• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ

Asli Punjabi by Asli Punjabi
January 5, 2021
in Punjab, Top Stories
0
ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ
589
SHARES
3.3k
VIEWS
Share on FacebookShare on TwitterShare on Whatsapp

ਕਾਲੀਆ ਨੂੰ ਯਾਦ ਦਵਾਇਆ ਕਿ ਅਧਿਕਾਰੀ ਕੇਵਲ ਚੁਣੇ ਗਏ ਮੁਖੀਆਂ ਪ੍ਰਤੀ ਜਵਾਬਦੇਹ ਹੁੰਦੇ ਹਨ

ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਸੂਬੇ ਵਿੱਚ ਲੋਕ-ਤੰਤਰ ਰਾਹੀਂ ਚੁਣੀ ਹੋਈ ਸਰਕਾਰ ਨੂੰ ਕਮਜ਼ੋਰ ਕਰਨ ਲਈ ਸੰਵਿਧਾਨਕ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਨਿਖੇਧੀ ਕੀਤੀ।ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪਹਿਲਾਂ ਵੀ ਪੱਛਮੀ ਬੰਗਾਲ, ਮਹਾਰਾਸ਼ਟਰ ਅਤੇ ਹੋਰਨਾਂ ਸੂਬਿਆਂ ਵਿੱਚ ਰਾਜਪਾਲਾਂ ਨੇ ਲੋਕਤੰਤਰ ਰਾਹੀਂ ਚੁਣੀਆਂ ਸਰਕਾਰਾਂ ਦੀ ਸੰਘੀ ਘੁੱਟਣ ਦੇ ਕੋਝੇ ਯਤਨ ਕੀਤੇ ਹਨ। ਹੁਣ ਇਸੇ ਤਰਾਂ ਪੰਜਾਬ ਦਾ ਰਾਜਪਾਲ ਵੀ ਭਾਜਪਾ ਪੱਖੀ ਹੋ ਕੇ ਕੰਮ ਕਰ ਰਿਹਾ ਜਾਪਦਾ ਹੈ। ਸਿੰਗਲਾ ਅਤੇ ਅਰੋੜਾ ਨੇ ਕਿਹਾ ਕਿ ਪੰਜਾਬੀ ਭਾਜਪਾ ਲੀਡਰਸ਼ਿਪ ਵਲੋਂ ਕੈਪਟਨ ਸਰਕਾਰ ਨੂੰ ਧਮਕੀ ਦੇਣ ਵਰਗੇ ਨਾਪਾਕ ਇਰਾਦਿਆਂ ਤੇ ਕੋਝੀਆਂ ਚਾਲਾਂ ਅੱਗੇ ਕਦੇ ਗੋਡੇ ਨਹੀਂ ਟੇਗਣਗੇ ਸਗੋਂ ਭਾਜਪਾ ਨੂੰ ਮੌਕਾ ਆਉਣ ‘ਤੇ ਸਬਕ ਸਿਖਾਉਣਗੇ।ਬੇਬੁਨਿਆਦ ਅਤੇ ਗੈਰ-ਜ਼ਿੰਮੇਵਾਰਨਾ ਬਿਆਨਬਾਜ਼ੀ ਕਰਨ ਲਈ ਸਾਬਕਾ ਮੰਤਰੀ ਮਨੋਰੰਜਨ ਕਾਲੀਆ ’ਤੇ ਵਰਦਿਆਂ ਮੰਤਰੀ ਨੇ ਕਿਹਾ ਕਿ ਭਾਜਪਾ ਆਗੂ ਨਾ ਕਦੇ ਫੌਜ ਵਿੱਚ ਰਹੇ ਹਨ ਤੇ ਨਾ ਹੀ ਆਪਣੇ ਸਕੂਲ ਦੇ ਦਿਨਾਂ ਦੌਰਾਨ ਕਦੇ ਵੀ ਐਨ.ਸੀ.ਸੀ. ਵਿਚ ਨਹੀਂ ਗਏ ਜਿਸ ਕਾਰਨ ਉਹ ਇਸ ਗੱਲ ਤੋਂ ਪੂਰੀ ਤਰਾਂ ਅਣਜਾਣ ਹਨ ਕਿ ਕੋਈ ਜਨਰਲ ਜਾਂ ਕਮਾਂਡਰ ਕੇਵਲ ਆਪਣੇ ਅਧੀਨ ਕੰਮ ਕਰ ਰਹੇ ਅਧਿਕਾਰੀਆਂ ਨੂੰ ਹੀ ਤਲਬ ਕਰ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਅਫਸਰਾਂ ਨੂੰ ਆਪਣੇ ਅਧਿਕਾਰੀ ਕਹਿ ਰਹੇ ਹਨ ਤਾਂ ਇਸ ਵਿੱਚ ਕੋਈ ਅਤਕਥਨੀ ਨਹੀਂ ਹੈ ਕਿਉਂ ਜੋ ਮੁੱਖ ਮੰਤਰੀ ਖੁਦ ਫੌਜ ਦਾ ਪਿਛੋਕੜ ਰੱਖਦੇ ਹਨ ਅਤੇ ਉਨਾਂ ਨੂੰ ਇਹ ਕਹਿਣ ਦਾ ਪੂਰਾ ਹੱਕ ਹੈ ਕਿ ਕਿਉਂਕਿ ਸੂਬੇ ਦੇ ਅਧਿਕਾਰੀ ਉਨਾਂ ਨੂੰ ਸਿੱਧੇ ਜਵਾਬਦੇਹ ਹਨ। ਸਿੰਗਲਾ ਅਤੇ ਅਰੋੜਾ ਨੇ ਸਾਬਕਾ ਮੰਤਰੀ ਨੂੰ ਯਾਦ ਦਿਵਾਇਆ ਕਿ ਰਾਜਪਾਲ ਮਹਿਜ਼ ਇੱਕ ਸੰਵਿਧਾਨਿਕ ਅਹੁਦਾ ਹੁੰਦਾ ਹੈ ਜਦਕਿ ਅਸਲ ਸ਼ਕਤੀਆਂ ਲੋਕਤੰਤਰੀ ਢੰਗ ਨਾਲ ਚੁਣੀ ਗਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਹੱਥਾਂ ਵਿੱਚ ਹਨ। ਸਾਬਕਾ ਮੰਤਰੀ ਦੇ ਬਿਆਨ ‘ਤੇ ਸਵਾਲ ਉਠਾਉਂਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਜਪਾਲ ਨੂੰ ਖੁਸ਼ ਕਰਨ ਲਈ ਭਾਜਪਾ ਨੇਤਾ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਨੂੰ ਅੱਖੋਂ ਪਰੋਖੇ ਕਰ ਰਹੇ ਹਨ ਜੋ ਲੋਕਾਂ ਵਲੋਂ, ਲੋਕਾਂ ਦੀ ਅਤੇ ਲੋਕਾਂ ਲਈ ਚੁਣੀ ਗਈ ਸਰਕਾਰ ਦੀ ਗੱਲ ਕਹਿੰਦੇ ਹਨ। ਉਨਾਂ ਕਿਹਾ ਕਿ ਭਾਜਪਾ ਆਗੂ ਜੋ ਭਾਜਪਾ ਦੇ ਸੂਬਾ ਮੁਖੀ ਵੀ ਰਹੇ ਹਨ, ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਅਧਿਕਾਰੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਪ੍ਰਤੀ ਜਵਾਬਦੇਹ ਹੁੰਦੇ ਹਨ ਨਾ ਕਿ ਕਿਸੇ ਰਬੜ ਦੀ ਮੋਹਰ ਦੇ। ਕੈਬਨਿਟ ਮੰਤਰੀਆਂ ਨੇ ਭਾਜਪਾ ਨੇਤਾਵਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਨੇ ਅਜਿਹੇ ਤਮਾਸ਼ੇ ਬੰਦ ਨਾ ਕੀਤੇ ਤਾਂ ਉਹਨਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।ਮੰਤਰੀਆਂ ਨੇ ਅੱਗੇ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਬਚਾਉਣ ਲਈ ਕਾਲੇ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਪਰ ਇਹ ਬੜੀ ਮੰਦਭਾਗੀ ਗੱਲ ਹੈ ਕਿ ਰਾਜਪਾਲ ਨੇ ਉਨਾਂ ਨੂੰ ਆਪਣੀ ਸਹਿਮਤੀ ਨਹੀਂ ਦਿੱਤੀ ਤੇ ਇਸ ਤਰਾਂ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਲੋਕਾਂ ਦੀ ਆਵਾਜ਼ ਨੂੰ ਪੂਰੀ ਤਰਾਂ ਨਜ਼ਰ ਅੰਦਾਜ਼ ਕੀਤਾ ਗਿਆ। ਕਾਂਗਰਸ ਨੇਤਾਵਾਂ ਨੇ ਸਵਾਲ ਕੀਤਾ ਕਿ ਪੰਜਾਬ ਦੇ ਭਾਜਪਾ ਨੇਤਾਵਾਂ ਨੇ ਇਹਨਾਂ ਕਾਲੇ ਕਾਨੂੰਨਾਂ ਵਿਰੁੱਧ ਆਵਾਜ਼ ਉਠਾਉਣ ਦੀ ਥਾਂ ਚੁੱਪ ਰਹਿਣ ਨੂੰ ਤਰਜੀਹ ਦਿੱਤੀ। ਹੁਣ ਇਹਨਾਂ ਲੋਕਾਂ ਕੋਲ ਰਾਜਪਾਲ ਦੇ ਪੱਖ ਵਿੱਚ ਆਉਣ ਦਾ ਕੋਈ ਹੱਕ ਨਹੀਂ ਹੈ। ਇਸ ਤੋਂ ਇਲਾਵਾ ਉਹਨਾਂ ਪੁੱਛਿਆ ਕਿ ਤੁਹਾਨੂੰ ਜਵਾਬ ਦੇਣਾ ਪਵੇਗਾ ਕਿ ਦੋ ਵਾਰ ਮੰਤਰੀ ਬਣਨ ਦੇ ਬਾਵਜੂਦ ਵੀ ਤੁਸੀਂ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਕੀ ਕੀਤਾ?ਮਨੋਰੰਜਨ ਕਾਲੀਆ ‘ਤੇ ਵਰਦਿਆਂ ਮੰਤਰੀਆਂ ਨੇ ਕਿਹਾ ਕਿ ਸੰਵਿਧਾਨ ਨੇ ਰਾਜਪਾਲ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਹਨ ਪਰ ਪੰਜਾਬ ਦੇ ਭਾਜਪਾ ਆਗੂ ਪੱਛਮੀ ਬੰਗਾਲ ਦੀ ਤਰਜ਼ ‘ਤੇ ਆਪਣੀ ਮਨ-ਮਰਜ਼ੀ ਅਨੁਸਾਰ ਰਾਜਪਾਲ ਦੇ ਅਹੁਦੇ ਦੀ ਵਰਤੋਂ ਕਰਨ ‘ਤੇ ਅੜੇ ਹੋਏ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਗੱਲਬਾਤ ਦੇ ਪਹਿਲੇ ਦੌਰ ਦੌਰਾਨ ਨਹੀਂ ਨਿਕਲਿਆ ਹੱਲ, ਮੀਟਿੰਗ ਜਾਰੀ ਖੇਤੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਸਰਕਾਰ, ਐਮ ਐਸ ਪੀ ਦੇ ਮੁੱਦੇ ਤੇ ਸਰਕਾਰ ਨੇ ਹੱਥ ਖਿੱਚੇ

Next Post

ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ — ਕੈਂਥ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ — ਕੈਂਥ

ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ --- ਕੈਂਥ

Recommended

ਹਰਿਆਣਾ ਦੇ ਮੁੱਖ ਮੰਤਰੀ ਨੇ ਦਿਵਾਲੀ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਦਿਵਾਲੀ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

November 15, 2020
ਅਮਰੀਕਾ ਦਾ ਰਾਸ਼ਟਰਪਤੀ ਬਣਿਆ ਤਾਂ 75 ਫੀਸਦੀ ਸਰਕਾਰੀ ਮੁਲਾਜ਼ਮ ਹਟਾ ਦਿਆਂਗਾ: ਰਾਮਾਸਵਾਮੀ

ਅਮਰੀਕਾ ਦਾ ਰਾਸ਼ਟਰਪਤੀ ਬਣਿਆ ਤਾਂ 75 ਫੀਸਦੀ ਸਰਕਾਰੀ ਮੁਲਾਜ਼ਮ ਹਟਾ ਦਿਆਂਗਾ: ਰਾਮਾਸਵਾਮੀ

September 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In