• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬੀਬੀ ਜਗੀਰ ਕੌਰ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

Asli Punjabi by Asli Punjabi
January 1, 2021
in Punjab
0
ਬੀਬੀ ਜਗੀਰ ਕੌਰ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ ਅਤੇ ਬੀਬੀ ਜਗੀਰ ਕੌਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ. ਯੁਵਰਾਜ ਭੁਪਿੰਦਰ ਸਿੰਘ ਅਤੇ ਰਜਨੀਤ ਕੌਰ ਨੂੰ ਸਿਰੋਪਾਓ ਦਿੱਤੇ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸ਼ਿਰਕਤ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਧਰਮ ਅੰਦਰ ਅਰਦਾਸ ਦਾ ਵੱਡਾ ਮਹੱਤਵ ਹੈ ਅਤੇ ਇਸੇ ਤਹਿਤ ਹੀ ਗੁਰੂ ਸਾਹਿਬ ਅੱਗੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਅਰਦਾਸ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੇਸ਼ ਦੇ ਲੋਕਾਂ ਦੀ ਹੋਂਦ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ ਅਤੇ ਦੇਸ਼ ਦਾ ਹਰ ਬਾਸ਼ਿੰਦਾ ਇਸ ਸੰਘਰਸ਼ ਦੀ ਚੜ੍ਹਦੀ ਕਲਾ ਅਤੇ ਕਾਮਯਾਬੀ ਲਈ ਅਰਦਾਸਾਂ ਕਰ ਰਿਹਾ ਹੈ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣੀ ਅੜ੍ਹੀ ਛੱਡਣ ਦੀ ਸਲਾਹ ਦਿੰਦਿਆਂ ਕਿਹਾ ਕਿ ਕਿਸੇ ਵੀ ਗਲਤ ਫੈਸਲੇ ਨੂੰ ਪ੍ਰਵਾਨ ਕਰਕੇ ਉਸ ਨੂੰ ਵਾਪਸ ਲੈਣਾ ਗੁਨਾਹ ਨਹੀਂ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਜਦੋਂ ਸੀਤ ਲਹਿਰ ਸਿਖ਼ਰ ’ਤੇ ਹੈ, ਤਾਂ ਦੇਸ਼ ਦਾ ਅੰਨਦਾਤਾ ਦਿੱਲੀ ਦੀਆਂ ਸੜਕਾਂ ’ਤੇ ਬੈਠ ਕੇ ਆਪਣੇ ਹੱਕਾਂ ਲਈ ਲੜ ਰਿਹਾ ਹੈ। ਦੇਸ਼ ਦੀ ਸਰਕਾਰ ਨੂੰ ਇਹ ਮਸਲਾ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ਦੇ ਕਿਸਾਨਾਂ ਨਾਲ ਹਰ ਪੱਧਰ ’ਤੇ ਸਹਿਯੋਗੀ ਹੈ ਅਤੇ ਦਿੱਲੀ ਵਿਖੇ ਲੰਗਰ, ਮੈਡੀਕਲ ਸੇਵਾਵਾਂ, ਪਾਖਾਨੇ, ਰਹਿਣ ਲਈ ਵਾਟਰਪਰੂਫ ਟੈਂਟ ਅਤੇ ਬਿਸਤਰੇ ਆਦਿ ਮੁਹੱਈਆ ਕਰਵਾ ਰਹੀ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਓ.ਐਸ.ਡੀ. ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਮੁਖਤਾਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ਼ ਹਾਜ਼ਰ ਸੀ।

Previous Post

ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਆਪਣੀ ਸਰਕਾਰ ਦਾ ਵਾਅਦਾ ਨਿਭਾਇਆ

Next Post

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

Recommended

ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਿਆ ਦੀਵਾਲੀ ਦਾ ਤੋਹਫਾ,

ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਿਆ ਦੀਵਾਲੀ ਦਾ ਤੋਹਫਾ,

October 18, 2023
ਬਠਿੰਡਾ: ਪਿੰਡ ਕੋਠਾ ਗੁਰੂ ’ਚ ਇਕ ਨੌਜਵਾਨ ਵੱਲੋਂ ਅੰਨੇਵਾਹ ਫਾਇਰਿੰਗ, ਦੋ ਮੌਤਾਂ ਦੇ ਚਰਚੇ

ਬਠਿੰਡਾ: ਪਿੰਡ ਕੋਠਾ ਗੁਰੂ ’ਚ ਇਕ ਨੌਜਵਾਨ ਵੱਲੋਂ ਅੰਨੇਵਾਹ ਫਾਇਰਿੰਗ, ਦੋ ਮੌਤਾਂ ਦੇ ਚਰਚੇ

November 10, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In