ਗੁਰੂਗ੍ਰਾਮ (ਹਰਿਆਣਾ), ਮਈ 29 2020 – ਹਰਿਆਣਾ ਸਰਕਾਰ ਨੇ ਦਿੱਲੀ ਦੇ ਨਾਲ ਲੱਗਦਾ ਆਪਣਾ ਬਾਰਡਰ ਸੀਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਦਿੱਲੀ-ਗੁਰੂਗ੍ਰਾਮ ਸਰਹੱਦ’ ਤੇ ਹਫੜਾ-ਦਫੜੀ ਅਤੇ ਉਲਝਣ ਵਾਲੀ ਸਥਿਤੀ ਬਣੀ ਰਹੀ। ਵੱਡੀ ਗਿਣਤੀ ਵਿੱਚ ਰਾਹਗੀਰ ਬਾਰਡਰ ‘ਤੇ ਇੰਤਜ਼ਾਰ ਕਰਦੇ ਵੇਖੇ ਗਏ ਕਿਉਂਕਿ ਬਾਰਡਰ ਸੀਲ ਹੋਣ ਕਾਰਨ ਇੱਥੇ ਭਾਰੀ ਟ੍ਰੈਫਿਕ ਜਾਮ ਹੋ ਗਿਆ ਸੀ।
ਕੋਵੀਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ ਨੇ ਰਾਸ਼ਟਰੀ ਰਾਜਧਾਨੀ ਦੇ ਨਾਲ ਲੱਗਦੀ ਆਪਣੀ ਸਰਹੱਦ ਸੀਲ ਕਰਨ ਦਾ ਫੈਸਲਾ ਲਿਆ ਹੈ। ਬੀਤੇ ਦਿਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੀ ਕਿ ਸਾਡੇ 80 ਫੀਸਦੀ ਕੇਸ ਉਨ੍ਹਾਂ ਜ਼ਿਲ੍ਹਿਆਂ ਵਿੱਚ ਹਨ ਜੋ ਦਿੱਲੀ ਨਾਲ ਲੱਗਦੇ ਹਨ। ਅਜਿਹੇ ਵਿਚ ਬੇਹੱਦ ਜ਼ਰੂਰੀ ਹੋ ਜਾਂਦਾ ਹੈ ਕਿ ਦਿੱਲੀ ਨਾਲ ਲੱਗਦੇ ਹਰਿਆਣਾ ਬਾਰਡਰ ਨੂੰ ਸੀਲ ਰੱਖਿਆ ਜਾਵੇ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।