• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨੌਜਵਾਨਾਂ ਲਈ ਸਮਾਂਬੱਧ ਰੁਜਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਬਣਿਆ ਵਰਦਾਨ

Asli Punjabi by Asli Punjabi
December 31, 2020
in Punjab
0
ਨੌਜਵਾਨਾਂ ਲਈ ਸਮਾਂਬੱਧ ਰੁਜਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਬਣਿਆ ਵਰਦਾਨ
589
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੋਜਗਾਰ ਹਾਸਲ ਕਰਨ ਵਿਚ ਕੀਤੀ ਸਹਾਇਤਾ: ਚੰਨੀ
ਚੰਡੀਗੜ੍ਹ – ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਵਿੱਚ ਬੇਰੁਜਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਚਨਬੱਧ ਹੈ। ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਨੂੰ ਸੂਬੇ ਦੀ ਕਾਰਜ ਯੋਜਨਾ 2017-22 ਨਾਲ ਪੂਰਾ ਕੀਤਾ ਗਿਆ ਹੈ ਜਿਸ ਤਹਿਤ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਮੁਹੱਈਆ ਕਰਵਾਈ ਗਈ ਅਤੇ ਘਰ-ਘਰ ਰੋਜਗਾਰ ਪ੍ਰੋਗਰਾਮ ਅਧੀਨ ਸਾਰੇ ਬੇਰੁਜਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਲਈ ਸਮਾਂਬੱਧ ਰੋਜਗਾਰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਪੰਜਾਬ ਰੋਜਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨੌਕਰੀਆਂ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਲਗਭਗ 15.07 ਲੱਖ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਵਿਡ ਮਹਾਂਮਾਰੀ ਦੇ ਕਾਰਨ ਦੁਨੀਆ ਭਰ ਵਿਚ ਬੇਰੁਜਗਾਰੀ ਫੈਲ ਰਹੀ ਸੀ ਉਦੋਂ ਪੰਜਾਬ ਸਰਕਾਰ ਨੇ ਸਤੰਬਰ 2020 ਵਿੱਚ 6ਵਾਂ ਸੂਬਾ ਪੱਧਰੀ ਮੈਗਾ ਰੋਜਗਾਰ ਮੇਲਾ ਵਰਚੁਅਲੀ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਆਯੋਜਿਤ ਕਰਵਾਇਆ। ਇਸ ਰੋਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਸੈਕਟਰ ਵਿੱਚ ਵੱਡੀਆਂ ਨੌਕਰੀਆਂ ਸਮੇਤ 1.50 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਜਿਸ ਦੇ ਨਤੀਜੇ ਵਜੋਂ ਲਗਭਗ 92,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਕਤੂਬਰ, ਨਵੰਬਰ ਅਤੇ ਦਸੰਬਰ 2020 ਵਿੱਚ ਸੂਬਾ ਪੱਧਰੀ ਸਵੈ-ਰੁਜਗਾਰ / ਉੱਦਮਤਾ ਵਿਕਾਸ / ਲੋਨ ਮੇਲੇ ਆਯੋਜਿਤ ਕਰਵਾਏ ਗਏ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਵਿੱਤੀ ਸਹੂਲਤ ਦਿੱਤੀ ਜਾ ਸਕੇ। ਜਿਸ ਦਾ ਨਤੀਜਾ ਅਗਲੇ ਵਰ੍ਹੇ ਦੀ ਸ਼ੁਰੂਆਤ ਵਿਚ ਸਪਸਟ ਹੋ ਜਾਵੇਗਾ। ਇਸ ਸੂਬਾ ਪੱਧਰੀ ਸਮਾਗਮ ਵਿੱਚ 1,04,400 ਨੌਜਵਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ।ਵਿਭਾਗ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 1 ਲੱਖ ਅਸਾਮੀਆਂ ‘ਤੇ ਭਰਤੀ ਲਈ ਸਾਲ 2020-2022 ਲਈ ਮੰਤਰੀ ਪ੍ਰੀਸਦ ਤੋਂ ਰਾਜ ਰੋਜਗਾਰ ਯੋਜਨਾ ਲਈ ਮਨਜੂਰੀ ਲੈ ਲਈ ਹੈ।ਰੋਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਵਿਭਾਗ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਵਿਭਾਗ ਨੇ 2020 ਵਿਚ ਕਈ ਪਹਿਲਕਦਮੀਆਂ ਕੀਤੀਆਂ ਹਨ। ਜਿਸ ਵਿਚ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਆਨਲਾਈਨ ਇੰਟਰੈਕਟਿਵ ਡਿਜੀਟਲ ਪਲੇਟਫਾਰਮ ਤਿਆਰ ਕੀਤਾ ਗਿਆ ਹੈ। ਇਸ ਪੇਰਟਲ ‘ਤੇ ਹੁਣ ਤੱਕ 1042640 ਨੌਕਰੀਆਂ ਦੀ ਭਾਲ ਕਰਨ ਵਾਲੇ ਅਤੇ 7754 ਰੁਜ਼ਗਾਰ ਦੇਣ ਵਾਲੇ ਰਜਿਸਟਰ ਹਨ। ਹੁਣ ਤੱਕ ਪੋਰਟਲ ਰਾਹੀਂ ਬੇਰੁਜਗਾਰਾਂ ਲਈ 3,75,250 ਸਰਕਾਰੀ ਅਤੇ 2,91,867 ਪ੍ਰਾਈਵੇਟ ਨੌਕਰੀਆਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਿਸਨ ਵਲੋਂ ਟ੍ਰਾਈਡੈਂਟ ਗਰੁੱਪ ਵਿੱਚ ਮਹਿਲਾ ਉਮੀਦਵਾਰਾਂ ਨੂੰ ਸਿਖਲਾਈ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਹਨਾਂ ਲੜਕੀਆਂ ਨੂੰ 3 ਮਹੀਨਿਆਂ ਦੀ ਸਿਖਲਾਈ ਤੋਂ ਬਾਅਦ ਟ੍ਰਾਈਡੈਂਟ ਸਮੂਹ ਵਿਚ ਸ਼ਾਮਲ ਕਰ ਲਿਆ ਜਾਵੇਗਾ। ਇਹਨਾਂ ਲੜਕੀਆਂ ਨੂੰ ਸਿਖਲਾਈ ਦੌਰਾਨ 18,000 ਰੁਪਏ ਪ੍ਰਤੀ ਮਹੀਨਾ ਦਿੱਤੇ ਗਏ। ਟ੍ਰਾਈਡੈਂਟ ਵਿਚ 2500 ਲੜਕੀਆਂ ਦੀ ਸਿਖਲਾਈ ਅਤੇ ਨੌਕਰੀ ਦੀ ਸੰਭਾਵਨਾ ਹੈ।ਸ੍ਰੀ ਤਿਵਾੜੀ ਨੇ ਦੱਸਿਆ ਕਿ ਪੰਜਾਬ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸਨ ਵਿੱਚ ਵਿਦੇਸੀ ਸਿੱਖਿਆ ਅਤੇ ਪਲੇਸਮੈਂਟ ਸੈੱਲ ਸੁਰੂ ਕੀਤਾ ਗਿਆ ਹੈ। ਨੌਜਵਾਨਾਂ ਨੂੰ ਵਰਕ ਵੀਜੇ ‘ਤੇ ਵਿਦੇਸ ਭੇਜਣ ਲਈ ਭਾਰਤ ਸਰਕਾਰ ਤੋਂ ਲੋੜੀਂਦਾ ਲਾਇਸੈਂਸ ਲਿਆ ਗਿਆ ਹੈ। ਵਿਦੇਸਾਂ ਵਿੱਚ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸਨ ਵਲੋਂ ਜਾਪਾਨੀ ਭਾਸਾ ਸਿਖਲਾਈ ਪ੍ਰੋਗਰਾਮ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸਦਾ ਉਦੇਸ 50 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣਾ ਹੈ ਜੋ ਇੱਛੁਕ ਉਮੀਦਵਾਰਾਂ (1000 ਉਮੀਦਵਾਰਾਂ ਦਾ ਟੀਚਾ) ਨੂੰ ਸਿਖਲਾਈ ਦੇਣਗੇ। ਇਸ ਸਮੇਂ 50 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ (86 ਘੰਟਿਆਂ ਦੀ ਸਿਖਲਾਈ ਪੂਰੀ ਹੋ ਚੁੱਕੀ ਹੈ, 114 ਘੰਟੇ ਦੀ ਸਿਖਲਾਈ ਬਾਕੀ ਹੈ ਜੋ ਸੰਭਾਵਤ ਤੌਰ ‘ਤੇ ਅਪ੍ਰੈਲ 2021 ਤੱਕ ਮੁਕੰਮਲ ਹੋ ਜਾਵੇਗੀ)।

Previous Post

ਕਾਂਗਰਸ ਭਾਜਪਾ ਨੂੰ ਟੱਕਰ ਦੇਣ ਲਈ 1 ਜਨਵਰੀ ਨਵਾਂ ਸਾਲ ਅਸੀਂ ਕਿਸਾਨਾਂ ਨਾਲ ਮਨਾਵਾਂਗੇ – ਜਸਵੀਰ ਸਿੰਘ ਗੜ੍ਹੀ

Next Post

ਮਹਾਰਾਸ਼ਟਰ ਵਿੱਚ 31 ਜਨਵਰੀ ਤੱਕ ਵਧੀ ਤਾਲਾਬੰਦੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਮਹਾਰਾਸ਼ਟਰ ਵਿੱਚ 31 ਜਨਵਰੀ ਤੱਕ ਵਧੀ ਤਾਲਾਬੰਦੀ

ਮਹਾਰਾਸ਼ਟਰ ਵਿੱਚ 31 ਜਨਵਰੀ ਤੱਕ ਵਧੀ ਤਾਲਾਬੰਦੀ

Recommended

ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਜਨ-ਜੀਵਨ ਪ੍ਰਭਾਵਿਤ, ਹਾਈਵੇਅ ਬੰਦ, ਉਡਾਣਾਂ ਰੱਦ

ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਜਨ-ਜੀਵਨ ਪ੍ਰਭਾਵਿਤ, ਹਾਈਵੇਅ ਬੰਦ, ਉਡਾਣਾਂ ਰੱਦ

January 7, 2021
ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ — ਕੈਂਥ

ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ — ਕੈਂਥ

January 5, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In