• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

Asli Punjabi by Asli Punjabi
January 4, 2021
in Punjab, Top Stories
0
ਮੁਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ
590
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬਿੱਟੂ ਦੀ ਰਿਹਾਇਸ਼ ਦੇ ਘਿਰਾਓ ਦੀ ਧਮਕੀ ਲਈ ਭਾਜਪਾ ਦੀ ਕੀਤੀ ਆਲੋਚਨਾ, ਦਿੱਲੀ ਪੁਲਿਸ ਨੇ ਉਸ ਖਿਲਾਫ ਪਹਿਲਾਂ ਹੀ ਨਾਨ-ਕੌਗਨੀਜ਼ੇਬਲ ਅਪਰਾਧ ਤਹਿਤ ਕੇਸ ਦਰਜ ਕੀਤਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਭਾਜਪਾ ਦੀ ਪੰਜਾਬ ਲੀਡਰਸ਼ਿਪ ਵੱਲੋਂ ਸੰਵਿਧਾਨਕ ਅਹੁਦੇ ਨੂੰ ਬੇਲੋੜੇ ਵਿਵਾਦਾਂ ਵਿੱਚ ਖਿੱਚ ਕੇ ਰਾਜਪਾਲ ਦੇ ਉਚ ਅਹੁਦੇ ਦੀ ਮਰਿਆਦਾ ਨੂੰ ਘਟਾਉਣ ਦੀਆਂ ਹੋਛੀਆਂ ਹਰਕਤਾਂ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਨਾਂ ਸੂਬਿਆਂ ਵਿੱਚ ਉਹ ਵਿਰੋਧੀ ਧਿਰ ਵਿੱਚ ਹੈ ਉਥੇ ਉਹ ਲੋਕਤੰਤਰੀ ਤਰੀਕੇ ਨਾਲ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣ ਉਤੇ ਉਤਾਰੂ ਹਨ।ਭਾਜਪਾ ਦੇ ਸੂਬਾਈ ਯੂਨਿਟ ਵੱਲੋਂ ਉਨਾਂ (ਮੁੱਖ ਮੰਤਰੀ) ਉਤੇ ਪੰਜਾਬ ਨੂੰ ਇਕ ਹੋਰ ਪੱਛਮੀ ਬੰਗਾਲ ਬਣਾਉਣ ਦੇ ਲਗਾਏ ਦੋਸ਼ਾਂ ਸਬੰਧੀ ਕੀਤੇ ਹਾਲੀਆ ਟਵੀਟ ਉਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਤਾ ਦੀ ਭੁੱਖੀ ਭਾਜਪਾ ਹੈ ਜਿਹੜੀ ਆਪਣੇ ਸੌੜੇ ਹਿੱਤਾਂ ਵਾਸਤੇ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਇਹ ਪੱਛਮੀ ਬੰਗਾਲ ਵਿੱਚ ਵਾਪਰ ਰਿਹਾ ਹੈ, ਇਹ ਮਹਾਂਰਾਸ਼ਟਰ ਵਿੱਚ ਵਾਪਰਿਆ ਅਤੇ ਹੁਣ ਇਹ ਸਭ ਕੁਝ ਪੰਜਾਬ ਵਿੱਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।’’ ਉਨਾਂ ਭਾਜਪਾ ਦੀਆਂ ਅਜਿਹੀਆਂ ਸ਼ਰਮਨਾਕ ਕੋਸ਼ਿਸ਼ਾਂ ਨੂੰ ਭੰਡਦਿਆਂ ਕਿਹਾ ਕਿ ਉਹ ਅਜਿਹੇ ਸੂਬਿਆਂ ਵਿੱਚ ਸੱਤਾ ਵਿੱਚ ਆਉਣ ਲਈ ਹਥਕੰਡੇ ਵਰਤ ਰਹੇ ਹਨ ਜਿੱਥੇ ਉਹ ਸੱਤਾ ਵਿੱਚ ਨਹੀਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਯੋਜਨਾਬੰਦ ਤਰੀਕੇ ਨਾਲ ਸਾਰੀਆਂ ਲੋਕਤੰਤਰੀ ਤੇ ਸੰਵਿਧਾਨਕ ਸੰਸਥਾਵਾਂ ਨੂੰ ਕੁਚਲ ਰਹੀ ਹੈ ਅਤੇ ਰਾਜਪਾਲ ਦੇ ਦਫਤਰ ਨੂੰ ਵੀ ਨਹੀਂ ਬਖ਼ਸ਼ਿਆ। ਉਨਾਂ ਕਿਹਾ, ‘‘ਇਹ ਕੋਸ਼ਿਸ਼ਾਂ ਅਜਿਹੀ ਪਾਰਟੀ ਨੂੰ ਨਹੀਂ ਸ਼ੋਭਦੀਆਂ ਜਿਹੜੀ ਕੇਂਦਰ ਵਿੱਚ ਸੱਤਾਧਾਰੀ ਹੋ ਕੇ ਇਨਾਂ ਸੰਸਥਾਵਾਂ ਦੀ ਰਖਵਾਲੀ ਵਾਲੀ ਹੋਵੇ।’’ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਇਕ ਕੌਮੀ ਪਾਰਟੀ ਹੋਣ ਦੇ ਬਾਵਜੂਦ ਉਹ ਸੰਵਿਧਾਨਕ ਪ੍ਰੰਪਰਾਵਾਂ ਜਿਸ ਅਨੁਸਾਰ ਰਾਜਪਾਲ ਸੂਬੇ ਦਾ ਸਰਪ੍ਰਸਤ ਹੁੰਦਾ ਹੈ ਪਰ ਸਾਰੇ ਪ੍ਰਸ਼ਾਸਕੀ ਅਧਿਕਾਰ ਮੁੱਖ ਮੰਤਰੀ ਕੋਲ ਹੁੰਦੇ ਹਨ, ਤੋਂ ਪੂਰੀ ਤਰਾਂ ਅਣਜਾਨ ਜਾਪਦੀ ਹੈ। ਉਨਾਂ ਪੁੱਛਿਆ,‘‘ਕੀ ਭਾਜਪਾ ਆਗੂ ਨਹੀਂ ਜਾਣਦੇ ਕਿ ਮੇਰੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਇਕੱਲੇ ਮੁੱਖ ਮੰਤਰੀ ਕਰਕੇ ਹੀ ਨਹੀਂ ਸਗੋਂ ਗ੍ਰਹਿ ਮੰਤਰੀ ਕਰਕੇ ਵੀ ਮੇਰੀ ਹੀ ਬਣਦੀ ਹੈ?’’ ਉਨਾਂ ਭਾਜਪਾ ਆਗੂਆਂ ਨੂੰ ਕਿਹਾ ਕਿ ਸੰਵਿਧਾਨਕ ਮਾਮਲਿਆਂ ’ਤੇ ਆਪਣਾ ਮੂੰਹ ਖੋਲਣ ਤੋਂ ਪਹਿਲਾਂ ਉਹ ਭਾਰਤੀ ਸੰਵਿਧਾਨ ਦੀ ਏ.ਬੀ.ਸੀ. ਪੜ ਲਿਆ ਕਰਨ।ਭਾਜਪਾ ਵੱਲੋਂ ਕਿਸਾਨ ਅੰਦੋਲਨ ਦਾ ਸਿਆਸੀਕਰਨ ਕਰਨ ਦੀਆਂ ਕੀਤੀਆਂ ਜਾ ਰਹੀਆਂ ਵਾਰ-ਵਾਰ ਕੋਸ਼ਿਸ਼ਾਂ ’ਤੇ ਹੈਰਾਨੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸ਼ਰਮਨਾਕ ਤਰੀਕੇ ਨਾਲ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਥਿਤੀ ਦਾ ਸੋਸ਼ਣ ਕਰਦੀ ਹੋਈ ਲਗਾਤਾਰ ਕੂੜ ਪ੍ਰਚਾਰ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਉਨਾਂ ਦੇ ਪੰਜਾਬ ਦੇ ਅਮਨ-ਕਾਨੂੰਨ ਦੀ ਸਥਿਤੀ ਵਜੋਂ ਕਿਸਾਨਾਂ ਦੇ ਅਸਲ ਗੁੱਸੇ ਨੂੰ ਪੇਸ਼ ਕਰਨ ਦੀ ਬੋਲੀ ਤੋਂ ਸਪੱਸ਼ਟ ਸੀ।ਭਾਜਪਾ ਸਾਸ਼ਿਤ ਸੂਬਿਆਂ ਹਰਿਆਣਾ ਤੇ ਉਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਵਾਲੇ ਭਾਜਪਾ ਨੇਤਾਵਾਂ ਦੀਆਂ ਘਟਨਾਵਾਂ ਦੀ ਖਬਰਾਂ ਵੱਲ ਇਸ਼ਾਰਾ ਕਰਦਿਆਂ ਉਨਾਂ ਕਿਹਾ ਕਿ ਇਹੋ ਮਾਪਦੰਡ ਇਨਾਂ ਸੂਬਿਆਂ ਵਿੱਚ ਵੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜਨ ਬਾਰੇ ਵਰਤਣੇ ਚਾਹੀਦੇ ਹਨ। ਉਨਾਂ ਕਿਹਾ, ‘‘ਜੇਕਰ ਪੰਜਾਬ ਵਿੱਚ ਭਾਜਪਾ ਦੇ ਨੇਤਾਵਾਂ ’ਤੇ ਕਿਸਾਨਾਂ ਦੇ ਗੁੱਸੇ ਨੂੰ ਭੜਕਾਉਣ ਦੀਆਂ ਘਟਨਾਵਾਂ ਇਥੋਂ ਦੀ ਸੱਤਾਧਾਰੀ ਕਾਂਗਰਸ ਦੇ ਇਸ਼ਾਰੇ ’ਤੇ ਵਾਪਰੀਆਂ ਹਨ, ਜਿਵੇਂ ਕਿ ਉਹ ਇਲਜ਼ਾਮ ਲਾ ਰਹੇ ਹਨ, ਤਾਂ ਇਸੇ ਤਰਕ ਨਾਲ ਹਰਿਆਣਾ ਅਤੇ ਉਤਰ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਨੂੰ ਉਥੇ ਵਾਪਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਠਹਿਰਾਉਣਾ ਚਾਹੀਦਾ ਹੈ।’’ਮੁੱਖ ਮੰਤਰੀ ਨੇ ਭਾਜਪਾ ਵੱਲੋਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਰੁੱਧ ਐਫ.ਆਈ.ਆਰ. ਨਾ ਕੀਤੇ ਜਾਣ ’ਤੇ ਉਹਨਾਂ ਦੇ ਘਰ ਦਾ ਘਿਰਾਓ ਕਰਨ ਦੀ ਧਮਕੀ ਦੇਣ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ। ਉਨਾਂ ਕਿਹਾ ਕਿ ਇਹ ਨਾ ਸਿਰਫ ਹਾਸੋਹੀਣਾ ਹੈ ਸਗੋਂ ਭਾਜਪਾ ਦੀ ਇਕ ਹੋਰ ਹੋਛੀ ਤੇ ਬੇਤੁਕੀ ਉਦਾਹਰਣ ਜਾਪਦਾ ਹੈ ਕਿਉਂਕਿ ਦਿੱਲੀ ਪੁਲਿਸ ਵੱਲੋਂ ਪਹਿਲਾਂ ਹੀ ਬਿੱਟੂ ਖਿਲਾਫ ਗੈਰ ਸਮਝਦਾਰੀ (ਨਾਨ-ਕੌਗਨੀਜ਼ੇਬਲ) ਅਪਰਾਧ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਸਮੇਂ ਜਦੋਂ ਪਿਛਲੇ ਲਗਭਗ 40 ਦਿਨਾਂ ਤੋਂ ਕੜਾਕੇ ਦੀ ਠੰਡ ਵਿਚ ਕਿਸਾਨ ਦਿਲੀ ਸਰਹੱਦਾਂ ’ਤੇ ਰੋਸ ਮੁਜ਼ਾਹਰਾ ਕਰਦੇ ਹੋਏ ਹਰ ਰੋਜ਼ ਆਪਣੀਆਂ ਜਾਨਾਂ ਗਵਾ ਰਹੇ ਹਨ ਅਜਿਹੇ ਵਿੱਚ ਭਾਜਪਾ ਵਲੋਂ ਸੌੜੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨਾਂ ਅੱਗੇ ਕਿਹਾ ਕਿ ਝੂਠ ਤੇ ਸਿਆਸੀ ਹਥਕੰਡੇ ਅਪਣਾਉਣ ਦੀ ਥਾਂ ਜੇਕਰ ਭਾਜਪਾ ਕਿਸਾਨਾਂ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਗ਼ੌਰ ਕਰੇ ਤਾਂ ਆਪਣੇ ਰਾਜਨੀਤਿਕ ਸਿਧਾਂਤਾਂ ਅਤੇ ਸਿਆਸੀ ਧਰਾਤਲ ਨੂੰ ਹੋਰ ਵਧੇਰੇ ਮਜ਼ਬੂਤ ਕਰ ਸਕਦੀ ਹੈ। ਉਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਕੇਂਦਰ ਦੀ ਸੱਤਾਧਾਰੀ ਪਾਰਟੀ ਨੂੰ ਕਿਸਾਨਾਂ ਦੀਆਂ ਜਾਨਾਂ ਨਾਲ ਖੇਡਣਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਕਾਲੇ ਖੇਤੀ ਕਾਨੂੰਨ ਰੱਦ ਕਰ ਦੇਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਗਵਾਈ ਕਰਨ ਵਾਲੀ ਪਾਰਟੀ ਨੂੰ ਛੱਡ ਕੇ ਸਾਰਾ ਦੇਸ਼ ਕਿਸਾਨਾਂ ਦਾ ਦਰਦ ਮਹਿਸੂਸ ਕਰ ਰਿਹਾ ਹੈ। ਉਨਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਆਪਣਾ ਥੋਥਾ ਹੰਕਾਰ ਛੱਡ ਕੇ ਅਤੇ ਕਿਸਾਨੀ ਸੰਕਟ ਨਾਲ ਸੁਹਿਰਦਤਾ ਨਾਲ ਨਜਿੱਠਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜੇਕਰ ਹੁਣ ਵੀ ਸਮਾਂ ਨਾ ਵਾਚਿਆ ਗਿਆ ਤਾਂ ਭਾਰਤ ਦੇ ਹਿੱਤਾਂ ਲਈ ਬਹੁਤ ਮੰਦਭਾਗਾ ਤੇ ਵਿਨਾਸ਼ਕਾਰੀ ਹੋਵੇਗਾ।

Previous Post

ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

Next Post

ਸਰਬੱਤ ਦਾ ਭਲਾ ਟਰੱਸਟ ਦੀ ਟੀਮ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਹੋਈ ਰਵਾਨਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸਰਬੱਤ ਦਾ ਭਲਾ ਟਰੱਸਟ ਦੀ ਟੀਮ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਹੋਈ ਰਵਾਨਾ

ਸਰਬੱਤ ਦਾ ਭਲਾ ਟਰੱਸਟ ਦੀ ਟੀਮ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਹੋਈ ਰਵਾਨਾ

Recommended

ਜੈਸ਼ੰਕਰ ਦੀ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੀਟਿੰਗ

ਜੈਸ਼ੰਕਰ ਦੀ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੀਟਿੰਗ

May 30, 2021
ਕੂੜੇ ਤੋਂ ਪਰੇਸ਼ਾਨ ਦੁਕਾਨਦਾਰਾਂ ਨੇ ਰਸਤਾ ਕੀਤਾ ਬੰਦ, ਰਾਹਗੀਰਾਂ ਨੂੰ ਹੋ ਰਹੀ ਹੈ ਪਰੇਸ਼ਾਨੀ

ਕੂੜੇ ਤੋਂ ਪਰੇਸ਼ਾਨ ਦੁਕਾਨਦਾਰਾਂ ਨੇ ਰਸਤਾ ਕੀਤਾ ਬੰਦ, ਰਾਹਗੀਰਾਂ ਨੂੰ ਹੋ ਰਹੀ ਹੈ ਪਰੇਸ਼ਾਨੀ

July 22, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In