ਧੀਆਂ ਦੀ ਲੋਹੜੀ ਪ੍ਰੋਗਰਾਮ ਤਹਿਤ ਨਵ-ਜੰਮੀਆਂ ਧੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਫਿਰੋਜ਼ਪੁਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰੋਪਰਾਈਟਰੀ ਰਾਈਟਸ ਟੂ ਸਲੱਮ ਡਵੈਲਰਜ਼ ਐਕਟ ਤਹਿਤ ਅੱਜ ਝੁੱਗੀ ਝੋਪੜੀਆਂ ਦੇ ਨਿਵਾਸੀਆਂ ਨੂੰ ਮਾਲਕਾਨਾ ਹੱਕ ਦੇਣ ਲਈ ਵਰਚੂਅਲ ਸਮਾਗਮ ਰਾਹੀਂ ਚੰਡੀਗੜ੍ਹ ਤੋਂ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ ਵੀ.ਸੀ. ਰਾਹੀਂ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿਚ 1 ਲੱਖ ਤੋਂ ਵਧ ਝੁੱਗੀ-ਝੌਂਪੜੀ ਵਾਲਿਆਂ ਨੂੰ ਅਜਿਹੇ ਮਾਲਕਾਨਾ ਹੱਕ ਮਿਲਣਗੇ ਅਤੇ ਝੁੱਗੀ ਝੋਪੜੀਆਂ ਵਾਲਿਆਂ ਨੂੰ ਹੋਰ ਸਹੂਲਤਾ ਵੀ ਮੁਹੱਈਆ ਕਰਵਾਈਆਂ ਜਾਣਗੀਆਂ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਮੀਟਰ, ਧੀਆਂ ਦੀ ਲੋਹੜੀ, ਸਪੋਰਟਸ ਕਿੱਟਾਂ ਦੀ ਵੰਡ, ਈ-ਦਾਖਲ ਪੋਰਟਲ ਆਦਿ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਪਹਿਲਾ ਸੂਬਾ ਹੈ ਜ਼ੋ ਕਿ ਫੋਰ-ਜੀ ਸਮਾਰਟ ਮੀਟਰ ਲਿਆ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆਂ ਕਰਵਾਉਣ ਵਿਚ ਹੋਰ ਪਾਰਦਰਸ਼ਤਾ ਆਵੇਗੀ। ਉਨ੍ਹਾਂ ਕਿਹਾ ਕਿ ਸਮਾਰਟ ਮੀਟਰ ਨਾਲ ਮੀਟਰ ਦੀ ਰੀਡਿੰਗ, ਲੋਡ ਅਪਗ੍ਰੇਡ ਕਰਨ, ਪ੍ਰੀਪੇਡ ਤੇ ਪੋਸਟਪੇਡ ਮੀਟਰ ਆਦਿ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਮਾਰਟ ਮੀਟਰ ਨਾਲ ਬਿਜਲੀ ਚੋਰੀ ਤੇ ਬਿਜਲੀ ਮੀਟਰ ਟੈਮਪਰਿੰਗ ਆਦਿ ਤੋਂ ਬਚਤ ਹੋਵੇਗੀ।ਇਸ ਤੋਂ ਇਲਾਵਾ ਮੁੱਖ ਮੰਤਰੀ ਈ-ਦਾਖਲ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਤੇ ਸੂਬਾ ਵਾਸੀ ਆਪਣੀ ਸ਼ਿਕਾਇਤ ਦਾਖਲ ਕਰਕੇ ਇਨਸਾਫ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹੁਣ 5 ਲੱਖ ਰੁਪਏ ਤੱਕ ਦੀ ਸ਼ਿਕਾਇਤ ਲਈ ਪੋਰਟਲ `ਤੇ ਮੁਫਤ ਦਾਖਲ ਕਰਨ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮੀਡੀਏਸ਼ਨ ਸੈਂਟਰ ਵੀ ਬਣਾਏ ਜਾਣਗੇ।ਕੈਪਟਨ ਅਮਰਿੰਦਰ ਸਿੰਘ ਧੀਆਂ ਦੀ ਲੋਹੜੀ ਪ੍ਰੋਗਰਾਮ ਦੀ ਸ਼ੁਰਆਤ ਕਰਦਿਆਂ ਕਿਹਾ ਕਿ ਇਸ ਨਾਲ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਹੋਰ ਮਜਬੂਤੀ ਮਿਲੇਗੀ ਤੇ ਔਰਤਾਂ ਦਾ ਮਨੋਬਲ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਲੜਕੇ-ਲੜਕੀ ਦੇ ਅੰਤਰ ਨੂੰ ਖਤਮ ਕਰਨ ਲਈ ਇਹ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕ੍ਰਮਵਾਰ ਹਰੇਕ ਜ਼ਿਲ੍ਹੇ ਵਿਚ ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਆਉਣ ਵਾਲੇ ਸਮੇਂ ਵਿਚ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਤੰਦਰੁਸਤ ਮਿਸ਼ਨ ਦੇ ਉਦੇਸ਼ ਨੂੰ ਬੁਰ ਪਾਉਂਦਿਆਂ ਨੋਜਵਾਨਾ ਨੂੰ ਖੇਡਾਂ ਨਾਲ ਜ਼ੋੜਨ ਲਈ ਸੂਬੇ ਵਿਚ 2500 ਕ੍ਰਿਕਟ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਦੀ ਸ਼ੁਰੂਆਤ ਅੱਜ ਉਨ੍ਹਾਂ ਨੇ 5 ਨੋਜਵਾਨਾਂ ਨੂੰ ਆਪਣੀ ਹੱਥੀਂ ਕ੍ਰਿਕਟ ਦੀਆਂ ਕਿੱਟਾਂ ਦੇ ਕੇ ਕੀਤੀ।ਵਰਚੂਅਲ ਸਮਾਗਮ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਖੁਰਾਕ ਸਪਲਾਈ ਮੰਤਰੀ ਸ੍ਰੀ ਭਾਰਤ ਭੁਸ਼ਣ ਆਸ਼ੂ, ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੈਡਮ ਅਰੁਨਾ ਚੌਧਰੀ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਵਰਚੂਅਲ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ, ਐਸ.ਈ. ਪੰਜਾਬ ਸਟੇਟ ਪਾਵਰ ਕਾਰੋਪਰੇਸ਼ਨ ਲਿਮਿਟਡ ਸ੍ਰੀ ਦਮਨਜੀਤ ਸਿੰਘ ਤੂਰ, ਐਕਸੀਅਨ ਸ੍ਰੀ ਭੁਪਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।