• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

Asli Punjabi by Asli Punjabi
December 30, 2020
in Sports
0
ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ
588
SHARES
3.3k
VIEWS
Share on FacebookShare on TwitterShare on Whatsapp

ਕਿਹਾ, ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੰਡੀਆਂ ਜਾਣਗੀਆਂ ਸਪੋਰਟਸ ਕਿੱਟਾਂ

ਲੁਧਿਆਣਾ – ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੋਰਡ ਵੱਲੋਂ ਸੂਬੇ ਵਿੱਚ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਸ੍ਰੀ ਬਿੰਦਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਵੰਡੀਆਂ ਜਾਣਗੀਆਂ। ਹਰੇਕ ਕਿੱਟ ਵਿੱਚ ਿਕਟ, ਵਾਲੀਬਾਲ, ਫੁੱਟਬਾਲ ਤੇ ਹੋਰ ਟੀਮ ਖੇਡਾਂ ਦਾ ਸਾਮਾਨ ਹੋਵੇਗਾ ਅਤੇ ਹਰੇਕ ਕਿੱਟ ਦੀ ਵਰਤੋਂ 70 ਤੋਂ 80 ਨੌਜਵਾਨ ਕਰ ਸਕਣਗੇ।ਸ੍ਰੀ ਬਿੰਦਰਾ ਨੇ ਅੱਗੇ ਦੱਸਿਆ ਕਿ ਇਹ ਮੁਹਿੰਮ ਅਧਿਕਾਰਤ ਤੌਰ ’ਤੇ 7 ਜਨਵਰੀ, 2020 ਨੂੰ ਲੁਧਿਆਣਾ ਤੋਂ ਸ਼ੁਰੂ ਕੀਤੀ ਜਾਵੇਗੀ, ਜਿੱਥੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਕਿੱਟਾਂ ਵੰਡੀਆਂ ਜਾਣਗੀਆਂ। ਇਸ ਮਗਰੋਂ 28 ਜਨਵਰੀ ਨੂੰ ਇਕ ਹੋਰ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਲੁਧਿਆਣਾ ਦੇ ਦਿਹਾਤੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਸਮਾਗਮ ਬੱਚਤ ਭਵਨ, ਲੁਧਿਆਣਾ ਵਿਖੇ ਕਰਵਾਏ ਜਾਣਗੇ।ਚੇਅਰਮੈਨ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਸਮਾਗਮਾਂ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਸੈਂਕੜੇ ਯੂਥ ਕਲੱਬ ਕਵਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਸਬੰਧੀ ਕਈ ਉਦਯੋਗਿਕ ਘਰਾਣਿਆਂ ਜਿਵੇਂ ਕਿ ਹੀਰੋ ਈਕੋਟੈੱਕ, ਏਵਨ ਸਾਈਕਲਜ਼, ਕੰਗਾਰੂ ਇੰਡਸਟਰੀਜ਼, ਹਾਈਵੇਅ ਇੰਡਸਟਰੀਜ਼, ਕੇ.ਜੇ. ਫੌਰਜਿੰਗਜ਼ ਆਦਿ ਵੱਲੋਂ ਪੰਜਾਬ ਯੂਥ ਵਿਕਾਸ ਬੋਰਡ ਨੂੰ ਸਰਗਰਮੀ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ।ਸ੍ਰੀ ਬਿੰਦਰਾ ਨੇ ਦੱਸਿਆ ਕਿ ਜੇਕਰ ਕਿਸੇ ਯੂਥ ਕਲੱਬ ਨੇ ਖੇਡਾਂ ਦੇ ਖੇਤਰ ਵਿੱਚ ਜਾਂ ਕਿਸੇ ਸਮਾਜ ਭਲਾਈ ਦੇ ਕਾਰਜਾਂ ਲਈ ਜਾਂ ਕੋਵਿਡ ਦੌਰਾਨ ਕੰਮ ਕੀਤਾ ਹੈ ਤਾਂ ਉਹ ਈਮੇਲ ਆਈਡੀ chairmanyouthboardpb@gmail.com ਜਾਂ ਫੋਨ ਨੰਬਰ 95772-00003 ਉਤੇ ਫੋਟੋਆਂ/ਦਸਤਾਵੇਜ਼ਾਂ ਸਮੇਤ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਪਲਾਈ ਕਰਨ ਮਗਰੋਂ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿਸ ਨੇ ਖੇਡ ਜਗਤ ਨੂੰ ਕਈ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਸਮਾਗਮ ਕਰਵਾਏ ਜਾਣਗੇ।

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

Previous Post

ਖੇਡ ਨੀਤੀ ਨੂੰ ਬਿਹਤਰ ਬਨਾਉਣ ਦੇ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ – ਖੇਡ ਅਤੇ ਯੁਵਾ ਮਾਮਲੇ ਮੰਤਰੀ

Next Post

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਤਰਾਖੰਡ ਦਾ ਦੌਰਾ ਕਰ ਰਹੇ ਹਨ ਭਗਵੰਤ ਮਾਨ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਤਰਾਖੰਡ ਦਾ ਦੌਰਾ ਕਰ ਰਹੇ ਹਨ ਭਗਵੰਤ ਮਾਨ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਤਰਾਖੰਡ ਦਾ ਦੌਰਾ ਕਰ ਰਹੇ ਹਨ ਭਗਵੰਤ ਮਾਨ

Recommended

ਵਿਰਾਟ ਤੇ ਅਨੁਸ਼ਕਾ ਦੇ ਘਰ ਗੂੰਜੀਆਂ ਧੀ ਦੀਆਂ ਕਿਲਕਾਰੀਆਂ

ਵਿਰਾਟ ਤੇ ਅਨੁਸ਼ਕਾ ਦੇ ਘਰ ਗੂੰਜੀਆਂ ਧੀ ਦੀਆਂ ਕਿਲਕਾਰੀਆਂ

January 12, 2021
ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ – ਮੁੱਖ ਮੰਤਰੀ

ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ – ਮੁੱਖ ਮੰਤਰੀ

November 9, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In