• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੰਗਰੂਰ : ਪਿੰਡਾਂ ਨੇੜਿਓਂ ਲੰਘਦੇ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ

Asli Punjabi by Asli Punjabi
May 29, 2020
in Punjab
0
ਸੰਗਰੂਰ : ਪਿੰਡਾਂ ਨੇੜਿਓਂ ਲੰਘਦੇ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ
586
SHARES
3.3k
VIEWS
Share on FacebookShare on TwitterShare on Whatsapp

ਮੂਨਕ/ਸੰਗਰੂਰ, 29 ਮਈ 2020 – ਸੰਭਾਵੀ ਬਰਸਾਤਾਂ ਦੇ ਸੀਜ਼ਨ ਦੇ ਮੱਦੇਨਜ਼ਰ ਬਲਾਕ ਅਨਦਾਣਾ ਐਟ ਮੂਨਕ ਦੇ ਵੱਖ ਵੱਖ ਪਿੰਡਾਂ ਵਿੱਚ ਘੱਗਰ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਰੋਜ਼ਾਨਾ ਕਰੀਬ 200 ਤੋਂ ਵੱਧ ਮਗਨਰੇਗਾ ਵਰਕਰ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਜੁਟੇ ਹੋਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਵਿੱਚ ਪਾੜ ਪੈ ਜਾਣ ਦੀ ਘਟਨਾ ਤੋਂ ਮਗਰੋਂ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਲਗਾਤਾਰ ਘੱਗਰ ਸਮੇਤ ਸਾਰੀਆਂ ਸੰਵੇਨਦਸ਼ੀਲ ਨਹਿਰਾਂ, ਸੂਇਆਂ ਆਦਿ ’ਤੇ ਨਜ਼ਰ ਰੱਖੀ ਜਾਵੇ ਅਤੇ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਲੋੜੀਂਦੇ ਕਾਰਜ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਉਨ੍ਹਾਂ ਦੱਸਿਆ ਕਿ ਪਿਛਲੇ 8-9 ਦਿਨਾਂ ਤੋਂ ਮਗਨਰੇਗਾ ਵਰਕਰਾਂ ਦੁਆਰਾ ਪਿੰਡ ਮਕਰੋੜ ਸਾਹਿਬ, ਫੂਲਦ, ਰਾਮਪੁਰ ਗੁੱਜਰਾਂ, ਕੜੈਲ, ਧਮੂਰ ਘਾਟ ਵਿਖੇ ਬੰਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ ਅਤੇਅਗਲੇ ਹਫ਼ਤੇ ਵਿੱਚ ਮਗਨਰੇਗਾ ਵਰਕਰਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਜਾਵੇਗੀ ਤਾਂ ਜੋ ਇਸ ਕਾਰਜ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੋਮਵਾਰ ਇਨ੍ਹਾਂ ਕਾਰਜਾਂ ਦਾ ਖੁਦ ਜਾਇਜ਼ਾ ਲੈਣ। ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਨੂੰ ਚਾਂਦੂ ਲਿਫ਼ਟ ਸਕੀਮ ਦਾ ਨਿਰੀਖਣ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਇਸ ਕਾਰਜ ਲਈ ਕਰੀਬ 1 ਕਰੋੜ 10 ਲੱਖ ਰੁਪਏ ਦੀ ਅਗੇਤੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਅਤੇ ਮਗਨਰੇਗਾ ਸਕੀਮ ਤਹਿਤ ਰਜਿਸਟਰਡ ਜਾਬ ਕਾਰਡ ਹੋਲਡਰਾਂ ਨੂੰ ਹੀ ਬੰਨ੍ਹ ਮਜ਼ਬੂਤੀ ਦੇ ਕਾਰਜਾਂ ਵਿੱਚ ਲਗਾਇਆ ਗਿਆ ਹੈ ਜਿਸ ਨਾਲ ਨੇੜਲੇ ਪਿੰਡਾਂ ਵਿੱਚ ਲੋੜਵੰਦਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦੇ ਦੋਵੇਂ ਪਾਸੀਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਮਕਰੋੜ ਸਾਹਿਬ ਤੋਂ ਕੜੈਲ ਤੱਕ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਬੰਨ੍ਹਾਂ ’ਤੇ ਪਛਾਣ ਕੀਤੀਆਂ ਕਮਜ਼ੋਰ ਥਾਵਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਸੂਬਾ ਸਿੰਘ ਨੂੰ ਆਖਿਆ ਹੈ ਕਿ ਉਹ ਖੁਦ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਹੈ ਕਿ ਸਮੁੱਚੀ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਵਿੱਖ ਵਿੱਚ ਬਰਸਾਤੀ ਸੀਜ਼ਨ ਦੌਰਾਨ ਮੀਂਹ ਦੇ ਪਾਣੀ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਕਿਸਮ ਦੀ ਸਮੱਸਿਆ ਨਾਲ ਸਮੇਂ ਸਿਰ ਨਜਿੱਠਣ ਲਈ ਅਧਿਕਾਰੀਆਂ ਨੂੰ ਨੇੜਲੇ ਪਿੰਡਾਂ ਵਿੱਚ ਲੋੜ ਮੁਤਾਬਕ ਸੀਮਿੰਟ ਦੇ ਖਾਲੀ ਥੈਲਿਆਂ ਦਾ ਪ੍ਰਬੰਧ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ ਹਨ।

ਸ਼੍ਰੀ ਥੋਰੀ ਨੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਹੈ ਕਿ ਪਿਛਲੀਆਂ ਬਰਸਾਤਾਂ ਤੋਂ ਪਹਿਲਾਂ ਜੋ ਘੱਗਰ ਦਰਿਆ ਦੇ ਦੋਵੇਂ ਪਾਸੇ ਬਣੇ ਬੰਨ੍ਹਾਂ ’ਤੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਸੀ ਉਨ੍ਹਾਂ ਦਾ ਦੁਬਾਰਾ ਨਿਰੀਖਣ ਕੀਤਾ ਜਾਵੇ ਅਤੇ ਇਸ ਸਬੰਧੀ ਕੋਈ ਕਮੀ ਸਾਹਮਣੇ ਆਉਣ ’ਤੇ ਕਮਜ਼ੋਰ ਸਥਾਨਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਗਨਰੇਗਾ ਵਰਕਰਾਂ ਸਬੰਧੀ ਸੂਚੀਆਂ ਰੱਖੀਆਂ ਜਾਣ ਅਤੇ ਬੰਨ੍ਹਾਂ ਦੀ ਮਜ਼ਬੂਤੀ ਸਮੇਂ ਲੋੜ ਮੁਤਾਬਕ ਮਗਨਰੇਗਾ ਵਰਕਰਾਂ ਦੀਆਂ ਵੱਧ ਤੋਂ ਵੱਧ ਸੇਵਾਵਾਂ ਲਈਆਂ ਜਾਣ

Previous Post

ਹਰਿਆਣਾ ਨੇ ਸੀਲ ਕੀਤਾ ਦਿੱਲੀ ਨਾਲ ਲੱਗਦਾ ਬਾਰਡਰ

Next Post

ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਮੋਨਿਕਾ ਸ਼ਰਮਾ ਕਰਨਗੇ ਮਰਨ ਤੋਂ ਬਾਅਦ ਆਪਣਾ ਸ਼ਰੀਰ ਦਾਨ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
Next Post
ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਮੋਨਿਕਾ ਸ਼ਰਮਾ ਕਰਨਗੇ ਮਰਨ ਤੋਂ ਬਾਅਦ ਆਪਣਾ ਸ਼ਰੀਰ ਦਾਨ

ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਮੋਨਿਕਾ ਸ਼ਰਮਾ ਕਰਨਗੇ ਮਰਨ ਤੋਂ ਬਾਅਦ ਆਪਣਾ ਸ਼ਰੀਰ ਦਾਨ

Recommended

ਅਰੁਨਾ ਚੌਧਰੀ 28 ਮਈ ਨੂੰ ਕਰਨਗੇ ‘ਉਡਾਣ’ ਯੋਜਨਾ ਦੀ ਸ਼ੁਰੂਆਤ

ਅਰੁਨਾ ਚੌਧਰੀ 28 ਮਈ ਨੂੰ ਕਰਨਗੇ ‘ਉਡਾਣ’ ਯੋਜਨਾ ਦੀ ਸ਼ੁਰੂਆਤ

May 27, 2021
ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

December 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In