• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

Asli Punjabi by Asli Punjabi
December 30, 2020
in Punjab, ਕਾਰੋਬਾਰ
0
ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ
589
SHARES
3.3k
VIEWS
Share on FacebookShare on TwitterShare on Whatsapp

ਕਈ ਡਿਜ਼ੀਟਲ ਸੇਵਾਵਾਂ ਦੀ ਕੀਤੀ ਸ਼ੁਰੂਆਤ, ਲੋਕਾਂ ਨੂੰ ਖੱਜਲ-ਖੁਆਰੀ ਤੋਂ ਰਾਹਤ

ਚੰਡੀਗੜ੍ – ਸਾਲ 2020 ਦੌਰਾਨ ਕੋਵਿਡ ਦੇ ਮਾੜੇ ਦੌਰ ਦੇ ਬਾਵਜੂਦ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਕਈ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਵਿਭਾਗ ਦੀਆਂ ਸੇਵਾਵਾਂ ਲੈਣ ਲਈ ਹੁਣ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਬਹੁਤ ਸਾਰੀਆਂ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ ਅਤੇ ਇਹ ਸੇਵਾਵਾਂ ਆਸਾਨੀ ਨਾਲ ਆਨ ਲਾਈਨ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਪੰਜਾਬ ਵਾਸੀ ਜਿੱਥੇ ਹੁਣ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਉਣ ਲਈ ਘਰ ਬੈਠੇ ਹੀ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ ਉੱਥੇ ਹੀ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਵੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਵਿਚ ਹੁਣ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਏ ਜਾ ਰਹੇ ਹਨ ਅਤੇ ਜਿਨ੍ਹਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਇਸੰਸ) ਬਣੇ ਹੋਏ ਹਨ, ਉਹ ਵੀ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲਾਇਸੰਸ ਪ੍ਰਾਪਤ ਕਰਨ ਲਈ ਸਬੰਧਤ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਸੀ ਅਤੇ ਬਿਨੈਕਾਰ ਨੂੰ ਬਿਨੈਪੱਤਰ ਅਤੇ ਦਸਤਾਵੇਜਾਂ ਨਾਲ ਕਈ ਵਾਰ ਦਫ਼ਤਰਾਂ ਵਿਚ ਗੇੜੇ ਮਾਰਨੇ ਪੈਂਦੇ ਸਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ ਅਤੇ ਕਈ ਵਾਰੀ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਹੁੰਦਾ ਸੀ। ਹੁਣ ਵੈੱਬਸਾਈਟ www.punjabtransport.org ਰਾਹੀਂ ਆਨਲਾਈਨ ਡਰਾਈਵਿੰਗ ਲਾਇਸੰਸ ਬਣਵਾਇਆ ਜਾ ਸਕਦਾ ਹੈ।ਇਸੇ ਤਰ੍ਹਾਂ ਰਿਜ਼ਰਵਡ ਨੰਬਰਾਂ (ਫ਼ੈਂਸੀ ਨੰਬਰ) ਲਈ ਇਕ ਉਪਭੋਗਤਾ ਪੱਖੀ ਈ-ਆਕਸ਼ਨ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਰਜਿਸਟਰਿੰਗ ਅਥਾਰਟੀ ਦੇ ਦਫ਼ਤਰ ਜਾਣ ਤੋਂ ਛੋਟ ਮਿਲੇਗੀ ਅਤੇ ਉਹ ਆਪਣੇ ਘਰ ਬੈਠੇ ਹੀ ਫੈਂਸੀ ਨੰਬਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰਾਖਵੇਂ ਨੰਬਰਾਂ (ਫ਼ੈਂਸੀ ਨੰਬਰਾਂ) ਦੀ ਈ-ਆਕਸ਼ਨ ਵੈਬ ਐਪਲੀਕੇਸ਼ਨ ‘ਵਾਹਨ 4.0’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਹਰੇਕ ਰਾਖਵੇਂ ਨੰਬਰ ਲਈ 1000 ਰੁਪਏ ਦੀ ਨਾ-ਮੋੜਣਯੋਗ ਰਜਿਸਟ੍ਰੇਸ਼ਨ ਫੀਸ ਰੱਖੀ ਗਈ ਹੈ ਅਤੇ ਬੋਲੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਸਫਲ ਅਤੇ ਅਸਫਲ ਬੋਲੀਕਾਰਾਂ ਦੇ ਨਤੀਜੇ ‘ਵਾਹਨ 4.0’ ਦੀ ਵੈਬਸਾਈਟ ‘ਤੇ ਅਪਲੋਡ ਕੀਤੇ ਜਾਂਦੇ ਹਨ ਅਤੇ ਸਫ਼ਲ ਬੋਲੀਕਾਰਾਂ ਨੂੰ ਐਸ.ਐਮ.ਐਸ. ਅਤੇ ਈਮੇਲ ਰਾਹੀਂ ਸੂਚਿਤ ਵੀ ਕੀਤਾ ਜਾਂਦਾ ਹੈ। ਇਕ ਹੋਰ ਲੋਕ ਪੱਖੀ ਫੈਸਲੇ ਅਨੁਸਾਰ ਗੈਰ-ਟਰਾਂਸਪੋਰਟ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਵਾਹਨ ਦੀ ਵਿਕਰੀ ਆਦਿ ਮੌਕੇ ਪੰਜਾਬ ਵਿਚ ਰਜਿਸਟਰਡ ਕਿਸੇ ਵੀ ਨਿੱਜੀ ਵਾਹਨ ਦੀ ਸੂਬੇ ਵਿਚਲੀ ਹੀ ਕਿਸੇ ਹੋਰ ਰਜਿਸਟਰਿੰਗ ਅਥਾਰਟੀ ਕੋਲ ਟਰਾਂਸਫਰ ਮੌਕੇ ਹੁਣ ਦਰਖਾਸਤਕਰਤਾ ਨੂੰ ਅਸਲ ਰਜਿਸਟਰਿੰਗ ਅਥਾਰਟੀ ਕੋਲ ਐਨ.ਓ.ਸੀ ਲੈਣ ਲਈ ਜਾਣ ਦੀ ਜ਼ਰੂਰਤ ਨਹੀਂ ਹੈ। ਹੁਣ ਸਾਰੀ ਪ੍ਰਕਿਰਿਆ ਇੱਕ ਆਨਲਾਈਨ ਪ੍ਰਣਾਲੀ ‘ਵਾਹਨ 4.0’ ਰਾਹੀਂ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਨਾਲ ਜੁੜੀ ਸਾਰੀ ਜਾਣਕਾਰੀ ਜਿਵੇਂ ਟੈਕਸ, ਫੀਸ ਅਤੇ ਫਿੱਟਨੈਸ ਆਦਿ ਰਜਿਸਟਰਿੰਗ ਅਥਾਰਟੀ ਕੋਲ ਉਪਲੱਬਧ ਹੁੰਦੀ ਹੈ। ਇਸ ਲਈ ਹੁਣ ਪੰਜਾਬ ਵਿਚ ਰਜਿਸਟਰਡ ਗੈਰ-ਟਰਾਂਸਪੋਰਟ (ਨਿੱਜੀ) ਵਾਹਨਾਂ ਦੇ ਤਬਾਦਲੇ ਲਈ ਵਾਹਨ ਮਾਲਕਾਂ ਨੂੰ ਐਨ.ਓ.ਸੀ. ਲੈਣ ਲਈ ਸਬੰਧਤ ਦਫਤਰ ਵਿਚ ਜਾਣ ਦੀ ਜ਼ਰੂਰਤ ਨਹੀਂ ਹੈ।ਇਕ ਹੋਰ ਪਾਰਦਰਸ਼ੀ ਕਦਮ ਚੁੱਕਦਿਆਂ ਟਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਸਾਰੇ ਡਿਪੂਆਂ ‘ਚ ਪੁਰਾਣੀਆਂ ਅਤੇ ਕੰਡਮ ਬੱਸਾਂ ਦੀ ਵਿਕਰੀ ਈ-ਆਕਸ਼ਨ ਰਾਹੀਂ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੀ ਸ਼ੁਰੂਆਤ ਅੰਮਿ੍ਰਤਸਰ-2 ਅਤੇ ਫਿਰੋਜ਼ਪੁਰ ਡਿਪੂਆਂ ਤੋਂ ਕੀਤੀ ਗਈ ਹੈ। ਉੱਚ ਸੁਰੱਖਿਅਤ ਰਜਿਸਟਰੇਸ਼ਨ ਪਲੇਟਾਂ ਨੂੰ ਲਾਉਣ ਦੀ ਪ੍ਰਕਿਰਿਆ ਵੀ ਸਾਲ 2020 ਦੌਰਾਨ ਜਾਰੀ ਰਹੀ ਹੈ। ਆਪਣੇ ਵਾਹਨਾਂ ‘ਤੇ ਇਹ ਨੰਬਰ ਪਲੇਟਾਂ ਲਗਵਾਉਣ ਲਈ ਵਾਹਨ ਮਾਲਕ ਘਰ ਬੈਠੇ ਹੀ ਵੈੱਬਸਾਈਟ www.punjabhsrp.in ਤੋਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਿੱਖਿਆ ਵਿਭਾਗ ਦੀ ਕਾਇਆ-ਕਲਪ ਮਿਸ਼ਨ ਫ਼ਤਹਿ ਦਾ ਝੰਡਾ ਬਰਦਾਰ ਰਿਹਾ ਸਿੱਖਿਆ ਵਿਭਾਗ

Next Post

ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ

ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ

Recommended

Earthquake Breaking : ਇਸ ਦੇਸ਼ ਵਿਚ ਭੂਚਾਲ ਦੇ ਝਟਕੇ, ਲੋਕ ਦਹਿਸ਼ਤ ਵਿੱਚ

Earthquake Breaking : ਇਸ ਦੇਸ਼ ਵਿਚ ਭੂਚਾਲ ਦੇ ਝਟਕੇ, ਲੋਕ ਦਹਿਸ਼ਤ ਵਿੱਚ

August 6, 2025
ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਦੇ ਵਿਸ਼ੇ ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਦੇ ਵਿਸ਼ੇ ਤੇ ਵੈਬਿਨਾਰ ਆਯੋਜਿਤ

July 15, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In