• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਨੂੰ ਦਸੰਬਰ ਮਹੀਨੇ ਦੌਰਾਨ 1067.21 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 5.77 ਫੀਸਦੀ ਇਜਾਫ਼ਾ

Asli Punjabi by Asli Punjabi
January 4, 2021
in Punjab, ਕਾਰੋਬਾਰ
0
ਪੰਜਾਬ ਨੂੰ ਦਸੰਬਰ ਮਹੀਨੇ ਦੌਰਾਨ 1067.21 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 5.77 ਫੀਸਦੀ ਇਜਾਫ਼ਾ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਤੀਜੀ ਤਿਮਾਹੀ ਦੌਰਾਨ ਮਾਲੀਏ ਵਿੱਚ 4.38 ਫੀਸਦੀ ਵਾਧਾ ਹੋਇਆ
ਚੰਡੀਗੜ – ਪੰਜਾਬ ਦਾ ਦਸੰਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1067.21 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 1009.03 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 5.77 ਫੀਸਦੀ ਦਾ ਵਾਧਾ ਦਰਸਾਉਂਦਾ ਹੈ।ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਦਸੰਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 7881.5 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨਾਂ 9 ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 9851.82 ਕਰੋੜ ਰੁਪਏ ਸੀ। ਇਸ ਤਰਾਂ 20 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਦਸੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1067 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ ਕਰੀਬ 44.4 ਫੀਸਦੀ ਬਣਦਾ ਹੈ। ਇਸ ਤਰਾਂ ਦਸੰਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1336 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰਾਂ ਅਪਰੈਲ ਤੋਂ ਨਵੰਬਰ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 8856 ਕਰੋੜ ਰੁਪਏ ਬਣਦੀ ਹੈ ਜੋ ਕਿ ਬਾਕਾਇਆ ਪਈ ਹੈ। ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਦਸੰਬਰ 2020 ਦੇ ਮਹੀਨੇ ਦੌਰਾਨ 1,15,174 ਕਰੋੜ ਰੁਪਏ ਹੈ ਜਦੋਂ ਕਿ ਪਿਛਲੇ ਸਾਲ ਦਸੰਬਰ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 1,03,184 ਕਰੋੜ ਰੁਪਏ ਇਕੱਤਰ ਹੋਇਆ। ਇਸ ਤਰਾਂ 12 ਫੀਸਦੀ ਵਾਧਾ ਦਰਜ ਹੋਇਆ। ਉਨਾਂ ਅੱਗੇ ਦੱਸਿਆ ਕਿ ਤੀਜੀ ਤਿਮਾਹੀ (ਅਕਤੂਬਰ ਤੋਂ ਦਸੰਬਰ 2020) ਦੇ ਸਮੇਂ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ 3,25,292 ਕਰੋੜ ਰੁਪਏ ਇਕੱਤਰ ਹੋਇਆ ਜਦੋਂ ਕਿ ਇਸੇ ਸਮੇਂ ਦੌਰਾਨ ਪਿਛਲੇ ਸਾਲ 2019 ਵਿੱਚ 3,02,055 ਕਰੋੜ ਰੁਪਏ ਇਕੱਤਰ ਹੋਇਆ ਸੀ। ਇਸ ਤਰਾਂ ਇਸ ਸਾਲ ਪਿਛਲੇ ਸਾਲ ਨਾਲੋਂ 12 ਫੀਸਦੀ ਗਿਰਾਵਟ ਦਰਜ ਕੀਤੀ ਗਈ।ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਦਸੰਬਰ 2020 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 671.12 ਕਰੋੜ ਰੁਪਏ ਹੈ, ਜਦੋਂ ਕਿ ਪਿਛਲੇ ਸਾਲ ਦਸੰਬਰ 2019 ਦੇ ਮਹੀਨੇ ਲਈ ਇਹ ਕਲੈਕਸ਼ਨ 517.08 ਕਰੋੜ ਰੁਪਏ ਸੀ। ਇਸ ਤਰਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 29.79 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।ਅਪਰੈਲ ਤੋਂ ਦਸੰਬਰ 2020 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 4474.02 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 4137.59 ਕਰੋੜ ਰੁਪਏ ਸੀ, ਜੋ ਕਿ 8.13 ਫੀਸਦੀ ਦਾ ਵਾਧਾ ਦਰਸਾਉਦਾ ਹੈ।ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਨੂੰ ਜੇ ਇਕੱਠਿਆਂ ਵਾਚਿਆ ਜਾਵੇ ਤਾਂ ਦਸੰਬਰ 2020 ਦੌਰਾਨ ਕਰ ਦੀ ਉਗਰਾਹੀ 1738.33 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਦਸੰਬਰ 2019 ਦੌਰਾਨ ਇਹੋ ਉਗਰਾਹੀ 1526.11 ਕਰੋੜ ਰੁਪਏ ਸੀ। ਇਸ ਤਰਾਂ ਦਸੰਬਰ ਮਹੀਨੇ ਸਾਲ 2020 ਦੀ ਉਗਰਾਹੀ ਬੀਤੇ ਵਰੇ ਨਾਲੋਂ 212.22 ਕਰੋੜ ਰੁਪਏ (16 ਫੀਸਦੀ) ਵੱਧ ਰਹੀ। ਇਸੇ ਤਰਾਂ ਤੀਜੀ ਤਿਮਾਹੀ (ਅਕਤੂਬਰ-ਦਸੰਬਰ) ਦੌਰਾਨ ਉਗਰਾਹੀ 5168.48 ਕਰੋੜ ਰੁਪਏ ਹੋਈ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਉਗਰਾਹੀ 4474.15 ਕਰੋੜ ਰੁਪਏ ਹੋਈ ਸੀ ਜੋ ਕਿ ਇਸ ਸਾਲ 15.51 ਵਾਧਾ ਦਰਸਾਉਦਾ ਹੈ। ਤੀਜੀ ਤਿਮਾਹੀ ਦੌਰਾਨ ਔਸਤਨ ਜੀ.ਐਸ.ਟੀ. ਮਾਲੀਏ ਵਿੱਚ ਪਿਛਲੇ ਸਾਲ ਦੀ ਤੀਜੀ ਤਿਮਾਹੀ ਮੁਕਾਬਲੇ 4.38 ਫੀਸਦੀ ਦਾ ਵਾਧਾ ਹੋਇਆ ਸੀ ਜਦੋਂ ਕਿ ਦੂਜੀ ਤੇ ਪਹਿਲੀ ਤਿਮਾਹੀ ਵਿੱਚ ਕ੍ਰਮਵਾਰ 11.06 ਫੀਸਦੀ ਤੇ 52.65 ਫੀਸਦੀ ਘਾਟਾ ਦਰਜ ਹੋਇਆ ਸੀ।

Previous Post

ਹਰਸਿਮਰਤ ਬਾਦਲ ਕਾਲੇ ਖੇਤੀ ਕਾਨੂੰਨਾਂ ਲਿਆਉਣ ਵਿੱਚ ਆਪਣੀ ਹਿੱਸੇਦਾਰੀ ਤੋਂ ਮੁਨਕਰ ਨਹੀਂ ਹੋ ਸਕਦੀ: ਰੰਧਾਵਾ

Next Post

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

Recommended

ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 4 ਦੌੜਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 4 ਦੌੜਾਂ ਨਾਲ ਹਰਾਇਆ

April 13, 2021
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ

June 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In