• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਾਲ 2020 ਦੌਰਾਨ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਖੁੱਲੇ ‘ਚ ਸ਼ੌਚ ਮੁਕਤ ਹੋਣ ਦਾ ਟੀਚਾ ਕੀਤਾ ਹਾਸਲ

Asli Punjabi by Asli Punjabi
December 30, 2020
in Punjab, Top Stories
0
ਸਾਲ 2020 ਦੌਰਾਨ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਖੁੱਲੇ ‘ਚ ਸ਼ੌਚ ਮੁਕਤ ਹੋਣ ਦਾ ਟੀਚਾ ਕੀਤਾ ਹਾਸਲ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

‘ਹਰ ਘਰ ਸਫ਼ਾਈ, ਹਰ ਘਰ ਪਾਣੀ’ ਦਾ ਟੀਚਾ 2021 ‘ਚ ਪੂਰਾ ਕਰਨ ਦੀ ਕੋਸ਼ਿਸ਼
ਚੰਡੀਗੜ੍ਹ – ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸਾਲ 2020 ਵਿਚ ਕਰੋਨਾ ਦੇ ਬਾਵਜੂਦ ਲੋਕਾਂ ਨੂੰ ਸਾਫ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ। ਕੋਵਿਡ ਪਾਬੰਦੀਆਂ ਦੇ ਬਾਵਜੂਦ ਜਿੱਥੇ ਕਈ ਟੀਚੇ ਪੂਰੇ ਕਰ ਲਏ ਗਏ ਉੱਥੇ ਹੀ ਆਉਣ ਵਾਲੇ ਸਾਲ ਵਿਚ ਹੋਰ ਵੀ ਪ੍ਰਾਪਤੀਆਂ ਕਰਨ ਦੀ ਕੋਸ਼ਿਸ਼ ਵੱਲ ਕਦਮ ਤੇਜ਼ੀ ਨਾਲ ਵਧਾ ਦਿੱਤੇ ਗਏ ਹਨ।ਸਾਲ 2021 ਦੀ ਸ਼ੁਰੂਆਤ ਵਿਚ ਹੀ ਵਿਭਾਗ ਨੂੰ ਇਕ ਕੌਮੀ ਪੱਧਰ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਪੀਣ ਯੋਗ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਲਈ ਭਾਰਤ ਦੇ ਨਾਮੀਂ ‘ਸਕੌਚ ਗਰੁੱਪ’ ਵੱਲੋਂ 16 ਜਨਵਰੀ, 2021 ਨੂੰ ਸਨਮਾਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜਲ ਸ਼ਕਤੀ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕਰਵਾਏ ਗਏ ‘ਸਵੱਛਤਾ ਦਰਪਣ-2020’ ਪ੍ਰਤੀਯੋਗਤਾ ਵਿੱਚ ਜ਼ਿਲ੍ਹਾ ਮੋਗਾ ਅਤੇ ਐੱਸ.ਏ.ਐੱਸ. ਨਗਰ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਖੁੱਲ੍ਹੇ ‘ਚ ਸ਼ੌਚ ਨਾ ਕਰਨ ਦੀ ਸਥਿਤੀ ਨੂੰ ਬਣਾਏ ਰੱਖਣਾ, ਠੋਸ ਅਤੇ ਤਰਲ ਕੂੜੇ ਦੇ ਪ੍ਰਬੰਧਨ ਬਾਰੇ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣਾ ਸੀ।ਇਸ ਤੋਂ ਇਲਾਵਾ ‘ਹਰ ਘਰ ਸਫ਼ਾਈ, ਹਰ ਘਰ ਪਾਣੀ’ ਦੇ ਟੀਚੇ ਦੀ ਪੂਰਤੀ ਲਈ ਸੂਬਾ ਸਰਕਾਰ ਦਾ 2021 ਤੱਕ ਪਾਈਪਾਂ ਵਾਲੀ ਜਲ ਸਪਲਾਈ ਸਕੀਮ ਰਾਹੀਂ ਹਰੇਕ ਘਰ ਪਾਣੀ ਦਾ ਕੁਨੈਕਸ਼ਨ ਮੁਹੱਈਆ ਕਰਵਾ ਕੇ ਪੇਂਡੂ ਖੇਤਰ ਵਿੱਚ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦਾ ਪ੍ਰਸਤਾਵ ਹੈ। ਇਸ ਦੇ ਨਾਲ ਹੀ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਸੂਬਾ ਸਰਕਾਰ ਨੇ 31 ਮਾਰਚ, 2020 ਨੂੰ ਪੇਂਡੂ ਖੇਤਰਾਂ ਵਿੱਚ ਖੁੱਲ੍ਹੇ ਵਿੱਚ ਸ਼ੌਚ ਮੁਕਤ ਹੋਣ ਦਾ ਟੀਚਾ ਹਾਸਲ ਕਰ ਲਿਆ ਹੈ।ਸੂਬਾ ਸਰਕਾਰ ਵੱਲੋਂ ਅਗਲੇ ਦੋ ਸਾਲਾਂ ਵਿੱਚ 1200 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 5000 ਪਿੰਡਾਂ ਵਿੱਚ ਮੌਜੂਦਾ ਜਲ ਸਪਲਾਈ ਯੋਜਨਾ ਵਿੱਚ ਵਿਸਥਾਰ ਕਰਨ ਲਈ ਪ੍ਰਸਤਾਵ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 1021 ਫਲੋਰਾਈਡ ਅਤੇ ਆਰਸੈਨਿਕ ਪ੍ਰਭਾਵਿਤ ਆਬਾਦੀਆਂ ਨੂੰ ਕਵਰ ਕਰਨ ਲਈ ਪੰਜਾਬ ਸਰਕਾਰ ਵੱਲੋਂ 1032 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲੇ ਕੁੱਲ 10 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 9 ਪ੍ਰੋਜੈਕਟਾਂ ਦਾ ਕੰਮ ਸੌਂਪਿਆ ਜਾ ਚੁੱਕਾ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਦੇ ਦਸੰਬਰ 2022 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 131 ਆਬਾਦੀਆਂ ਵਿੱਚ ਆਰਸੈਨਿਕ ਅਤੇ ਆਇਰਨ ਰਿਮੂਵਲ ਪਲਾਂਟ ਸਥਾਪਤ ਕਰਨ ਅਤੇ 54 ਆਰਸੈਨਿਕ ਪ੍ਰਭਾਵਿਤ ਆਬਾਦੀਆਂ ਵਿੱਚ ਘਰਾਂ ‘ਚ ਪਾਣੀ ਸੋਧਕ ਉਪਕਰਨ (ਹਾਊਸਹੋਲਡ ਪਿਊਰੀਫਾਇਰ) ਲਗਾਉਣ ਦਾ ਕੰਮ ਪ੍ਰਗਤੀ ਅਧੀਨ ਹੈ।‘ਹਰ ਘਰ ਸਫ਼ਾਈ’ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਮਕਾਨ ਵਿੱਚ ਅਲੱਗ ਪਖਾਨੇ ਦੀ ਉਸਾਰੀ ਲਈ ਹੁਣ ਤੱਕ ਕੁੱਲ 5 ਲੱਖ 18 ਹਜ਼ਾਰ 328 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐਸਬੀਐਮ-ਜੀ ਫੇਜ਼-2 ਤਹਿਤ ਬਾਕੀ ਰਹਿੰਦੇ 62831 ਹੋਰ ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਿੰਡਾਂ ਵਿੱਚ ਖੁੱਲੇ ‘ਚ ਸ਼ੌਚ ਮੁਕਤ ਹੋਣ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਸਵੱਛਤਾ ਸਹੂਲਤਾਂ ਦੀ 100 ਫੀਸਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਪੇਂਡੂ ਖੇਤਰਾਂ ਵਿੱਚ 800 ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਆਂਗਣਵਾੜੀ ਕੇਂਦਰਾਂ ਦੇ ਨਾਲ-ਨਾਲ ਪੇਂਡੂ ਖੇਤਰ ਦੇ ਸਕੂਲਾਂ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖਰੀਆਂ ਸੈਨੇਟਰੀ ਸਹੂਲਤਾਂ ਮੁਹੱਈਆ ਕਰਾਉਣ ਦੀ ਯੋਜਨਾ ਵੱਲ ਵੀ ਤੇਜ਼ੀ ਨਾਲ ਪ੍ਰਗਤੀ ਕੀਤੀ ਜਾ ਰਹੀ ਹੈ।

Previous Post

ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ

Next Post

ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਪ੍ਰਗਟ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਪ੍ਰਗਟ ਕੀਤਾ

ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਪ੍ਰਗਟ ਕੀਤਾ

Recommended

ਪਾਕਿਸਤਾਨ ਗਈ ਅੰਜੂ ਭਾਰਤ ਪਰਤੀ ਪਰ ਆਪਣੇ ਪਤੀ ਅਤੇ ਬੱਚਿਆਂ ਨੂੰ ਨਹੀਂ ਮਿਲ ਸਕੀ… ਸਰਹੱਦ ‘ਤੇ ਹੀ ਆਸਰਾ ਬਣਾ ਲਿਆ

ਪਾਕਿਸਤਾਨ ਗਈ ਅੰਜੂ ਭਾਰਤ ਪਰਤੀ ਪਰ ਆਪਣੇ ਪਤੀ ਅਤੇ ਬੱਚਿਆਂ ਨੂੰ ਨਹੀਂ ਮਿਲ ਸਕੀ… ਸਰਹੱਦ ‘ਤੇ ਹੀ ਆਸਰਾ ਬਣਾ ਲਿਆ

November 30, 2023
ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

October 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In