ਚੰਡੀਗੜ੍ਹ – ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਚ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰ ਗੁਰੂ ਦਰਬਾਰ ਵਿਚ ਹਾਜਰੀ ਭਰ ਕੇ ਮੱਥਾ ਟੇਕਿਆ ਅਤੇ ਸੇਵਾ ਵੀ ਕੀਤੀ।ਇਸ ਮੌਕੇ ‘ਤੇ ਖੇਡ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਅੱਤਤਾਈ ਤਾਕਤਾਂ ਨਾਲ ਟੱਕਰ ਲੈਂਦੇ ਹੋਏ ਆਪਣਾ ਪੂਰਾ ਵੰਸ਼ ਕੁਰਬਾਨ ਕਰ ਦਿੱਤਾ। ਉਨ੍ਹਾਂ ਤੋਂ ਵੱਡਾ ਤਿਆਗੀ, ਬਲਿਦਾਨੀ ਅਤੇ ਤਪੱਸਵੀ ਹਿਸ ਧਰਤੀ ‘ਤੇ ਨਹੀਂ ਹੋਇਆ। ਉਨ੍ਹਾਂ ਦੇ ਹੀ ਆਦਰਸ਼ਾਂ ‘ਤੇ ਚਲਦੇ ਹੋਏ ਸਿੱਖ ਕੌਮ ਮਨੁੱਖਤਾ ਦੀ ਸੇਵਾ ਅਤੇ ਦੀਨ ਦੁਖੀਆਂ ਤੇ ਕਮਜੋਰ ਦੀ ਰੱਖਿਆ ਦੇ ਲਈ ਪੂਰੇ ਵਿਸ਼ਵ ਵਿਚ ਕਾਰਜ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਸਾਡੀ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਗੌਰਵਸ਼ਾਲੀ ਇਤਹਾਸ ਨਾਲ ਰੁਬਰੂ ਕਰਾਉਣਾ ਬੇਹੱਦ ਜਰੂਰੀ ਹੈ। ਇਸ ਲਈ ਵਿਦਿਅਕ ਸੰਸਥਾਵਾਂ ਕੋਰਸ ਤੋਂ ਇਲਾਵਾ ਮਹਾਪੁਰਸ਼ਾਂ ਦੇ ਇਤਹਾਸ ਨਾਲ ਵਿਦਿਆਰਥੀਆਂ ਨੂੰ ਜਰੂਰ ਰੁਬਰੂ ਕਰਾਉਣ ਤਾਂ ਜੋ ਪੂਰੀ ਦੁਨੀਆ ਵਿਚ ਬਹਾਦਰ ਅਤੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਨੌਜੁਆਨਾਂ ਦੀ ਫੌਜ ਨੂੰ ਖੜਾ ਕੀਤਾ ਜਾ ਸਕੇ। ਖੇਡ ਰਾਜ ਮੰਤਰੀ ਨੇ ਇਸ ਮੌਕੇ ‘ਤੇ ਸੰਗਤ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਇਸ ਪਵਿੱਤਰ ਸਥਾਨ ਦੇ ਦਰਸ਼ਨ ਜਰੂਰ ਕਰਾਉਣ।ਖੇਡ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਦਸਿਆ ਕਿ ਇਹ ਸ਼ਲਾਘਾਯੋਗ ਹੈ ਕਿ ਹਿੰਦ ਦੀ ਚਾਦਰ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਕੇਂਦਰ ਸਰਕਾਰ ਨੇ ਕੌਮਾਂਤਰੀ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਆਯੋਜਨ ਦੇ ਦੌਰਾਨ ਹੋਣ ਵਾਲੇ ਪੋ੍ਰਗ੍ਰਾਮਾਂ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿਚ ਪੂਰੇ ਦੇਸ਼ ਦੇ ਮਾਣਯੋਗ ਵਿਅਕਤੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੂੰ ਬਤੌਰ ਕਮੇਟੀ ਮੈਂਬਰ ਆਯੋਜਨ ਵਿਚ ਭਾਗੀਦਾਰੀ ਨਿਭਾਉਣ ਦੀ ਜਿਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦਾ ਯਤਨ ਰਹੇਗਾ ਕਿ ਪੂਰੇ ਵਿਸ਼ਵ ਵਿਚ ਹਿਸ ਆਯੋਜਲ ਨੂੰ ਪਹੁੰਚਾ ਸਕਣ।ਵਰਨਣਯੋਗ ਹੈ ਕਿ ਗੁਰੂਦੁਆਰਾ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਉਹ ਇਤਹਾਸਿਕ ਨਗਰੀ ਹੈ, ਜਿੱਥੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ ਸੀ। ਇੱਥੇ ਗੁਰੂ ਸਾਹਿਬ ਦੇ ਬਚਪਨ ਨਾਲ ਜੁੜੀਆਂ ਯਾਦਾਂ ਸਿਖ ਸਮਾਜ ਵੱਲੋਂ ਸੰਭਾਲ ਕੇ ਰੱਖੀਆਂ ਗਈਆਂ ਹਨ।