ਚੰਡੀਗੜ੍ਹ, 29 ਮਈ 2020 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਵਾਗਤ ਕੀਤਾ ਹੈ। ਜਿਸ ਸੁਪਰੀਮ ਕੋਰਟ ਵੱਲੋਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਭੇਜਣ ਲਈ ਉਨ੍ਹਾਂ ਕੋਲੋਂ ਰੇਲ ਜਾਂ ਬੱਸ ਕਿਰਾਇਆ ਨਾ ਵਸੂਲਿਆ ਜਾਵੇ। ਉਨ੍ਹਾਂ ਦੇ ਕਿਰਾਏ ਦਾ ਪ੍ਰਬੰਧ ਸੂਬਿਆਂ ਦੀਆਂ ਸਰਕਾਰਾਂ ਕਰਨ ਅਤੇ ਉਨ੍ਹਾਂ ਦੇ ਖਾਣ ਪੀਣ ਦੇ ਸਾਮਾਨ ਦਾ ਵੀ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਜਿਸ ‘ਤੇ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜ ਰਹੇ ਹਨ ਅਤੇ ਉਨ੍ਹਾਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾ ਰਿਹਾ ਹੈ।