ਫਾਜ਼ਿਲਕਾ / ਫਿਰੋਜ਼ਪੁਰ 29 ਮਈ ;ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜਿਲ੍ਹਾ ਸਦਰ ਮੁਕਾਮਾਂ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਬੀਜ ਘੋਟਾਲੇ ਦੀ ਜਾਂਚ ਸੀ ਬੀ ਆਈ ਹਵਾਲੇ ਕਰਨ ਦੀ ਮੰਗ ਕੀਤੀ ।
ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਵਿੱਚ ਝੋਨੇ ਦੇ ਹੋਏ ਬੀਜ ਘੁਟਾਲੇ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸੀ ਬੀ ਆਈ ਹਵਾਲੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਅਕਾਲੀ ਲੀਡਰਸ਼ਿਪ ਵੱਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ।
ਫਾਜ਼ਿਲਕਾ ਦੇ ਅਕਾਲੀ ਜੱਥੇ ਦੀ ਅਗਵਾਈ ਓ ਐੱਸ ਡੀ ਸਰਦਾਰ ਸਤਿੰਦਰਜੀਤ ਸਿੰਘ ਮੰਟਾ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਨੀ ਨੇ ਕੀਤੀ ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਪਾਲ ਸਿੰਘ ਗਰੇਵਾਲ ,ਜ਼ਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ ,ਪ੍ਰਕਾਸ਼ ਸਿੰਘ ਭੱਟੀ , ਗੁਰਤੇਜ ਸਿੰਘ ਘੜਿਆਣਾ ,ਰਾਜ ਸਿੰਘ ਡਿੱਬੀਪੁਰਾ , ਪੂਰਨ ਚੰਦ ਮੂਜੇਦੀਆ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ ਗਿਆ ।
ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਫਿਰੋਜ਼ਪੁਰ ਦੀ ਲੀਡਰਸ਼ਿਪ ਨੇ ਪੰਜਾਬ ‘ਚ ਹੋਏ ਬਹੁ ਕਰੋੜੀ ਬੀਜ਼ ਘੁਟਾਲੇ ਦੀ ਜਾਂਚ ਕਿਸੇ ਨਿਰਪੱਖ ਏਜੇਂਸੀ ਤੋਂ ਕਰਵਾਉਣ ਲਈ ਜਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਹੋਏ ਬੀਜ਼ ਘੋਟਾਲੇ ਦੇ ਦੋਸ਼ੀਆਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਵਤਾਰ ਸਿੰਘ ਮਿੰਨਾ ‘ ਮੁੱਖ ਸੇਵਾਦਾਰ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਵਰਦੇਵ ਸਿੰਘ ਨੋਨੀ ਮਾਨ , ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ , ਪ੍ਰਧਾਨ ਨਗਰ ਕੌਂਸਲ ਗੁਰੂਹਰਸਹਾਏ ਰੋਹਿਤ ਕੁਮਾਰ ਮਾਂਟੂ ਵੋਹਰਾ ਤੋਂ ਇਲਾਵਾ ਹੋਰ ਵੀ ਸੀਨੀਅਰ ਅਹੁਦੇਦਾਰ ਮੌਜੂਦ ਸਨ ।