• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤ ਚਿਤਾਵਨੀ, ਕਿਸੇ ਵੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕੀਤਾ ਜਾਵੇਗਾ

Asli Punjabi by Asli Punjabi
December 29, 2020
in Punjab, Top Stories, ਕਾਰੋਬਾਰ
0
ਮੁੱਖ ਮੰਤਰੀ ਵੱਲੋਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤ ਚਿਤਾਵਨੀ, ਕਿਸੇ ਵੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕੀਤਾ ਜਾਵੇਗਾ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਦੂਰਸੰਚਾਰ ਸੇਵਾਵਾਂ ‘ਚ ਵਿਘਨ ਅਤੇ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਖਿਲਾਫ ਸਖਤ ਕਰਵਾਈ ਲਈ ਪੁਲਿਸ ਨੂੰ ਆਖਿਆ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਜਾਰੀ ਕਰਦਿਆਂ ਪੁਲਿਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰਦਿਆਂ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕਰਨਗੇ, ਆਖਿਆ ਕਿ ਉਨ੍ਹਾਂ ਵੱਲੋਂ ਅਜਿਹੀਆਂ ਕਾਰਵਾਈਆਂ ਨਾ ਕਰਨ ਦੀਆਂ ਵਾਰ-ਵਾਰ ਅਪੀਲਾਂ ਕਰਨ ਤੋਂ ਬਾਅਦ ਵੀ ਇਸ ਨੂੰ ਅਣਗੌਲਿਆ ਕਰਨ ਕਾਰਨ ਉਨ੍ਹਾਂ ਨੂੰ ਸਖਤ ਰੁਖ ਅਖਤਿਆਰ ਕਰਨ ਲਈ ਮਜਬੂਰ ਹੋਣਾ ਪਿਆ।ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਉਹ ਕਿਸੇ ਵੀ ਕੀਮਤ ‘ਤੇ ਪੰਜਾਬ ਵਿੱਚ ਅਰਾਜਕਤਾ ਫੈਲਾਉਣ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਆਗਿਆ ਨਹੀਂ ਦੇਣਗੇ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਨੂੰ ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੂਬੇ ਵਿੱਚ ਚੱਲ ਰਹੇ ਸ਼ਾਂਤਮਈ ਪ੍ਰਦਰਸ਼ਨਾਂ ‘ਤੇ ਕੋਈ ਇਤਰਾਜ਼ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਦੀ ਸਰਕਾਰ ਨੇ ਅਜਿਹੇ ਕਿਸੇ ਪ੍ਰਦਰਸ਼ਨ ਨੂੰ ਰੋਕਿਆ। ਉਨ੍ਹਾਂ ਕਿਹਾ ਕਿ ਜਾਇਦਾਦ ਦਾ ਨੁਕਸਾਨ ਅਤੇ ਨਾਗਰਿਕਾਂ ਨੂੰ ਅਸੁਵਿਧਾ ਸਹਿਣ ਨਹੀਂ ਕੀਤੀ ਜਾਵੇਗੀ।ਮੁੱਖ ਮੰਤਰੀ ਦੀ ਇਹ ਚਿਤਾਵਨੀ ਉਸ ਵੇਲੇ ਆਈ ਜਦੋਂ ਸੂਬੇ ਵਿੱਚ ਕੁੱਲ 1561 ਮੋਬਾਈਲ ਟਾਵਰ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿੱਚੋਂ 25 ਟਾਵਰਾਂ ਦੀ ਭੰਨਤੋੜ ਹੋਈ ਹੈ। ਇਹ ਨੁਕਸਾਨ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਦੇ ਨਿਰਦੇਸ਼ਾਂ ‘ਤੇ ਕੁਝ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤੀ ਕਥਿਤ ਹਿੰਸਾ ਦੌਰਾਨ ਹੋਇਆ।ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਜਿਹੀਆਂ ਨੁਕਸਾਨਦੇਹ ਗਤੀਵਿਧੀਆਂ ਜਿਨ੍ਹਾਂ ਨੂੰ ਕਿਸਾਨ ਆਗੂਆਂ ਵੱਲੋਂ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ, ਤੁਰੰਤ ਬੰਦ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾਲ ਸੂਬੇ ਵਿੱਚ ਸੰਚਾਰ ਬਲੈਕਆਊਟ ਹੋ ਸਕਦਾ ਹੈ ਅਤੇ ਇਸ ਨਾਲ ਖਾਸ ਕਰਕੇ ਵਿਦਿਆਰਥੀਆਂ ਅਤੇ ਕੰਮ ਕਰਦੇ ਪੇਸ਼ੇਵਰ ਵਿਅਕਤੀਆਂ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਖਾਸ ਕਰਕੇ ਬੋਰਡ ਦੇ ਇਮਤਿਹਾਨ ਨੇੜੇ ਹੋਣ ਅਤੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਵਿਦਿਆਰਥੀ ਆਨਲਾਈਨ ਸਿੱਖਿਆ ‘ਤੇ ਨਿਰਭਰ ਹਨ ਜਿਸ ਕਾਰਨ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਦੀਆਂ ਅਜਿਹੀਆਂ ਕਾਰਵਾਈਆਂ ਨਾਲ ਬੱਚਿਆਂ ਦੇ ਭਵਿੱਖ ‘ਤੇ ਗੰਭੀਰ ਅਸਰ ਪੈ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ1.75 ਲੱਖ ਸਮਾਰਟ ਫੋਨ ਵੰਡੇ ਹਨ ਤਾਂ ਕਿ ਉਹ ਬੋਰਡ ਦੇ ਇਮਤਿਹਾਨ ਦੇਣ ਲਈ ਪੁਖਤਾ ਢੰਗ ਨਾਲ ਤਿਆਰੀਆਂ ਕਰ ਸਕਣ ਪਰ ਮੋਬਾਈਲ ਟਾਵਰਾਂ ਦੀ ਭੰਨ-ਤੋੜ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਪੈ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੇਸ਼ੇਵਰ ਲੋਕ ਵੀ ਘਰ ਤੋਂ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਮਹਾਂਮਾਰੀ ਦੌਰਾਨ ਪੰਜਾਬ ਆ ਗਏ ਸਨ ਜਿਸ ਕਰਕੇ ਹਿੰਸਾ ਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀਆਂ ਅਜਿਹੀਆਂ ਕਾਰਵਾਈਆਂ ਨਾਲ ਇਨ੍ਹਾਂ ਲੋਕਾਂ ਦਾ ਰੁਜ਼ਗਾਰ ਤੱਕ ਖੁੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਬੈਂਕਿੰਗ ਸੇਵਾਵਾਂ, ਜੋ ਕੋਵਿਡ ਦੇ ਸੰਕਟ ਦੌਰਾਨ ਵੱਡੀ ਪੱਧਰ ‘ਤੇ ਆਨ-ਲਾਈਨ ਲੈਣ-ਦੇਣ ‘ਤੇ ਨਿਰਭਰ ਹਨ, ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸੱਟ ਵੱਜ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਿਸਾਨ ਸੰਘਰਸ਼ ਕਾਮਯਾਬ ਰਿਹਾ ਹੈ ਅਤੇ ਇਸ ਨੂੰ ਸਮਾਜ ਦੇ ਸਾਰੇ ਤਬਕਿਆਂ ਦੇ ਲੋਕਾਂ ਪਾਸੋਂ ਹਮਾਇਤ ਮਿਲੀ ਅਤੇ ਇੱਥੋਂ ਤੱਕ ਕੇ ਇਸ ਸੰਘਰਸ਼ ਦੇ ਸ਼ਾਂਤੀਪੂਰਨ ਹੋਣ ਕਰਕੇ ਦੇਸ਼ ਭਰ ਦੇ ਲੋਕਾਂ ਨੇ ਵੀ ਸਮਰਥਨ ਦਿੱਤਾ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਹਿੰਸਾ ਦੀ ਵਰਤੋਂ ਪ੍ਰਦਰਸ਼ਨਕਾਰੀਆਂ ਨੂੰ ਆਮ ਲੋਕਾਂ ਤੋਂ ਅਲਹਿਦਾ ਕਰ ਸਕਦੀ ਹੈ ਜੋ ਕਿਸਾਨ ਭਾਈਚਾਰੇ ਦੇ ਹਿੱਤਾਂ ਲਈ ਮਾਰੂ ਸਾਬਿਤ ਹੋਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਦੀ ਸੰਘਰਸ਼ਸ਼ੀਲ ਕਿਸਾਨਾਂ ਨਾਲ ਪੂਰੀ ਹਮਦਰਦੀ ਹੈ ਅਤੇ ਇਸੇ ਕਰਕੇ ਹੀ ਸੂਬੇ ਦੀ ਵਿਧਾਨ ਸਭਾ ਵਿੱਚ ਕੇਂਦਰ ਦੇ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਸੂਬਾਈ ਸੋਧ ਬਿੱਲ ਲਿਆਂਦੇ ਗਏ ਪਰ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਬੀਤੇ ਕੁਝ ਦਿਨਾਂ ਵਿੱਚ 1561 ਮੋਬਾਈਲ ਟਾਵਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਜਿਨ੍ਹਾਂ ਵਿੱਚੋਂ ਸੋਮਵਾਰ ਤੋਂ 32 ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਵਿੱਚ ਵਿਘਨ ਪੈਣ ਕਰਕੇ 146 ਟਾਵਰ ਪ੍ਰਭਾਵਿਤ ਹੋਏ ਅਤੇ ਇਸ ਨਾਲ ਬਾਕੀ 114 ਟਾਵਰਾਂ ਦੀਆਂ ਸੇਵਾਵਾਂ ਭੰਗ ਹੋ ਗਈਆਂ। ਹੁਣ ਤੱਕ 433 ਟਾਵਰਾਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਕੁਲ 22 ਜ਼ਿਲ੍ਹਿਆਂ ਵਿੱਚ 21306 ਮੋਬਾਈਲ ਟਾਵਰ ਹਨ।

Previous Post

ਲੁਧਿਆਣਾ ਅਤੇ ਐਸ.ਬੀ.ਐਸ. ਨਗਰ ਵਿੱਚ ਕੋਰੋਨਾ ਟੀਕੇ ਦੇ ਡ੍ਰਾਈ ਰਨ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ: ਬਲਬੀਰ ਸਿੱਧੂ

Next Post

ਬਿਨ ਡਰਾਈਵਰ ਤੋਂ ਚੱਲਣ ਵਾਲੀ ਭਾਰਤ ਦੀ ਪਹਿਲੀ ਰੇਲ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਬਿਨ ਡਰਾਈਵਰ ਤੋਂ ਚੱਲਣ ਵਾਲੀ ਭਾਰਤ ਦੀ ਪਹਿਲੀ ਰੇਲ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ

ਬਿਨ ਡਰਾਈਵਰ ਤੋਂ ਚੱਲਣ ਵਾਲੀ ਭਾਰਤ ਦੀ ਪਹਿਲੀ ਰੇਲ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ

Recommended

ਬੱਲੇ ਬਣਾਉਣ ਵਾਲੀ ਕੰਪਨੀ ਸਪਾਰਟਨ ਨੇ ਸਚਿਨ ਤੋਂ ਮੰਗੀ ਮੁਆਫ਼ੀ

ਬੱਲੇ ਬਣਾਉਣ ਵਾਲੀ ਕੰਪਨੀ ਸਪਾਰਟਨ ਨੇ ਸਚਿਨ ਤੋਂ ਮੰਗੀ ਮੁਆਫ਼ੀ

May 15, 2020
ਮੋਟਰ ਵਹੀਕਲ ਇੰਸਪੈਕਟਰ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਮੋਟਰ ਵਹੀਕਲ ਇੰਸਪੈਕਟਰ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

March 10, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In