• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਸਥਾਪਤ ਕੀਤਾ ਜਾਵੇਗਾ

Asli Punjabi by Asli Punjabi
January 1, 2021
in Punjab, Top Stories
0
ਪੰਜਾਬ ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਸਥਾਪਤ ਕੀਤਾ ਜਾਵੇਗਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਸੈਂਟਰ ਨੂੰ 1 ਜਨਵਰੀ ਤੋਂ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਦੇ ਕੈਂਪ ਦਫ਼ਤਰ ਤੋਂ ਚਾਲੂ ਕੀਤਾ ਜਾਵੇਗਾ
ਚੰਡੀਗੜ – ਵਾਤਾਵਰਣ ਦੀ ਸੰਭਾਲ ਅਤੇ ਸਥਾਈ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ (ਪੀ.ਬੀ.ਟੀ.ਆਈ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਰਲ ਕੇ ਇਨਵਾਇਰਨਮੈਂਟ ਰਿਸੋਰਸ ਸੈਂਟਰ (ਈ.ਆਰ.ਸੀ.) ਸਥਾਪਤ ਕੀਤਾ ਜਾਵੇਗਾ। ਇਸ ਸੈਂਟਰ ਨੂੰ 7.5 ਕਰੋੜ ਰੁਪਏ ਸਥਾਪਤ ਕਰਨ ਲਈ ਇਕਰਾਰਨਾਮੇ ’ਤੇ ਪੀ.ਬੀ.ਟੀ.ਆਈ. ਵੱਲੋਂ ਸੀ.ਈ.ਓ. ਡਾ. ਅਜੀਤ ਦੂਆ ਅਤੇ ਪੀ.ਪੀ.ਸੀ.ਬੀ. ਵੱਲੋਂ ਮੈਂਬਰ ਸਕੱਤਰ ਕਰੁਨੇਸ਼ ਗਰਗ ਨੇ ਹਸਤਾਖਰ ਕੀਤੇ। ਇਸ ਮੌਕੇ ਸਾਇੰਸ, ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਅਤੇ ਪੀ.ਪੀ.ਸੀ.ਬੀ. ਦੇ ਚੇਅਰਮੈਨ ਪ੍ਰੋਫੈਸਰ ਐਸ.ਐਸ. ਮਰਵਾਹਾ ਵੀ ਮੌਜੂਦ ਸਨ।ਲੋੜ ਨੂੰ ਮੁੱਖ ਰੱਖਦੇ ਹੋਏ ਇਹ ਸੈਂਟਰ ਮੋਹਾਲੀ ਦੇ ਇੰਡਸਟਰੀਅਲ ਏਰੀਆ ਵਿਖੇ ਪੀ.ਬੀ.ਟੀ.ਆਈ. ਦੇ ਕੈਂਪ ਆਫਿਸ ਵਿਖੇ 1 ਜਨਵਰੀ ਤੋਂ ਚਾਲੂ ਕੀਤਾ ਜਾਵੇਗਾ ਤਾਂ ਜੋ ਵਾਤਾਵਰਣ ਨਾਲ ਸਬੰਧਤ ਖੋਜ, ਉਦਯੋਗ ਜਗਤ, ਸਰਕਾਰੀ ਵਿਭਾਗਾਂ, ਪੰਜਾਬ ਦੀਆਂ ਹੋਰ ਸਬੰਧਿਤ ਧਿਰਾਂ ਅਤੇ ਨਾਲ ਲਗਦੇ ਸੂਬਿਆਂ ਦੀਆਂ ਹੁਨਰ ਵਿਕਾਸ ਅਤੇ ਸਲਾਹ ਮਸ਼ਵਰੇ ਸਬੰਧੀ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ। ਇਸ ਮੌਕੇ ਸਾਇੰਸ, ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਸੈਂਟਰ ਦੀ ਸਥਾਪਨਾ ਨਾਲ ਵਾਤਾਵਰਣ ਦੀ ਨਿਗਰਾਨੀ ਸਬੰਧੀ ਪ੍ਰਬੰਧ ਨੂੰ ਮਜ਼ਬੂਤੀ ਮਿਲੇਗੀ ਅਤੇ ਇਸ ਦੀ ਸਾਂਭ ਸੰਭਾਲ ਲਈ ਸੂਬੇ ਵਿੱਚ ਨੀਤੀ ਲਾਗੂ ਕੀਤੇ ਜਾਣ ਦੇ ਨਾਲ ਹੀ ਸਾਇੰਸ ਅਤੇ ਟੈਕਨਾਲੌਜੀ ਰਾਹੀਂ ਵਾਤਾਵਰਣ ਨੂੰ ਦਰਪੇਸ਼ ਮਸਲਿਆਂ ਨਾਲ ਨਜਿੱਠਣ ਦੀ ਸਮਰੱਥਾ ਵੀ ਮਜ਼ਬੂਤ ਹੋਵੇਗੀ। ਪੀ.ਪੀ.ਸੀ.ਬੀ. ਦੇ ਚੇਅਰਮੈਨ ਡਾ. ਐਸ.ਐਸ. ਮਰਵਾਹਾ ਨੇ ਇਸ ਮੌਕੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿਚ ਕੋਈ ਵੀ ਅਜਿਹੀ ਸੰਸਥਾ ਨਹੀਂ ਜੋ ਕਿ ਵਾਤਾਵਰਣ ਨਾਲ ਸਬੰਧਤ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਦਯੋਗ ਜਗਤ ਅਤੇ ਹੋਰ ਸਬੰਧਤ ਧਿਰਾਂ ਦੀ ਮਦਦ ਕਰ ਸਕੇ। ਉਨਾਂ ਅੱਗੇ ਕਿਹਾ ਕਿ ਇਸ ਸੈਂਟਰ ਵੱਲੋਂ ਸੂਬਾਈ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਤਕਨੀਕੀ ਮਦਦ ਦਿੱਤੀ ਜਾਵੇਗੀ ਤਾਂ ਜੋ ਖੋਜ ਸਬੰਧੀ ਲੋੜਾਂ ਤੋਂ ਇਲਾਵਾ ਹਰੇਕ ਸੂਬੇ ਦੀ ਜ਼ਰੂਰਤ ਅਨੁਸਾਰ ਮਾਪਦੰਡ ਨਿਰਧਾਰਿਤ ਕੀਤੇ ਜਾ ਸਕਣ ਅਤੇ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਲਈ ਕਾਰਜਵਿਧੀ ਨਿਰਧਾਰਿਤ ਕੀਤੀ ਜਾ ਸਕੇ। ਉਨਾਂ ਅੱਗੇ ਕਿਹਾ ਕਿ ਇਸ ਸੈਂਟਰ ਵੱਲੋਂ ਸਾਇੰਸ ਅਤੇ ਟੈਕਨਾਲੌਜੀ ਨਾਲ ਸਬੰਧਿਤ ਜਾਣਕਾਰੀ ਉਦਯੋਗਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਮੁਹੱਈਆ ਕਰਵਾਈ ਜਾ ਸਕੇ ਜਿਸ ਨਾਲ ਕਿ ਪ੍ਰਦੂਸ਼ਣ ਕੰਟਰੋਲ ਪਲਾਂਟਾਂ/ਉਪਕਰਣਾਂ/ਤਕਨੀਕਾਂ ਦੀ ਕਾਰਗੁਜਾਰੀ ਦਾ ਮੁਲਾਂਕਣ ਕੀਤਾ ਜਾ ਸਕੇ। ਇਸ ਸੈਂਟਰ ਵੱਲੋਂ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ ਅਤੇ ਹਵਾਈ ਪ੍ਰਦੂਸ਼ਣ ਕੰਟਰੋਲ ਉਪਕਰਣਾਂ ਨੂੰ ਚਲਾਉਣ ਵਾਲਿਆਂ, ਲੈਬਾਰੇਟਰੀ ਸਟਾਫ ਅਤੇ ਸਰਕਾਰੀ ਅਧਿਕਾਰੀਆਂ ਲਈ ਹੁਨਰ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਚਲਾਏ ਜਾਣਗੇ। ਇਹ ਸੈਂਟਰ ਆਪਣੇ ਟੀਚੇ ਹਾਸਲ ਕਰਨ ਲਈ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਸੰਗਠਨਾਂ ਨਾਲ ਤਾਲਮੇਲ ਕੀਤਾ ਜਾਵੇਗਾ। ਡਾ. ਮਰਵਾਹ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸੈਂਟਰ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਦੇ ਸਟਾਫ ਤੋਂ ਇਲਾਵਾ ਬਾਹਰੀ ਮਾਹਿਰਾਂ ਦੀ ਮੁਹਾਰਤ ਦਾ ਫਾਇਦਾ ਸਾਰੀਆਂ ਸਬੰਧਤ ਧਿਰਾਂ ਨੂੰ ਮਿਲੇਗਾ। ਸੀ.ਈ.ਓ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ ਡਾ. ਅਜੀਤ ਦੂਆ ਨੇ ਦੱਸਿਆ ਕਿ ਸਮਾਂ ਬੀਤਣ ਦੇ ਨਾਲ ਕੌਮੀ ਅਤੇ ਕੌਮਾਂਤਰੀ ਪੱਧਰ ਮਦਦ ਨਾਲ ਇਸ ਸੈਂਟਰ ਨੂੰ ਹੋਰ ਵੀ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ।

Previous Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਪੰਜਾਬ ਵਾਸੀਆਂ ਨੂੰ ਸਮਰਪਿਤ

Next Post

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

Recommended

ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

March 20, 2021
ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

May 28, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In