ਨਵੀਂ ਦਿੱਲੀ – ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੀ ਵਜ੍ਹਾ ਕਰ ਕੇ ਕੇਂਦਰ ਸਰਕਾਰ ਨੇ ਬਿ੍ਰਟੇਨ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਹਵਾਈ ਉਡਾਣਾਂ ਤੇ ਪਾਬੰਦੀ ਨੂੰ 7 ਜਨਵਰੀ 2021 ਤੱਕ ਵਧਾ ਦਿੱਤਾ ਹੈ। ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ 7 ਜਨਵਰੀ 2021 ਤੱਕ ਬਿ੍ਰਟੇਨ ਤੋਂ ਆਉਣ ਅਤੇ ਜਾਣ ਵਾਲੀਆਂ ਹਰ ਤਰ੍ਹਾਂ ਦੀਆਂ ਉਡਾਣਾਂ ਨੂੰ ਅਸਥਾਈ ਤੌਰ ਤੇ ਮੁਲਤਵੀ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਬਾਅਦ ਵੀ ਸਖ਼ਤੀ ਨਾਲ ਸੇਵਾਵਾਂ ਦਾ ਸੰਚਾਲਨ ਕੀਤਾ ਜਾਵੇਗਾ।ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਟਵੀਟ ਕੀਤਾ ਕਿ 7 ਜਨਵਰੀ 2021 ਤੱਕ ਬਿ੍ਰਟੇਨ ਤੋਂ ਆਉਣ ਅਤੇ ਜਾਣ ਵਾਲੀਆਂ ਹਰ ਤਰ੍ਹਾਂ ਦੀਆਂ ਉਡਾਣਾਂ ਨੂੰ ਅਸਥਾਈ ਤੌਰ ਤੇ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਬਾਅਦ ਵੀ ਸਖ਼ਤੀ ਨਾਲ ਉਡਾਣਾਂ ਦੀ ਬਹਾਲੀ ਹੋਵੇਗੀ, ਜਿਸ ਲਈ ਵੇਰਵਾ ਜਲਦੀ ਹੀ ਐਲਾਨ ਕੀਤਾ ਜਾਵੇਗਾ।ਜਿਕਰਯੋਗ ਹੈ ਕਿ ਬਿ੍ਰਟੇਨ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਵੈਰੀਐਂਟ ‘ਸਟ੍ਰੇਨ’ ਮਿਲਣ ਤੋਂ ਬਾਅਦ ਦੁਨੀਆ ਭਰ ਦੇ ਦੇਸ਼ਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਭਾਰਤ ਨੇ 21-22 ਦਸੰਬਰ 2020 ਨੂੰ ਬਿ੍ਰਟੇਨ ਤੋਂ ਆਉਣ ਵਾਲੀਆਂ ਉਡਾਣਾਂ ਤੇ ਪਾਬੰਦੀ ਲਾ ਦਿੱਤੀ ਸੀ। ਨਾਲ ਹੀ ਦੇਸ਼ ਤੋਂ ਵੀ ਬਿ੍ਰਟੇਨ ਜਾਣ ਵਾਲੀਆਂ ਉਡਾਣਾਂ ਤੇ ਰੋਕ ਲਾ ਦਿੱਤੀ ਸੀ। ਇਹ ਰੋਕ 31 ਦਸੰਬਰ ਤੱਕ ਲਈ ਸੀ, ਜਿਸ ਨੂੰ ਹੁਣ ਭਾਰਤ ਸਰਕਾਰ ਨੇ 7 ਜਨਵਰੀ 2021 ਤੱਕ ਲਈ ਵਧਾ ਦਿੱਤਾ ਹੈ। ਜਿਕਰਯੋਗ ਹੈ ਕਿ ਇਸ ਨਵੇਂ ਵਾਇਰਸ ਕਾਰਨ ਭਾਰਤ ਤੋਂ ਇਲਾਵਾ ਫਰਾਂਸ, ਜਰਮਨੀ, ਨੀਦਰਲੈਂਡ ਸਮੇਤ ਯੂਰਪ ਦੇ ਕਈ ਦੇਸ਼ਾਂ ਨੇ ਵੀ ਬਿ੍ਰਟੇਨ ਤੇ ਹਵਾਈ ਪਾਬੰਦੀ ਲਗਾਈ ਹੋਈ ਹੈ।ਜਿਕਰਯੋਗ ਹੈ ਕਿ ਭਾਰਤ ਵਿੱਚ ਵੀ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਾਮਲੇ ਵੱਧਦੇ ਜਾ ਰਹੇ ਹਨ। ਬਿ੍ਰਟੇਨ ਤੋਂ ਆਏ 20 ਯਾਤਰੀਆਂ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਪਾਇਆ ਗਿਆ ਹੈ। ਇਸ ਨੂੰ ਵੇਖਦਿਆਂ ਬਿ੍ਰਟੇਨ ਤੋਂ ਜਿੰਨੇ ਵੀ ਲੋਕ ਆਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਬਿ੍ਰਟੇਨ ਵਿੱਚ ਪੂਰਨ ਤੌਰ ਤੇ ਤਾਲਾਬੰਦੀ ਲਾਗੂ ਕੀਤੀ ਗਈ ਹੈ।