• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ‘ਗੁਰੂ ਤੇਗ ਬਹਾਦਰ-ਹਿੰਦ ਦੀ ਚਾਦਰ’ ਦੇ ਵਿਸ਼ੇ ਉਤੇ ਮਨਾਏਗੀ ਪੰਜਾਬ ਸਰਕਾਰ: ਚੰਨੀ

Asli Punjabi by Asli Punjabi
January 6, 2021
in Punjab
0
ਤਕਨੀਕੀ ਸਿੱਖਿਆ ਵਿਭਾਗ ਦਾ ਉੱਦਮ, ਮਾਂ ਬੋਲੀ ਵਿੱਚ ਹੋਵੇਗੀ ਤਕਨੀਕੀ ਸਿੱਖਿਆ: ਚੰਨੀ
588
SHARES
3.3k
VIEWS
Share on FacebookShare on TwitterShare on Whatsapp

ਆਈ.ਕੇ.ਜੀ. ਪੀ.ਟੀ.ਯੂ. ਕਪੂਰਥਲਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ‘ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਮਿਊਜ਼ੀਅਮ’ ਸਥਾਪਤ ਹੋਵੇਗਾ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿੱਧੀ ਨਿਗਰਾਨੀ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਸਮਾਗਮ ਸਫ਼ਲਤਾ ਪੂਰਬਕ ਕਰਵਾਏ ਗਏ। ਇਸ ਸਾਲ ਸੂਬਾ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੀ ਹੈ। ਕੌਮੀ ਏਕਤਾ ਦੇ ਸੰਦੇਸ਼ ਨਾਲ ਮਨਾਏ ਜਾ ਰਹੇ ਇਸ ਪੁਰਬ ਸਬੰਧੀ ਵਿਸ਼ੇਸ਼ ਪ੍ਰੋਗਰਾਮ 28 ਅਪਰੈਲ ਤੋਂ ਪਹਿਲੀ ਮਈ ਤੱਕ ‘ਗੁਰੂ ਤੇਗ ਬਹਾਦਰ-ਹਿੰਦ ਦੀ ਚਾਦਰ’ ਦੇ ਬੈਨਰ ਹੇਠ ਕਰਵਾਏ ਜਾਣਗੇ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਏ.ਸੀ.ਐਸ. ਸ੍ਰੀ ਸੰਜੈ ਕੁਮਾਰ ਅਤੇ ਡਾਇਰੈਕਟਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਦੀ ਹਾਜ਼ਰੀ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਨਾਂ ਪ੍ਰੋਗਰਾਮਾਂ ਦਾ ਲੋਗੋ ਜਾਰੀ ਕਰ ਚੁੱਕੇ ਹਨ। ਉਨਾਂ ਕਿਹਾ ਕਿ ਸਰਕਾਰ, ਸ੍ਰੀ ਆਨੰਦਪੁਰ ਸਾਹਿਬ, ਬਾਬਾ ਬਕਾਲਾ ਅਤੇ ਕੀਰਤਪੁਰ ਸਾਹਿਬ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਇਨਾਂ ਜਸ਼ਨਾਂ ਦੇ ਹਿੱਸੇ ਵਜੋਂ ਸਮਰਪਿਤ ਕਰੇਗੀ।ਸ੍ਰੀ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਬਣ ਰਿਹਾ ਥੀਮ ਪਾਰਕ ਇਸ ਸਾਲ ਵਿਸਾਖੀ ’ਤੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਦੀ ਉਸਾਰੀ ’ਤੇ 49 ਕਰੋੜ ਰੁਪਏ ਖਰਚੇ ਜਾ ਰਹੇ ਹਨ। ਸ੍ਰੀ ਚਮਕੌਰ ਸਾਹਿਬ ਦੇ ਸੁੰਦਰੀਕਰਨ ਲਈ 50 ਕਰੋੜ ਰੁਪਏ ਹੋਰ ਖਰਚੇ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਇਕ ਵੱਡਾ ਐਲਾਨ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਕੰਮ ਬਾਰੇ ਆਈ.ਕੇ.ਜੀ. ਪੀ.ਟੀ.ਯੂ, ਕਪੂਰਥਲਾ ਵਿਖੇ 100 ਕਰੋੜ ਦੀ ਲਾਗਤ ਨਾਲ ਅਜਾਇਬਘਰ ਉਸਾਰਨ ਦੀ ਤਜਵੀਜ਼ ਹੈ।ਮੰਤਰੀ ਨੇ ਕਿਹਾ ਕਿ ਇਸ ਸਾਲ ਕਈ ਯਾਦਗਾਰਾਂ ਦੇ ਨਿਰਮਾਣ, ਮੁਰੰਮਤ ਦੇ ਨਵੀਨੀਕਰਨ ਉਤੇ ਸੂਬਾ ਸਰਕਾਰ 500 ਕਰੋੜ ਰੁਪਏ ਖਰਚਣ ਜਾ ਰਹੀ ਹੈ। ਉਨਾਂ ਕਿਹਾ ਕਿ ਆਨੰਦਪੁਰ ਸਾਹਿਬ ਵਿੱਚ 26.85 ਕਰੋੜ ਰੁਪਏ ਦੀ ਲਾਗਤ ਨਾਲ ਇਕ ਸਾਲ ਵਿੱਚ ਹੀ ਭਾਈ ਜੈਤਾ ਜੀ ਦੀ ਯਾਦਗਾਰ ਮੁਕੰਮਲ ਕੀਤੀ ਜਾਵੇਗੀ। ਸ੍ਰੀ ਗੁਰੂ ਰਵੀਦਾਸ ਯਾਦਗਾਰ ਖੁਰਾਲਗੜ ਨੂੰ 103 ਕਰੋੜ ਦੀ ਲਾਗਤ ਨਾਲ ਇਸ ਸਾਲ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਭਗਵਾਨ ਵਾਲਮਿਕੀ ਜੀ ਤੀਰਥ ਸਥਲ ਅੰਮਿ੍ਰਤਸਰ ਵਿਖੇ 32.61 ਕਰੋੜ ਰੁਪਏ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਭਗਵਤ ਗੀਤਾ ਅਤੇ ਰਾਮਾਇਣ ਬਾਰੇ ਸੂਬਾਈ ਯੂਨੀਵਰਸਿਟੀਆਂ ਵਿੱਚ ਇਕ ਵੱਖਰਾ ਵਿਭਾਗ ਕਾਇਮ ਕੀਤਾ ਜਾਵੇਗਾ। ਇਸ ਵਿਭਾਗ ਵਿੱਚ ਦੇਸ਼ ਅਤੇ ਵਿਦੇਸ਼ੋਂ ਖੋਜਆਰਥੀ ਅਤੇ ਵਿਦਵਾਨ ਦੋਵਾਂ ਧਰਮ ਗ੍ਰੰਥਾਂ ਦੀ ਬਾਣੀ ਦਾ ਅਧਿਐਨ ਕਰ ਸਕਣਗੇ। ਇਸ ਤੋਂ ਇਲਾਵਾ ਧਰਮ ਅਧਿਐਨ ਬਾਰੇ ਵਿਸ਼ਵ ਪੱਧਰ ਦੇ ਸੈਮੀਨਾਰ ਗੋਸ਼ਟੀਆਂ ਇਸ ਵਿਭਾਗ ਵੱਲੋਂ ਕਰਵਾਈਆਂ ਜਾਇਆ ਕਰਨਗੀਆਂ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਤਕਨੀਕੀ ਸਿੱਖਿਆ ਵਿਭਾਗ ਦਾ ਉੱਦਮ, ਮਾਂ ਬੋਲੀ ਵਿੱਚ ਹੋਵੇਗੀ ਤਕਨੀਕੀ ਸਿੱਖਿਆ: ਚੰਨੀ

Next Post

ਕਰੋਨਾ ਸੰਕਟ ਦੇ ਬਾਵਜੂਦ ਵਿਕਾਸ ਏਜੰਡੇ ਨੂੰ ਜਾਰੀ ਰੱਖਿਆ: ਸੁਖਬਿੰਦਰ ਸਿੰਘ ਸਰਕਾਰੀਆ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕਰੋਨਾ ਸੰਕਟ ਦੇ ਬਾਵਜੂਦ ਵਿਕਾਸ ਏਜੰਡੇ ਨੂੰ ਜਾਰੀ ਰੱਖਿਆ: ਸੁਖਬਿੰਦਰ ਸਿੰਘ ਸਰਕਾਰੀਆ

ਕਰੋਨਾ ਸੰਕਟ ਦੇ ਬਾਵਜੂਦ ਵਿਕਾਸ ਏਜੰਡੇ ਨੂੰ ਜਾਰੀ ਰੱਖਿਆ: ਸੁਖਬਿੰਦਰ ਸਿੰਘ ਸਰਕਾਰੀਆ

Recommended

ਕਾਂਗਰਸ ਲਈ ਵੱਡੀ ਮੁਸੀਬਤ ਬਣ ਗਿਆ ਹੈ ਸਿੱਧੂ ਦਾ ਅਸਤੀਫਾ

ਕਾਂਗਰਸ ਲਈ ਵੱਡੀ ਮੁਸੀਬਤ ਬਣ ਗਿਆ ਹੈ ਸਿੱਧੂ ਦਾ ਅਸਤੀਫਾ

September 30, 2021
ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਦਵਾਈਆਂ ਦੀ ਜਮਾਖੋਰੀ ਦਾ ਕੋਈ ਅਧਿਕਾਰ ਨਹੀਂ : ਹਾਈ ਕੋਰਟ

ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਦਵਾਈਆਂ ਦੀ ਜਮਾਖੋਰੀ ਦਾ ਕੋਈ ਅਧਿਕਾਰ ਨਹੀਂ : ਹਾਈ ਕੋਰਟ

May 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In