ਨਵੀਂ ਦਿੱਲੀ – ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਚੁਣੇ ਜਾਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ ਅਤੇ ਇਸ ਦੌਰਾਨ ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਜਿੰਮੇਵਾਰੀ ਸੰਭਾਲ ਸਕਦੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਵਿੱਚ ਰਾਹੁਲ ਗਾਂਧੀ ਵਲੋਂ ਇਹ ਜਿੰਮੇਵਾਰੀ ਸੰਭਾਲਣ ਵਾਸਤੇ ਕਾਫੀ ਹੱਦ ਤਕ ਸਹਿਮਤੀ ਦੇ ਦਿੱਤੀ ਗਈ ਹੈ। ਮੀਟਿੰਗ ਵਿੱਚ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਮੌਜੂਦ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਦੀ ਰਿਹਾਇਸ਼ ਤੇ ਹੋਈ ਇਸ ਮੀਟਿੰਗ ਦੌਰਾਨ ਹਾਜਿਰ ਆਗੂਆਂ ਵਲੋਂ ਆਪਣੀ ਗੱਲ ਰੱਖੀ ਗਈ ਅਤੇ ਇਸ ਦੌਰਾਨ ਪਾਰਟੀ ਆਗੂਆਂ ਵਲੋਂ ਰਾਹੁਲ ਗਾਂਧੀ ਤੋਂ ਪ੍ਰਧਾਨ ਦਾ ਅਹੁਦਾ ਸੰਭਾਲਣ ਦੀ ਮੰਗ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਤ ਵਿੱਚ ਰਾਹੁਲ ਗਾਂਧੀ ਨੇ ਕਿਹਾ ਪਾਰਟੀ ਜੋ ਜ਼ਿੰਮੇਵਾਰੀ ਦੇਵੇਗੀ, ਉਹ ਉਸਨੂੰ ਨਿਭਾਉਣ ਲਈ ਤਿਆਰ ਹਨ। ਜਿਸ ਨਾਲ ਇਹ ਸੰਭਾਵਨਾ ਬਣ ਗਈ ਹੈ ਕਿ ਰਾਹੁਲ ਗਾਂਧੀ ਵਲੋਂ ਇੱਕ ਵਾਰ ਫਿਰ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਜਿੰਮੇਵਾਰੀ ਸੰਭਾਲੀ ਜਾ ਸਕਦੀ ਹੈ।