਹ ਸਾਹਮਣੇ ਆਇਆ ਹੈ ਕਿ ਕਈ ਸਟੋਨ ਕਰੱਸ਼ਿੰਗ ਇਕਾਈਆਂ ਸਮੱਗਰੀ ਦੀ ਖਰੀਦ/ਪ੍ਰਕਿਰਿਆ ਅਤੇ ਖ਼ਪਤ ਦੇ ਸਬੰਧ ਵਿਚ ਪੂਰੀ ਜਾਣਕਾਰੀ ਪੇਸ਼ ਕਰਨ ਵਿਚ ਅਸਫਲ ਰਹੀਆਂ ਹਨ। ਉਨਾਂ ਕਿਹਾ, “ਇਹ ਦੱਸਿਆ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਹੋਈ ਗੈਰ ਕਾਨੂੰਨੀ ਖਣਨ ਦੇ ਮੱਦੇਨਜ਼ਰ ਸਟੋਨ ਕਰੱਸ਼ਰਾਂ ਵੱਲੋਂ ਗ਼ੈਰ-ਜ਼ਿੰਮੇਵਾਰਾਨਾ ਢੰਗ ਨਾਲ ਸਮੱਗਰੀ ਦੀ ਖਰੀਦ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।”ਇਨਾਂ ਹੁਕਮਾਂ ਦੀ ਪਾਲਣਾ ਹਿੱਤ ਸਰਕਾਰ ਵੱਲੋਂ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਅਤੇ ਸੂਬੇ ਦੀ ਸਟੋਰ ਕਰੱਸ਼ਰ ਨੀਤੀ ਅਨੁਸਾਰ ਕੰਮ ਨਾ ਕਰ ਰਹੀਆਂ ਕਰੱਸ਼ਰ ਯੂਨਿਟਾਂ ਦੀ ਨਿਗਰਾਨੀ ਵਿੱਚ ਤੇਜ਼ੀ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਅਨੁਸਾਰ ਜ਼ਿਲਾ ਮੁਹਾਲੀ ਵਿੱਚ ਗ਼ੈਰ ਕਾਨੂੰਨੀ ਖਣਨ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਤਹਿਤ ਵਿਭਾਗ ਦੇ ਅਧਿਕਾਰੀਆਂ ਨੇ ਪੁਲਿਸ ਫੋਰਸ ਨਾਲ ਮਿਲ ਕੇ ਸਟੋਨ ਕਰੱਸ਼ਿੰਗ ਯੂਨਿਟਾਂ ਦੀ ਚੈਕਿੰਗ ਕੀਤੀ। ਮੁਬਾਰਕਪਰ ਅਤੇ ਹੰਡੇਸਰਾ ਦੇ ਇਲਾਕਿਆਂ ਵਿੱਚ ਚੈਕਿੰਗ ਦੌਰਾਨ, ਕਰੱਸ਼ਰ ਯੂਨਿਟਾਂ ਦੇ ਮਾਲਕ ਕੱਚੇ ਮਾਲ ਦੇ ਸਰੋਤ ਦੀਆਂ ਤਸਦੀਕਸ਼ੁਦਾ ਤੋਲ ਪਰਚੀਆਂ, ਰਜਿਸਟ੍ਰੇਸ਼ਨ ਅਤੇ ਸਟਾਕ ਰਜਿਸਟਰ ਸਬੰਧੀ ਦਸਤਾਵੇਜ਼ ਪੇਸ਼ ਕਰਨ ਵਿੱਚ ਨਾਕਾਮ ਰਹੇ, ਜਿਸ ਦੇ ਚੱਲਦਿਆਂ ਇਨਾਂ ਕਰੱਸ਼ਰ ਯੂਨਿਟਾਂ ਨੂੰ ਮੌਕੇ ’ਤੇ ਸੀਲ ਕਰ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਇਨਾਂ ਕਰੱਸ਼ਿੰਗ ਯੂਨਿਟਾਂ ਨੂੰ ਪਹਿਲਾਂ ਹੀ ਢੁੱਕਵੇਂ ਦਸਤਾਵੇਜ਼ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਅਜੇ ਤੱਕ ਇਨਾਂ ਇਕਾਈਆਂ ਪਾਸੋਂ ਕੋਈ ਦਸਤਾਵੇਜ਼ ਪ੍ਰਾਪਤ ਨਹੀਂ ਹੋਏ। ਉਨਾਂ ਅੱਗੇ ਕਿਹਾ ਕਿ ਜੇ ਕਰੱਸ਼ਰ ਮਾਲਕ ਤਸਦੀਕ ਵਾਸਤੇ ਆਪਣੇ ਦਸਤਾਵੇਜ਼ ਜਮਾਂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਇਸ ਲਈ ਵਿਭਾਗ ਤੱਕ ਪਹੁੰਚ ਕਰ ਸਕਦੇ ਹਨ। ਜੇ ਉਨਾਂ ਦੁਆਰਾ ਜਮਾਂ ਕੀਤੇ ਸਾਰੇ ਦਸਤਾਵੇਜ਼ ਸਹੀ ਪਾਏ ਜਾਂਦੇ ਹਨ ਤਾਂ ਹੀ ਕਰੱਸ਼ਿੰਗ ਯੂਨਿਟਾਂ ਨੂੰ ਚੱਲਣ ਦੀ ਆਗਿਆ ਦਿੱਤੀ ਜਾਏਗੀ।

Previous Post

ਹਰਿਆਣਾ ਦੇ ਮੁੱਖ ਮੰਤਰੀ ਨੇ ਸੁਸ਼ਾਸਨ ਦਿਵਸ ‘ਤੇ ਆਯੋਜਿਤ ਰਾਜ ਪੱਧਰੀ ਪ੍ਰੋਗ੍ਰਾਮ ਵਿਚ 10 ਰਾਜ ਪੱਧਰੀ ਸੁਸ਼ਾਸਨ ਪੁਰਸਕਾਰ ਦਿੱਤੇ

Next Post

ਪ੍ਰਧਾਨ ਮੰਤਰੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ: ਰੰਧਾਵਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪ੍ਰਧਾਨ ਮੰਤਰੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ: ਰੰਧਾਵਾ

ਪ੍ਰਧਾਨ ਮੰਤਰੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ: ਰੰਧਾਵਾ

Recommended

ਮੁੱਖ ਮੰਤਰੀ ਦੇ ਥਾਪੜੇ ਤੋਂ ਬਾਅਦ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ‘ਚ ਖੁਸ਼ੀ ਦੀ ਲਹਿਰ

ਮੁੱਖ ਮੰਤਰੀ ਦੇ ਥਾਪੜੇ ਤੋਂ ਬਾਅਦ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ‘ਚ ਖੁਸ਼ੀ ਦੀ ਲਹਿਰ

July 26, 2020
ਭਾਰਤ ਬਾਇਓਟੈਕ ਦੀ ਸਾਂਝੇਦਾਰ ਓਕਿਊਜੇਨ ਨੇ ਕੈਨੇਡਾ ਵਿੱਚ ਕੋਵੈਕਸਿਨ ਲਈ ਮਨਜ਼ੂਰੀ ਮੰਗੀ

ਭਾਰਤ ਬਾਇਓਟੈਕ ਦੀ ਸਾਂਝੇਦਾਰ ਓਕਿਊਜੇਨ ਨੇ ਕੈਨੇਡਾ ਵਿੱਚ ਕੋਵੈਕਸਿਨ ਲਈ ਮਨਜ਼ੂਰੀ ਮੰਗੀ

July 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In