ਦਿੱਲੀ ਦੀ ਤਰ੍ਹਾਂ ਪੰਜਾਬ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ : ਰਾਘਵ ਚੱਢਾ
ਮਖੂ – ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਸਹਿ ਇੰਚਾਰਜ ਪੰਜਾਬ ਰਾਘਵ ਚੱਢਾ ਦਿੱਲੀ ਵਿਧਾਇਕ ਦੀ ਪੰਜਾਬ ਫੇਰੀ ਦੋਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਅਜਮੇਰ ਸਿੰਘ ਕਾਲੜਾ ਵੱਲੋਂ ਰਾਘਵ ਚੱਢਾ ਨਾਲ ਪੰਜਾਬ ’ਚ ਫੈਲੇ ਭਿ੍ਰਸ਼ਟਾਚਾਰ, ਨਸ਼ਾ ਅਤੇ ਪੰਜਾਬ ’ਚ ਵਿਗੜੀ ਹੋਈ ਕਾਨੂੰਨ ਵਿਵਸਥਾ ਆਦਿ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ ਹੈ ਹਰੇਕ ਪਾਸੇ ਭਿ੍ਰਸ਼ਟਾਚਾਰ ਪੂਰੀ ਤਰ੍ਹਾਂ ਫੈਲਿਆਂ ਹੋਇਆ ਹੈ ਅਤੇ ਨਸ਼ਿਆਂ ਦਾ ਬੋਲਬਾਲਾ ਪੂਰੀ ਤਰ੍ਹਾਂ ਹੈ। ਪੰਜਾਬ ’ਚ ਫੈਲੇ ਭਿ੍ਰਸ਼ਟਾਚਾਰ, ਨਸ਼ਾ ਅਤੇ ਰਿਸ਼ਵਤਖੋਰੀ ਕਾਰਨ ਪੰਜਾਬ ਵਾਸੀ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਦੁੱਖੀ ਹਨ ਅਤੇ ਅਕਾਲੀ ਭਾਜਪਾ ਗੱਠਜੋੜ ਸਰਕਾਰ ਵੇਲੇ ਅਕਾਲੀਆਂ ਵੱਲੋਂ ਪੰਜਾਬ ਨੂੰ ਦੋਹੀ ਹੱਥੀ ਲੁੱਟਿਆ ਗਿਆ। ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ, ਅਕਾਲੀ ਅਤੇ ਭਾਜਪਾ ਤੋਂ ਬਹੁਤ ਦੁੱਖੀ ਹੋ ਚੁੱਕੇ ਹਨ ਅਤੇ ਪੰਜਾਬ ’ਚ ਬਦਲਾਅ ਦੇਖਣਾ ਚਾਹੁੰਦੇ ਹਨ। ਪੰਜਾਬ ਦੇ ਸੂਝਵਾਨ ਵੋਟਰ ਇਸ ਵਾਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਬਹੁਤ ਹੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਪੰਜਾਬ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ’ਚੋਂ ਭਿ੍ਰਸ਼ਟਾਚਾਰ, ਰਿਸ਼ਵਤਖੋਰੀ ਅਤੇ ਨਸ਼ਾ ਪੂਰੀ ਤਰ੍ਹਾਂ ਖਤਮ ਕੀਤਾ ਜਵੇਗਾ, ਪੰਜਾਬ ’ਚ ਵਿਗੜੀ ਹੋਈ ਕਾਨੂੰਨ ਵਿਵਸਥਾ ਨੂੰ ਪਹਿਲ ਦੇ ਅਧਾਰ ’ਤੇ ਠੀਕ ਕੀਤਾ ਜਾਵੇਗਾ ਅਤੇ ਜਿਸ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਾਸੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਸੇ ਤਰ੍ਹਾਂ ਹੀ ਪੰਜਾਬ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।