ਮੱਖੂ – ਮਾਨਵਤਾ ਦੀ ਭਲਾਈ ਭਲਾਈ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਦੀ ਜਿਲ੍ਹਾ ਫਿਰੋਜ਼ਪੁਰ ਦੀ ਟੀਮ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਅਧੀਨ ਟਿੱਕਰੀ ਬਾਰਡਰ ਦਿੱਲੀ ਲਈ ਇੱਥੋਂ ਰਵਾਨਾ ਹੋਈ।ਇਸ ਮੌਕੇ ਜਿਲ੍ਹਾ ਪ੍ਰਧਾਨ ਅਤੇ ਇਸਤਰੀ ਵਿੰਗ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਸੁਰਿੰਦਰ ਪਾਲ ਸਿੰਘ ਉਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਵਿੱਚ ਕਿਸਾਨਾ ਵੱਲੋ ਦਿੱਲੀ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਮੈਡੀਕਲ ਅਤੇ ਹੋਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਜਿਸ ਤਹਿਤ ਸੰਸਥਾ ਵਲੋਂ ਟਿੱਕਰੀ ਅਤੇ ਕੁੰਡਲੀ ਬਾਰਡਰ ਦਿੱਲੀ ਵਿੱਚ ਕਾਉੰਟਰ ਲਗਾ ਕੇ ਮੈਡੀਕਲ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਲਈ ਵੱਖ ਵੱਖ ਜ਼ਿਲਿਆਂ ਤੋਂ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਇਸੇ ਲੜੀ ਤਹਿਤ ਜਿਲ੍ਹਾ ਫਿਰੋਜ਼ਪੁਰ ਟੀਮ ਦੀ ਵੀ ਦਸ ਦਿਨ ਦੀ ਡਿਊਟੀ ਲਗਾਈ ਗਈ ਹੈ।ਇਸ ਮੌਕੇ ਤੇ ਭਜਨ ਪੇਂਟਰ ਹਲਕਾ ਇੰਚਾਰਜ, ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ,ਵਿਜੇ ਕੁਮਾਰ ਬਹਿਲ ,ਰਣਜੀਤ ਸਿੰਘ ਰਾਏ ਜ਼ੀਰਾ ਪ੍ਰਧਾਨ,ਬਲਵਿੰਦਰ ਕੌਰ ਲੋਹਕੇ ਜ਼ੀਰਾ,ਆਸ਼ਾ ਸ਼ਰਮਾ ਮੱਲਾਂ ਵਾਲਾ,ਅਮਰੀਕ ਸਿੰਘ,ਕਿਰਨ ਪੇਂਟਰ ਅਤੇ ਹੋਰ ਟੀਮ ਮੈਂਬਰ ਵੀ ਮੌਜੂਦ ਸਨ।