• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼

Asli Punjabi by Asli Punjabi
January 6, 2021
in Punjab, ਕਾਰੋਬਾਰ
0
ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

50,000 ਅਵਾਰਾ ਪਸ਼ੂਆਂ ਲਈ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇਗੀ ਪੀ.ਐਸ.ਆਰ.ਐਸ.ਸੀ.
ਚੰਡੀਗੜ੍ਹ, 5 ਜਨਵਰੀ – ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਵਲੋਂ ਅੱਜ ਸੂਬੇ ਵਿੱਚ ਸੜਕ ਸੁਰੱਖਿਆ ਸਬੰਧੀ ਚੁੱਕੇ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਤਕਰੀਬਨ 50,000 ਅਵਾਰਾ ਪਸ਼ੂਆਂ ਨੂੰ ਕਵਰ ਕਰਨ ਲਈ ਰਿਫਲੈਕਟਰਾਂ ਦੀ ਖਰੀਦ ਕਰਨ ਅਤੇ 31 ਮਾਰਚ 2021 ਤੱਕ ਸਾਰੇ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਨੂੰ ਦਰੁਸਤ ਕਰਨ ਸਮੇਤ ਕੁਝ ਵੱਡੇ ਫੈਸਲਿਆਂ ਨੂੰ ਲਾਗੂ ਕਰਨ ਸਬੰਧੀ ਹਦਾਇਤ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਸੂਬੇ ਦੇ ਸਾਰੇ ਵੱਡੇ ਸੜਕ ਹਾਦਸਿਆਂ ਦੀ ਜਾਂਚ ਕਰਵਾਉਣ ਲਈ ਵੀ ਕਿਹਾ। ਪਿਛਲੇ ਤਿੰਨ ਸਾਲਾਂ (2015-2018) ਦੌਰਾਨ ਪੰਜਾਬ ਵਿੱਚ ਅਵਾਰਾ ਪਸ਼ੂਆਂ ਨਾਲ 502 ਸੜਕ ਹਾਦਸੇ ਹੋਏ, ਜਿਹਨਾਂ ਵਿੱਚ 370 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ, 157 ਗੰਭੀਰ ਜ਼ਖਮੀ ਹੋਏ ਅਤੇ 59 ਮਾਮੂਲੀ ਸੱਟਾਂ ਲੱਗੀਆਂ। ਇਹ ਸਮੱਸਿਆ ਦਸੰਬਰ ਤੋਂ ਫਰਵਰੀ ਦੇ ਮਹੀਨਿਆਂ ਦੌਰਾਨ ਧੁੰਦ ਕਾਰਨ ਵਧੇਰੇ ਗੰਭੀਰ ਹੋ ਜਾਂਦੀ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਸੂਬੇ ਵਿੱਚ ਧੁੰਦ ਦੀ ਗੰਭੀਰ ਸਥਿਤੀ ਨੂੰ ਵੇਖਦਿਆਂ ਅਵਾਰਾ ਪਸ਼ੂਆਂ ਉੱਤੇ ਰਿਫਲੈਕਟਰ ਲਗਾਉਣ ਦੀ ਜ਼ਰੂਰਤ ਹੈ ਅਤੇ ਇਸ ਮੰਤਵ ਲਈ ਕੌਂਸਲ ਵਲੋਂ ਸੂਬੇ ਵਿਚ ਲਗਭਗ 50,000 ਅਵਾਰਾ ਪਸ਼ੂਆਂ ਨੂੰ ਕਵਰ ਕਰਨ ਲਈ ਲਗਭਗ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇ ਜਾਣਗੇ। ਵੱਧ ਹਾਦਸਿਆਂ ਵਾਲੀਆਂ ਥਾਂਵਾਂ (ਬਲੈਕ ਸਪਾਟਸ) ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪੰਜਾਬ ਦੇ ਕੌਮੀ ਰਾਜਮਾਰਗਾਂ ਉੱਤੇ 391 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਲੈਕ ਸਪਾਟ 500 ਮੀਟਰ ਸੜਕੀ ਲਾਂਘੇ ਦੇ ਉਸ ਹਿੱਸੇ ਨੂੰ ਕਿਹਾ ਜਾਂਦਾ ਹੈ ਜਿਸ ਉੱਤੇ ਪਿਛਲੇ 3 ਸਾਲਾਂ ਦੌਰਾਨ 5 ਸੜਕ ਹਾਦਸੇ (ਮੌਤਾਂ ਤੇ ਗੰਭੀਰ ਸੱਟਾਂ ਵਾਲੇ ) ਹੋਏ ਹੋਣ ਜਾਂ ਪਿਛਲੇ 3 ਸਾਲਾਂ ਦੌਰਾਨ ਜਿੱਥੇ 10 ਮੌਤਾਂ ਹੋਈਆਂ ਹੋਣ। ਕੌਂਸਲ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ(ਐਨ.ਐਚ.ਏ.ਆਈ.) ਅਤੇ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ 31 ਮਾਰਚ,2021 ਤੱਕ ਸਾਰੇ ਬਲੈਕ ਸਪਾਟਸ ਨੂੰ ਦਰੁਸਤ ਕੀਤਾ ਜਾਵੇ।ਰਾਜ ਵਿਚ ਪ੍ਰਤੀ ਦਿਨ ਹੋਣ ਵਾਲੀਆਂ ਸੜਕੀ ਹਾਦਸਿਆਂ ਦੀਆ ਮੌਤਾਂ ਨੂੰ 14 ਤੋਂ ਘਟਾ ਕੇ 7 (ਰਾਸ਼ਟਰੀ ਔਸਤ) ਕਰਨ ਲਈ ਸੂਬੇ ਵਿਚ ਸਾਰੇ ਵੱਡੇ ਸੜਕੀ ਹਾਦਸਿਆਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਵਾਪਰ ਰਹੇ ਹਾਦਸਿਆਂ ਦੇ ਅਸਲ ਕਾਰਨਾਂ ਜਿਵੇਂ ਇੰਜੀਨੀਅਰਿੰਗ ਨੁਕਸ, ਨੀਤੀਆਂ ਲਾਗੂ ਕਰਨ ਦੀ ਘਾਟ, ਵਾਹਨ ਵਿੱਚ ਨੁਕਸ ਆਦਿ ਦਾ ਪਤਾ ਲਗਾਇਆ ਜਾ ਸਕੇ। ਇਸ ਨਾਲ ਉਪਾਅ ਆਰੰਭਣ ਲਈ ਵੀ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਪੀ.ਐਸ.ਆਰ.ਐਸ.ਸੀ. ਵਲੋਂ ਸੂਬੇ ਵਿਚ ਹਾਦਸਿਆਂ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੜਕਾਂ ਦਾ ਨਿਰਪੱਖ ਏਜੰਸੀ ਪਾਸੋਂ ਥਰਡ ਪਾਰਟੀ ਆਡਿਟ ਕਰਵਾਉਣ ਸਬੰਧੀ ਵੀ ਫੈਸਲਾ ਲਿਆ ਗਿਆ।ਸੜਕ ਸੁਰੱਖਿਆ ਦੇ ਮੱਦੇਨਜ਼ਰ ਆਧੁਨਿਕ ਉਪਕਰਣ ਜਿਵੇਂ ਸਪੀਡ ਗਨ, ਬਰੀਥ ਐਨਾਲਾਈਜ਼ਰ ਦੀ ਖਰੀਦ ਵਿੱਚ ਤੇਜ਼ੀ ਲਿਆਉਣ, ਮੁੱਖ ਏਜੰਸੀਆਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਸੁਪਰੀਮ ਕੋਰਟ ਦੀ ਸੜਕ ਸੁਰੱਖਿਆ ਕਮੇਟੀ ਦੁਆਰਾ ਜਾਰੀ ਦਿਸ਼ਾ ਨਿਰਦੇਸਾਂ ਨੂੰ ਲਾਗੂ ਕਰਨ ਸਬੰਧੀ ਵੀ ਫੈਸਲਾ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਨਾਲ ਜੁੜੀਆਂ ਸਾਰੀਆਂ ਏਜੰਸੀਆਂ ਨੂੰ ਜ਼ਜਬੇ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਈਆਂ ਜਾ ਸਕਣ। ਇਸ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਡੀ.ਜੀ. (ਲੀਡ ਏਜੰਸੀ) ਵੈਂਕਟਰਤਨਮ ਅਤੇ ਏ.ਡੀ.ਜੀ.ਪੀ.(ਟ੍ਰੈਫਿਕ) ਸ਼ਰਦ ਚੌਹਾਨ ਵੀ ਵਿੱਚ ਸ਼ਾਮਲ ਹੋਏ।

Previous Post

ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਨੇ ਪਟਨਾ ਸਾਹਿਬ ਵਿਚ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰ ਗੁਰੂ ਦਰਬਾਰ ਵਿਚ ਹਾਜਰੀ ਭਰ ਕੇ ਮੱਥਾ ਟੇਕਿਆ

Next Post

ਸਿਹਤ ਯੋਜਨਾ ਦਾ ਸਮਾਰਟ ਕਾਰਡ ਲੈਣ ਲਈ ਲਾਈਨ ਵਿੱਚ ਖੜ੍ਹੀ ਹੋਈ ਮਮਤਾ ਬੈਨਰਜੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸਿਹਤ ਯੋਜਨਾ ਦਾ ਸਮਾਰਟ ਕਾਰਡ ਲੈਣ ਲਈ ਲਾਈਨ ਵਿੱਚ ਖੜ੍ਹੀ ਹੋਈ ਮਮਤਾ ਬੈਨਰਜੀ

ਸਿਹਤ ਯੋਜਨਾ ਦਾ ਸਮਾਰਟ ਕਾਰਡ ਲੈਣ ਲਈ ਲਾਈਨ ਵਿੱਚ ਖੜ੍ਹੀ ਹੋਈ ਮਮਤਾ ਬੈਨਰਜੀ

Recommended

ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

December 28, 2023
ਗੁਰੂਗ੍ਰਾਮ ‘ਚ ਉਸਾਰੀ ਅਧੀਨ ਫਲਾਈਓਵਰ ਦਾ ਹਿੱਸਾ ਡਿੱਗਾ ; ਦੋ ਫੱਟੜ

ਗੁਰੂਗ੍ਰਾਮ ‘ਚ ਉਸਾਰੀ ਅਧੀਨ ਫਲਾਈਓਵਰ ਦਾ ਹਿੱਸਾ ਡਿੱਗਾ ; ਦੋ ਫੱਟੜ

August 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In