• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾਉਣ ਲਈ ‘ਡਿਜ਼ੀਨੈਸਟ’ ਮੋਬਾਈਲ ਐਪ ਜਾਰੀ

Asli Punjabi by Asli Punjabi
December 31, 2020
in Punjab, Top Stories
0
ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾਉਣ ਲਈ ‘ਡਿਜ਼ੀਨੈਸਟ’ ਮੋਬਾਈਲ ਐਪ ਜਾਰੀ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਪ੍ਰਿੰਟ ਇਸ਼ਤਿਹਾਰ ਦਾ ਰਿਲੀਜ਼ ਆਰਡਰ ਆਨਲਾਈਨ ਤਰੀਕੇ ਨਾਲ ਜਾਰੀ ਕਰਨ ਦੇ ਸਿਸਟਮ ਦਾ ਵੀ ਕੀਤਾ ਆਗਾਜ਼
ਚੰਡੀਗੜ੍ਹ – ਸੂਬੇ ਦੇ ਲੋਕ ਸੰਪਰਕ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਸਵੈਚਾਲਿਤ ਅਤੇ ਪ੍ਰਭਾਵੀ ਬਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਰਚੁਅਲ ਢੰਗ ਨਾਲ ਮੋਬਾਈਲ ਐਪ ‘ਡਿਜ਼ੀਨੈਸਟ’ ਜਾਰੀ ਕੀਤੀ। ਇਸ ਪਹਿਲਕਦਮੀ ਨਾਲ ਲੋਕ ਆਪਣੇ ਸਮਾਰਟ ਫੋਨ ਰਾਹੀਂ ਇਕ ਬਟਨ ਦਬਾਉਣ ਦੇ ਨਾਲ ਹੀ ਸੂਬੇ ਦੀ ਸਰਕਾਰੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾ ਸਕਣਗੇ।ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਮੀਡੀਆ ਅਦਾਰਿਆਂ ਨੂੰ ਇਸ਼ਤਿਹਾਰ ਅਤੇ ਭੁਗਤਾਨ ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਆਨਲਾਈਨ ਪੰਜਾਬ ਇਸ਼ਤਿਹਾਰ ਰਿਲੀਜ਼ ਆਰਡਰ ਸਿਸਟਮ ਦਾ ਵੀ ਆਗਾਜ਼ ਕੀਤਾ। ਇਹ ਸਿਸਟਮ ਇਸ਼ਤਿਹਾਰ ਜਾਰੀ ਕਰਨ ਅਤੇ ਭੁਗਤਾਨ ਕਰਨ ਦੀ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਹਿਲਕਦਮੀਆਂ ਲੋਕ ਸੰਪਰਕ ਵਿਭਾਗ ਅਤੇ ਸਬੰਧਤ ਹਿੱਸੇਦਾਰਾਂ ਖਾਸ ਕਰਕੇ ਆਮ ਲੋਕਾਂ ਵਿਚਾਲੇ ਬਿਹਤਰ ਤਾਲਮੇਲ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਜਾਰੀ ਕੀਤੀ ਪੀ.ਆਰ.ਇਨਸਾਈਟ ਤੋਂ ਬਾਅਦ ‘ਡਿਜ਼ੀਨੈਸਟ’ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਇਕ ਹੋਰ ਨਿਵੇਕਲੀ ਕਾਢ ਹੈ ਜੋ ਡਿਜ਼ੀਟਾਈਲਜੇਸ਼ਨ ਦੇ ਖੇਤਰ ਵਿੱਚ ਨਵੀਆਂ ਸਿਖਰਾਂ ਛੂਹੇਗੀ।ਗੌਰਤਲਬ ਹੈ ਕਿ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਮੋਬਾਈਲ ਐਪ ਅਤੇ ਵੈੱਬ ਪੋਰਟਲ ‘ਪੀ.ਆਰ. ਇਨਸਾਈਟ’ (ਲੋਕ ਸੰਪਰਕ ਦਾ ਝਰੋਖਾ) ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਨਾਲ ਫੀਡਬੈਕ ਦਾ ਨਿਰੀਖਣ ਕਰਨ ਅਤੇ ਉਸ ਦੇ ਆਧਾਰ ‘ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੁਧਾਰ ਲਿਆਂਦਾ ਜਾ ਸਕੇਗਾ ਤਾਂ ਕਿ ਸੂਬੇ ਵਿੱਚ ਲੋਕ ਪੱਖੀ ਅਤੇ ਪਾਰਦਰਸ਼ੀ ਸ਼ਾਸਨ ਯਕੀਨੀ ਬਣਾਇਆ ਜਾ ਸਕੇ।’ਡਿਜ਼ੀਨੈਸਟ’ ਨਾਗਰਿਕਾਂ ਨੂੰ ਵਿਭਾਗ ਅਨੁਸਾਰ ਅਧਿਕਾਰੀਆਂ ਦੇ ਸੰਪਰਕ ਨੰਬਰ ਮੁਹੱਈਆ ਕਰਵਾਉਣ ਵਿੱਚ ਸਹਾਇਕ ਸਾਬਤ ਹੋਵੇਗੀ ਅਤੇ ਅਧਿਕਾਰੀਆਂ ਨਾਲ ਫੋਨ ਜਾਂ ਈ-ਮੇਲ ਰਾਹੀਂ ਰਾਬਤਾ ਸਾਧਣ ਦੇ ਯੋਗ ਬਣਾਏਗੀ। ਪੰਜਾਬ ਸਰਕਾਰ ਦੇ ਕਰਮਚਾਰੀ ਵੀ ਆਪਣੇ ਐਚ.ਆਰ.ਐਮ.ਐਸ. ਪਛਾਣ ਪੱਤਰਾਂ ਰਾਹੀਂ ਐਪ ਉਤੇ ਲੌਗ ਆਨ ਕਰ ਸਕਦੇ ਹਨ ਜਿਸ ਨਾਲ ਆਪਣੇ ਸਹਿਯੋਗੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੇ ਜਨਮ ਦਿਨ ਤਰੀਕਾਂ ਬਾਰੇ ਆਪਣੇ ਆਪ ਨੂੰ ਅਪਡੇਟ ਕਰ ਸਕਣਗੇ ਅਤੇ ਐਸ.ਐਮ.ਐਸ. ਜਾਂ ਵੱਟਸਐਪ ਰਾਹੀਂ ਸ਼ੁਭ ਇੱਛਾਵਾਂ ਭੇਜ ਸਕਣਗੇ।ਡਿਜ਼ੀਨੈਸਟ ਤੋਂ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਸੂਬਾ ਸਰਕਾਰ ਅਜਿਹੇ ਹੁਕਮਾਂ ਨੂੰ ਜਾਰੀ ਕਰਨ ਲਈ ਇਸ ਐਪ ਨੂੰ ਅਧਿਕਾਰਤ ਐਪ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ। ਗਜ਼ਟਿਡ ਛੁੱਟੀਆਂ, ਰਾਖਵੀਆਂ ਛੁੱਟੀਆਂ ਅਤੇ ਹਫਤੇ ਦੇ ਛੁੱਟੀ ਵਾਲੇ ਦਿਨਾਂ ਦੇ ਵੇਰਵੇ ਸਮੇਤ ਪੰਜਾਬ ਸਰਕਾਰ ਦੀ ਛੁੱਟੀਆਂ ਦੇ ਕੈਲੰਡਰ ‘ਤੇ ਵੀ ਇਸ ਐਪ ਰਾਹੀਂ ਪਹੁੰਚ ਬਣਾਈ ਜਾ ਸਕਦੀ ਹੈ। ਕੈਲੰਡਰ ਦੀ ਇਕ ਵਿਸ਼ੇਸ਼ਤਾ ਇਹ ਵੀ ਹੋਵੇਗੀ ਕਿ ਹਰ ਮਹੀਨੇ ਆਉਣ ਵਾਲੇ ਆਉਣ ਵਾਲੇ ਦਿਹਾੜੇ ‘ਸੰਗਰਾਂਦ’, ‘ਪੂਰਨਮਾਸ਼ੀ’ ਤੇ ‘ਮੱਸਿਆ’ ਦੀਆਂ ਤਰੀਕਾਂ ਵੀ ਹਾਸਲ ਕੀਤੀਆਂ ਜਾ ਸਕਣਗੀਆਂ।ਇਸ ਤੋਂ ਇਲਾਵਾ ਐਪ ਦਾ ਖਬਰ ਸੈਕਸ਼ਨ ਲੋਕਾਂ ਨੂੰ ਡਿਜ਼ੀਟਲ ਮੋਡ ਰਾਹੀਂ ਖਬਰਾਂ ਤੱਕ ਪਹੁੰਚ ਬਣਾਉਣ ਵਿੱਚ ਮੱਦਦਗਾਰ ਸਾਬਤ ਹੋਵੇਗਾ। ਇਸ ਤੋਂ ਇਲਾਵਾ ਜ਼ਿਲਾ ਵਾਰ ਅਤੇ ਵਿਸ਼ੇਸ਼ ਪਛਾਣ ਵਾਲੇ ਸ਼ਬਦਾਂ ਦੀ ਵਰਤੋਂ ਰਾਹੀਂ ਖਬਰਾਂ ਦੀ ਖੋਜ ਕਰਨ ਵਿੱਚ ਸਹਾਇਤਾ ਪ੍ਰਾਪਤ ਕਰੇਗਾ। ਇਸ ਤੋਂ ਇਲਾਵਾ ਐਪ ਵਿੱਚ ਟਾਈਪ ਕਰਨ ਜਾਂ ਸਟਾਈਲਸ ਦੀ ਵਰਤੋਂ ਕਰਕੇ ਨੋਟਸ ਬਣਾਉਣ ਦਾ ਬਦਲ ਹੋਵੇਗਾ। ਇਨ੍ਹਾਂ ਤੋਂ ਇਲਾਵਾ ਐਪ ਦੇ ਮੈਗਜ਼ੀਨ ਸੈਕਸ਼ਨ ਰਾਹੀਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਰਸਾਲੇ ਕ੍ਰਮਵਾਰ ‘ਪੰਜਾਬ ਐਡਵਾਂਸ’ ਤੇ ‘ਪ੍ਰੋਗਰੈਸਿਵ ਫਾਰਮਿੰਗ’ ਵੀ ਪੜ੍ਹੇ ਜਾ ਸਕਣਗੇ।ਦੂਜੀ ਪਹਿਲਕਦਮੀ ਆਨਲਾਈਨ ਰਿਲੀਜ਼ ਆਰਡਰ ਸਿਸਟਮ ਸਬੰਧਤ ਧਿਰਾਂ ਵੱਲੋਂ ਇਸ਼ਤਿਹਾਰਾਂ ਦੀਆਂ ਬੇਨਤੀਆਂ/ਮੰਗ ਪੱਤਰਾਂ ਦੇ ਨਾਲ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਦਸਤੀ ਪ੍ਰਕਿਰਿਆ ਨੂੰ ਖਤਮ ਕਰੇਗਾ। ਇਹ ਨਿਵੇਕਲਾ ਕਦਮ ਜਿੱਥੇ ਸਮੇਂ ਦੀ ਬੱਚਤ ਕਰੇਗਾ ਅਤੇ ਪਾਰਦਰਸ਼ਤਾ ਲਿਆਏਗਾ ਉਥੇ ਵੱਖ-ਵੱਖ ਵਿਭਾਗਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਰਿਲੀਜ਼ ਆਰਡਰ ਦੀ ਅਸਲ ਸਮੇਂ ਦੀ ਨਿਗਰਾਨੀ ਨੂੰ ਵੀ ਯਕੀਨੀ ਬਣਾਏਗਾ।ਆਨਲਾਈਨ ਬਿਲਿੰਗ ਪ੍ਰਣਾਲੀ ਵਿਭਾਗੀ ਅਧਿਕਾਰੀਆਂ ਤੇ ਨਿਊਜ਼ ਏਜੰਸੀਆਂ ਲਈ ਬਿੱਲਾਂ ਦੀ ਸਥਿਤੀ ਦਾ ਪਤਾ ਲਗਾਉਣ, ਵਿਭਾਗਾਂ ਅਤੇ ਖਬਰ ਏਜੰਸੀਆਂ ਦੇ ਫਾਰਮੈਟਾਂ ਦੇ ਪ੍ਰਮਾਣੀਕਰਨ, ਬਿਹਤਰ ਰਿਪੋਰਟਿੰਗ ਪ੍ਰਣਾਲੀ ਅਤੇ ਆਡਿਟ ਪ੍ਰਕਿਰਿਆ ਨੂੰ ਜਾਣਨ ਲਈ ਲਾਭਕਾਰੀ ਹੋਵੇਗੀ। ਪੰਜਾਬ ਇਸ਼ਤਿਹਾਰ ਰਿਲੀਜ਼ ਆਰਡਰ ਸਿਸਟਮ ਐਨ.ਆਈ.ਸੀ. ਪੰਜਾਬ ਵੱਲੋਂ ਪੂਰੇ ਵਿਸਥਾਰ ਵਿੱਚ ਅਧਿਐਨ ਅਤੇ ਮੁਕੰਮਲ ਸਰਕਾਰੀ ਪ੍ਰਕਿਰਿਆ ਦੀ ਘੋਖ ਕਰਨ ਤੋਂ ਬਾਅਦ ਬਣਾਇਆ ਗਿਆ ਹੈ।

Previous Post

ਹਰਿਆਣਾ ਦੇ ਮੁੱਖ ਮੰਤਰੀ ਨੇ ਪੰਚਕੂਲਾ ਵਿਚ ਬਨਣ ਵਾਲੇ ਰਾਜ ਪੁਰਾਤੱਤਵ ਅਜਾਇਬ ਘਰ ਨੂੰ ਸੈਰ-ਸਪਾਟੇ ਅਨੁਕੂਲ ਬਨਾਏ ਜਾਣ ਦੇ ਨਿਰਦੇਸ਼ ਦਿੱਤੇ

Next Post

ਕਾਂਗਰਸ ਭਾਜਪਾ ਨੂੰ ਟੱਕਰ ਦੇਣ ਲਈ 1 ਜਨਵਰੀ ਨਵਾਂ ਸਾਲ ਅਸੀਂ ਕਿਸਾਨਾਂ ਨਾਲ ਮਨਾਵਾਂਗੇ – ਜਸਵੀਰ ਸਿੰਘ ਗੜ੍ਹੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਕਾਂਗਰਸ ਭਾਜਪਾ ਨੂੰ ਟੱਕਰ ਦੇਣ ਲਈ 1 ਜਨਵਰੀ ਨਵਾਂ ਸਾਲ ਅਸੀਂ ਕਿਸਾਨਾਂ ਨਾਲ ਮਨਾਵਾਂਗੇ – ਜਸਵੀਰ ਸਿੰਘ ਗੜ੍ਹੀ

ਕਾਂਗਰਸ ਭਾਜਪਾ ਨੂੰ ਟੱਕਰ ਦੇਣ ਲਈ 1 ਜਨਵਰੀ ਨਵਾਂ ਸਾਲ ਅਸੀਂ ਕਿਸਾਨਾਂ ਨਾਲ ਮਨਾਵਾਂਗੇ - ਜਸਵੀਰ ਸਿੰਘ ਗੜ੍ਹੀ

Recommended

ਖੌਫ਼ਨਾਕ ਵਾਰਦਾਤ! ਲੜਕੀ ਨੇ ਆਪਣੇ ਹੀ ਪਰਿਵਾਰ ਦੇ 13 ਜੀਆਂ ਨੂੰ ਖਾਣੇ ਚ ਜ਼ਹਿਰ ਮਿਲਾ ਕੇ ਮਾਰਿਆ

ਖੌਫ਼ਨਾਕ ਵਾਰਦਾਤ! ਲੜਕੀ ਨੇ ਆਪਣੇ ਹੀ ਪਰਿਵਾਰ ਦੇ 13 ਜੀਆਂ ਨੂੰ ਖਾਣੇ ਚ ਜ਼ਹਿਰ ਮਿਲਾ ਕੇ ਮਾਰਿਆ

October 7, 2024
ਨਿਊਯਾਰਕ ਵਿੱਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਪੈਰ ਰੱਖਿਆ

ਨਿਊਯਾਰਕ ਵਿੱਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਪੈਰ ਰੱਖਿਆ

January 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In