ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ, ਇਸ ਲਈ ਸੰਗਤਾਂ ਨੂੰ ਇਸ ਤੋਂ ਵੱਡੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਇਕ ਟੀਮ ਦੇ ਮੈਂਬਰ ਬਣ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾ ਕੇ ਰੋਲ ਮਾਡਲ ਬਣਨ ਲਈ ਕਿਹਾ। ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਇਕਸੁਰਤਾ ’ਚ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵੱਲੋਂ ਲੱਗੀ ਹਰੇਕ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾਨ ਤੇ ਸ. ਪ੍ਰਤਾਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਸਿਮਰਜੀਤ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਦਿਆਲ ਸਿੰਘ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।