• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਸਰਕਾਰ ਕੁੱਲ ਟੈਸਟਾਂ ਦੇ 5 ਫੀਸਦੀ ਸੈਂਪਲ ਆਈਜੀਆਈਬੀ, ਐਨਸੀਡੀਸੀ ਅਤੇ ਦੇਸ਼ ਦੇ ਹੋਰ ਪ੍ਰਮੁੱਖ ਸੰਸਥਾਵਾਂ ਨੂੰ ਭੇਜ ਕੇ ਸਾਰਸ ਕੋਵਾ-2 ਵਾਇਰਸ ਦੀ ਕਰਾਵੇਗਾ ਜਾਂਚ

Asli Punjabi by Asli Punjabi
December 31, 2020
in Health, Punjab
0
ਪੰਜਾਬ ਸਰਕਾਰ ਕੁੱਲ ਟੈਸਟਾਂ ਦੇ 5 ਫੀਸਦੀ ਸੈਂਪਲ ਆਈਜੀਆਈਬੀ, ਐਨਸੀਡੀਸੀ ਅਤੇ ਦੇਸ਼ ਦੇ ਹੋਰ ਪ੍ਰਮੁੱਖ ਸੰਸਥਾਵਾਂ ਨੂੰ ਭੇਜ ਕੇ ਸਾਰਸ ਕੋਵਾ-2 ਵਾਇਰਸ ਦੀ ਕਰਾਵੇਗਾ ਜਾਂਚ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਰੋਨਾ ਵਾਇਰਸ ਦੇ ਨਵੇਂ ਰੂਪ (ਐਨ501ਵਾਈ) ਸਾਰਸ ਕੋਵਾ 2 ਦੀ ਮੌਜੂਦਗੀ ਨੂੰ ਜਾਂਚਣ ਲਈ ਸੂਬੇ ਵਿਚ ਕੀਤੇ ਜਾ ਰਹੇ ਟੈਸਟਾਂ ਦੇ 5 ਫੀਸਦੀ ਸੈਂਪਲ ਹਰੇਕ ਹਫਤੇ ਇੰਸਿਚਿਊਟ ਆਫ ਜੈਨੋਮਿਕਸ ਐਂਡ ਇੰਟੀਗ੍ਰੇਟਿਵ ਬਾਇਓਲੋਜੀ (ਆਈਜੀਆਈਬੀ), ਦਿੱਲੀ ਅਤੇ ਐਨਸੀਡੀਸੀ ਦਿੱਲੀ ਡਵੀਜਨ ਆਫ ਬਾਇਓਟੈਕਨੋਲੋਜੀ ਐਪੀਡੈਮੋਲੋਜੀ ਐਂਡ ਸੈਂਟਰਲ ਸਰਵਾਈਲੈਂਸ ਯੂਨਿਟ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ। ਸ੍ਰੀ ਤਿਵਾੜੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਵੇਂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਤਿਆਰ ਕੀਤੇ ਗਏ ਮਾਸਟਰ ਪਲਾਨ ਅਧੀਨ ਇਕ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਬਹੁਤ ਤੇਜੀ ਨਾਲ ਫੈਲਣ ਵਾਲੇ ਇਸ ਨਵੇਂ ਵਾਇਰਸ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਵਲੋਂ ਇਸ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 80 ਰੈਂਡਮ ਸੈਂਪਲ ਵਾਇਰਲ ਰਿਸਰਚ ਐਂਡ ਡਾਇਗਨੋਸਟਿਕ ਲੈਬਾਰਟਰੀ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਫਰੀਦਕੋਟ ਤੋਂ 40-40 ਸੈਂਪਲ ਐਨਆਈਵੀ ਪੂਣੇ ਨੂੰ ਭੇਜੇ ਗਏ ਹਨ ਤਾਂ ਜੋ ਨਵੇਂ ਵਾਇਰਸ ਦੀ ਮੌਜੂਦਗੀ ਦਾ ਪਤਾ ਲਗਾਇਆ ਜਾ ਸਕੇ।ਪ੍ਰਮੁੱਖ ਸਕੱਤਰ ਨੇ ਕਿਹਾ ਕਿ ਜਿਹੜੇ ਸੈਂਪਲ ਭੇਜੇ ਗਏ ਹਨ ਉਹਨਾਂ ਦੀ ਚੋਣ ਸਤੰਬਰ ਤੋਂ ਦਸੰਬਰ, 2020 ਵਿਚ ਲਏ ਗਏ ਸੈਂਪਲਾਂ ਵਿਚੋ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿੰਨੇ ਵੀ ਯਾਤਰੀ ਬਰਤਾਨੀਆਂ ਤੋਂ ਆ ਰਹੇ ਹਨ ਉਹਨਾਂ ਦੀ ਵੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ 8 ਵਿਅਕਤੀ ਕੋਵਿਡ -19 ਪਾਜੇਟਿਵ ਪਾਏ ਗਏ ਹਨ ਜਦਕਿ ਇਕ ਵਿਅਕਤੀ ਸਰਕਾਰੀ ਮੈਡੀਕਲ ਕਾਲਜ ਵਿਖੇ ਪਾਜੇਟਿਵ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ 9 ਵਿਅਕਤੀਆਂ ਦੇ ਸੈਂਪਲ ਵੀ ਐਨਆਈਵੀ ਪੂਣੇ ਨੂੰ ਭੇਜੇ ਗਏ ਹਨ ਤਾਂ ਜੋ ਨਵੇਂ ਵਾਇਰਸ ਦੀ ਮੌਜੂਦਗੀ ਦਾ ਪਤਾ ਲਗਾਇਆ ਜਾ ਸਕੇ।ਸ੍ਰੀ ਤਿਵਾੜੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਲੋਂ ਟੈਸਟਿੰਗ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਮਾਰਚ 2020 ਵਿਚ ਲੈਬ ਦੀ ਸ਼ੁਰੂਆਤ ਉਪਰੰਤ ਤੀਜੀ ਲੈਬ ਫਰੀਦਕੋਟ ਮੈਡੀਕਲ ਕਾਲਜ ਵਿਖੇ ਸ਼ੁਰੂ ਕੀਤੀ ਗਈ ਸੀ। ਇਹਨਾਂ ਤਿੰਨਾਂ ਲੈਬਾਂ ਦੀ ਕਾਰਜ ਪ੍ਰਣਾਲੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਕਿਉਂਕਿ ਇਥੇ ਕੰਮ ਕਰਨ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਵਲੋਂ ਕੀਤੀ ਸਖਤ ਮਿਹਨਤ, ਸਮਰਪਣ, ਵਚਨਬੱਧਤਾ ਸਦਕੇ ਹੀ ਆਈਸੀਐਮਆਰ ਅਤੇ ਭਾਰਤ ਸਰਕਾਰ ਵਲੋਂ ਤੈਅ ਮਾਪਦੰਡਾਂ ਤੇ ਖਰਾ ਉਤਰਿਆ ਜਾ ਸਕਿਆ।ਉਹਨਾਂ ਕਿਹਾ ਕਿ ਵਾਇਰਲ ਰਿਸਰਚ ਐਂਡ ਡਾਇਗਨੋਸਟਿਕ ਲੈਬਾਰਟਰੀਆਂ ਵਲੋਂ ਕੋਵਿਡ-19 ਦੇ ਨਵੇਂ ਰੂਪ ਦੀ ਪਛਾਣ ਕਰਨ ਲਈ ਕਈ ਕਾਰਜ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮਾਰਚ 2020 ਤੋਂ ਲੈ ਕੇ ਹੁਣ ਤੱਕ 25.74 ਲੱਖ ਪੰਜਾਬ ਸਰਕਾਰ ਵਲੋਂ ਕੀਤੇ ਜਾ ਚੁੱਕੇ ਹਨ ਜਿਹਨਾਂ ਵਿਚੋਂ 78666 ਵਿਅਕਤੀ ਪਾਜੇਟਿਵ ਪਾਏ ਗਏ ਸਨ।

Previous Post

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ

Next Post

ਸੂਬੇ ਦੇ ਉਦਯੋਗਿਕ ਵਿਕਾਸ ਵਾਸਤੇ ਵਚਨਬੱਧ ਪੰਜਾਬ ਸਰਕਾਰ: ਦੀਵਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੂਬੇ ਦੇ ਉਦਯੋਗਿਕ ਵਿਕਾਸ ਵਾਸਤੇ ਵਚਨਬੱਧ ਪੰਜਾਬ ਸਰਕਾਰ: ਦੀਵਾਨ

ਸੂਬੇ ਦੇ ਉਦਯੋਗਿਕ ਵਿਕਾਸ ਵਾਸਤੇ ਵਚਨਬੱਧ ਪੰਜਾਬ ਸਰਕਾਰ: ਦੀਵਾਨ

Recommended

ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ : ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ

ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ : ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ

December 29, 2021
ਕਾਨਪੁਰ ਦੇ ਸਰਕਾਰੀ ਹਸਪਤਾਲ ਵਿੱਚ ਖੂਨ ਚੜ੍ਹਾਉਣ ਬਾਅਦ 14 ਬੱਚੇ ਐਚਆਈਵੀ ਤੇ ਹੈਪੇਟਾਈਟਸ ਤੋਂ ਪੀੜਤ

ਕਾਨਪੁਰ ਦੇ ਸਰਕਾਰੀ ਹਸਪਤਾਲ ਵਿੱਚ ਖੂਨ ਚੜ੍ਹਾਉਣ ਬਾਅਦ 14 ਬੱਚੇ ਐਚਆਈਵੀ ਤੇ ਹੈਪੇਟਾਈਟਸ ਤੋਂ ਪੀੜਤ

October 26, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In