• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਬਲਬੀਰ ਸਿੱਧੂ ਨੇ 409 ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਦਿੱਤੇ

Asli Punjabi by Asli Punjabi
January 2, 2021
in Health, Punjab, Top Stories
0
ਬਲਬੀਰ ਸਿੱਧੂ ਨੇ 409 ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਦਿੱਤੇ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 409 ਫਾਰਮੇਸੀ ਅਫਸਰਾਂ (ਫਾਰਮਾਸਿਸਟ) ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜੋ ਕਿ ਰੈਗੂਲਰ ਅਧਾਰ ’ਤੇ ਚੁਣੇ ਗਏ ਹਨ।ਸ੍ਰੀ ਸਿੱਧੂ ਨੇ ਦੱਸਿਆ ਕਿ ਉਕਤ 409 ਉਮੀਦਵਾਰ ਵਿਭਾਗ ਵਿੱਚ ਨਿਯੁਕਤ ਕੀਤੇ ਜਾਣ ਵਾਲੇ ਫਾਰਮੇਸੀ ਅਧਿਕਾਰੀਆਂ ਦੀਆਂ 482 ਮਨਜ਼ੂਰਸ਼ੁਦਾ ਅਸਾਮੀਆਂ ਦਾ ਹਿੱਸਾ ਹਨ। ਇਹ ਪਹਿਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਪਾਰਦਰਸ਼ੀ ਢੰਗ ਨਾਲ ਅਤੇ ਪੂਰੀ ਤਰਾਂ ਮੈਰਿਟ ਦੇ ਅਧਾਰ ’ਤੇ ਕੀਤੀਆਂ ਗਈਆਂ ਹਨ।ਉਨਾਂ ਅੱਗੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ ਸਟਾਫ ਦੀ ਘਾਟ ਨੂੰ ਦੂਰ ਕੀਤਾ ਜਾਵੇਗਾ ਅਤੇ ਇਹ ਸਰਕਾਰੀ ਹਸਪਤਾਲਾਂ ਵਿੱਚ ਡਾਕਟਰੀ ਸੇਵਾਵਾਂ ਨੂੰ ਮਜਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ । ਉਨਾਂ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਲੋੜੀਂਦੇ ਡਾਕਟਰੀ ਉਪਕਰਣਾਂ ਰਾਹੀਂ ਬਿਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।ਸ੍ਰੀ ਬਲਬੀਰ ਸਿੱਧੂ ਨੇ ਨਵ- ਨਿਯੁਕਤ ਸਟਾਫ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨਾਂ ਕਿਹਾ ਕਿ ਉਨਾਂ(ਫਾਰਮਾਸਿਸਟਾਂ) ਸਾਰਿਆਂ ਨੂੰ ਨਿਰਸਵਾਰਥ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਸਿਹਤ ਵਿਭਾਗ ਵਿੱਚ ਮੁੱਖ ਮੰਤਰੀ ਦੀ ਘਰ ਘਰ ਰੋਜ਼ਗਾਰ ਯੋਜਨਾ ਦੇ ਹਿੱਸੇ ਵਜੋਂ ਲਗਭਗ 7000 ਰੈਗੂਲਰ ਅਤੇ ਠੇਕਾ ਭਰਤੀ ਕੀਤੀ ਗਈ ਸੀ। ਇਨਾਂ ਵਿੱਚ ਸਪੈਸ਼ਲਿਸਟ ਡਾਕਟਰ, ਮੈਡੀਕਲ ਅਧਿਕਾਰੀ, ਡੈਂਟਲ ਅਧਿਕਾਰੀ, ਪੈਰਾ ਮੈਡੀਕਲ ਅਤੇ ਹੋਰ ਸਟਾਫ ਨੂੰ ਰੈਗੂਲਰ ਅਤੇ ਠੇਕਾ ਅਧਾਰ ਵਾਲੀ ਭਰਤੀ ਸ਼ਾਮਲ ਹੈ।ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸਾਡਾ ਦੇਸ਼ ਪਿਛਲੇ 10 ਮਹੀਨਿਆਂ ਤੋਂ ਕੋਵਿਡ -19 ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਇਸ ਸੰਕਟ ਦੇ ਸਮੇਂ ਦੌਰਾਨ ਸਿਹਤ ਵਿਭਾਗ ਦੇ ਸਟਾਫ ਦੀਆਂ ਨਿਰਸਵਾਰਥ ਸੇਵਾਵਾਂ ਦੀ ਮਦਦ ਨਾਲ ਹੀ ਪੰਜਾਬ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਸੰਭਵ ਹੋ ਸਕਿਆ ਹੈ। ਉਨਾਂ ਨਵੀਂ ਭਰਤੀ ਨੂੰ ਵਿਭਾਗ ਵਿੱਚ ਇਮਾਨਦਾਰੀ ਨਾਲ ਸੇਵਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ, ਸੁਪਰਡੈਂਟ ਈ -5, ਸ੍ਰੀ ਸੰਜੇ ਗੁਪਤਾ, ਸਟੇਟ ਪ੍ਰੋਗਰਾਮ ਅਫਸਰ (ਆਈ.ਈ.ਸੀ. ਅਤੇ ਮੀਡੀਆ) ਸ਼ਿਵਿੰਦਰ ਸਹਿਦੇਵ, ਮਾਸ ਮੀਡੀਆ ਅਧਿਕਾਰੀ ਸ: ਗੁਰਮੀਤ ਸਿੰਘ ਰਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Previous Post

ਸਿਹਤ ਵਿਭਾਗ ਪੰਜਾਬ ਵਿਚ ਨਵੇਂ ਸਾਲ 2021 ਦੀ ਆਮਦ ‘ਤੇ ਤਿੰਨ ਨਵੇਂ ਡਾਇਰੈਕਟਰ ਸ਼ਾਮਲ

Next Post

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

Recommended

ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ

ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ : ਐਡਵੋਕੇਟ ਧਾਮੀ

May 22, 2024
ਦੇਸ਼ ਵਿੱਚ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹੁਣ ਤੱਕ 1 ਕਰੋੜ 17 ਲੱਖ ਲੋਕਾਂ ਨੂੰ ਲੱਗ ਚੁੱਕਾ ਹੈ ਟੀਕਾ

ਦੇਸ਼ ਵਿੱਚ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹੁਣ ਤੱਕ 1 ਕਰੋੜ 17 ਲੱਖ ਲੋਕਾਂ ਨੂੰ ਲੱਗ ਚੁੱਕਾ ਹੈ ਟੀਕਾ

February 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In