• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

Asli Punjabi by Asli Punjabi
December 30, 2020
in Punjab, ਕਾਰੋਬਾਰ
0
ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’
595
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਕੀਤੀ ਲਾਗੂ
ਚੰਡੀਗੜ – ਪੰਜਾਬ ਸਰਕਾਰ ਨੇ ਸਾਲ 2020 ਦੌਰਾਨ ਸੂਬੇ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ 19082 ਧੀਆਂ ਨੂੰ ਉਨਾਂ ਦੇ ਵਿਆਹ ਮੌਕੇ 39 ਕਰੋੜ ਰੁਪਏ ਦਾ ‘ਆਸ਼ੀਰਵਾਦ’ ਦਿੱਤਾ ਹੈ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸਾਲ 2020 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੀਆਂ 10873 ਧੀਆਂ ਨੂੰ 22 ਕਰੋੜ ਰੁਪਏ ਜਦਕਿ ਪੱਛੜੀਆਂ ਸ੍ਰੇਣੀਆਂ/ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ 8209 ਧੀਆਂ ਨੂੰ 17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਉਨਾਂ ਦੇ ਵਿਆਹ ਮੌਕੇ ਪ੍ਰਦਾਨ ਕੀਤੀ ਗਈ।ਮੰਤਰੀ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਸੂਬਾ ਸਰਕਾਰ ਨੇ ਆਪਣੇ ਪੱਧਰ ’ਤੇ ਸ਼ੁਰੂ ਕੀਤੀ ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟਿਕ ਸਕਾਲਰਸ਼ਿਪ ਸਕੀਮ 27 ਅਕਤੂਬਰ, 2020 ਨੂੰ ਅਧਿਸੂਚਿਤ ਕੀਤੀ ਜੋ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋ ਗਈ ਹੈ। ਇਹ ਸਕੀਮ ਪੰਜਾਬ ਰਾਜ ਦੇ ਵਸਨੀਕ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਰਗ, ਜਿਨਾਂ ਨੇ ਪੰਜਾਬ ਰਾਜ ਅਤੇ ਚੰਡੀਗੜ ਤੋਂ ਮੈਟਿ੍ਕ ਕੀਤੀ ਹੋਵੇ, ਲਈ ਲਾਗੂ ਹੋਵੇਗੀ। ਇਸ ਸਕੀਮ ਤਹਿਤ ਲਾਭ ਲੈਣ ਲਈ ਆਮਦਨ ਸੀਮਾ (ਮਾਤਾ-ਪਿਤਾ ਦੋਵਾਂ ਦੀ ਆਮਦਨ) 2.50 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਸਕੀਮ ਤਹਿਤ ਲਾਭ ਦੇਣ ਦਾ ਦਾਇਰਾ ਪੰਜਾਬ ਅਤੇ ਚੰਡੀਗੜ ਦੇ ਕੇਂਦਰੀ ਅਤੇ ਸੂਬਾ ਪੱਧਰੀ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਤੱਕ ਵਧਾ ਦਿੱਤਾ ਗਿਆ ਹੈ।ਇਸੇ ਤਰਾਂ ਸਾਲ 2020 ਦੌਰਾਨ ਕੇਂਦਰ ਸਰਕਾਰ ਵੱਲੋਂ ਬੰਦ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ ਸੀ ਸਕੀਮ ਤਹਿਤ 309.21 ਕਰੋੜ ਰੁਪਏ 2016-17 ਤੱਕ ਦਾ ਬੈਕਲਾਗ ਕਲੀਅਰ ਕਰਨ ਲਈ ਪ੍ਰਾਪਤ ਹੋਏ ਸਨ। ਇਹ ਰਾਸ਼ੀ ਵੰਡਣ ਦਾ ਕੰਮ ਪ੍ਰਗਤੀ ਅਧੀਨ ਹੈ, ਜੋ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ। ਸ. ਧਰਮਸੋਤ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਘੱਟ ਗਿਣਤੀ ਦੇ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਤਿੰਨ ਸਕੀਮਾਂ ਪ੍ਰ੍ਰੀ ਮੈਟ੍ਰਿਕ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਆਦਿ ਚਲਾਈਆਂ ਜਾ ਰਹੀਆਂ ਹਨ। ਸਾਲ 2020 ਦੌਰਾਨ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਫ਼ਾਰ ਮਨਿਉਰਿਟੀ ਤਹਿਤ 4,68,622 ਵਿਦਿਆਰਥੀਆਂ ਨੂੰ 76.14 ਕਰੋੜ ਰੁਪਏ, ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਮਨਿਉਰਿਟੀ ਸਕੀਮ ਤਹਿਤ 56,664 ਵਿਦਿਆਰਥੀਆਂ ਨੂੰ 30.18 ਕਰੋੜ ਰੁਪਏ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ 2404 ਵਿਦਿਆਰਥੀਆਂ ਨੂੰ 6.45 ਕਰੋੜ ਰੁਪਏ ਦੀ ਵਜੀਫਾ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਅਦਾ ਕੀਤੀ ਗਈ।ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਸਾਲ 2020 ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਇਮੈਂਟ ਸਕੀਮਾਂ ਅਧੀਨ 417 ਲਾਭਪਾਤਰੀਆਂ ਨੂੰ 5.59 ਕਰੋੜ ਰੁਪਏ ਦੇ ਕਰਜ਼ੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ। ਇਸੇ ਤਰਾਂ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਇਮੈਂਟ ਸਕੀਮਾਂ ਅਧੀਨ 228 ਲਾਭਪਾਤਰੀਆਂ ਨੂੰ 3.91 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ।

Previous Post

ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ ਬਿਜਲੀ ਮੰਤਰੀ

Next Post

ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਸ੍ਰੀ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ.ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਨੇ ਜਗਤਪੁਰਾ ਵਿਖੇ ਲੰਗਰ ਲਗਾਇਆ

ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਨੇ ਜਗਤਪੁਰਾ ਵਿਖੇ ਲੰਗਰ ਲਗਾਇਆ

October 28, 2020
ਅਮਰੀਕੀ ਦੌਰੇ ਤੇ ਗਏ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕਰਨਗੇ ਕਈ ਮੁੱਦਿਆਂ ਤੇ ਚਰਚਾ

ਅਮਰੀਕੀ ਦੌਰੇ ਤੇ ਗਏ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕਰਨਗੇ ਕਈ ਮੁੱਦਿਆਂ ਤੇ ਚਰਚਾ

May 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In