updated 12:10 PM UTC, Apr 22, 2019
Headlines:

ਸੀ ਜੀ ਸੀ ਝੰਜੇੜੀ ਵਿੱਚ ਵਿਸਾਖੀ ਸਬੰਧੀ ਪ੍ਰੋਗਰਾਮ ਦਾ ਆਯੋਜਨ

ਐਸ ਏ ਐਸ ਨਗਰ - ਚੰਡੀਗੜ੍ਹ ਗਰੁੱਪ ਆਫ਼ ਕਾਲਜ ਦੇ ਝੰਜੇੜੀ ਕਾਲਜ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ| ਇਸ ਦੌਰਾਨ ਕੈਂਪਸ ਵਿੱਚ ਕਰਵਾਏ ਗਏ ਇਕ ਸਭਿਆਚਾਰਕ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ| ਨੌਜਵਾਨ ਮੁੰਡੇ ਕੁੜੀਆਂ ਨੇ ਪੰਜਾਬ ਦੇ ਸਭਿਆਚਾਰ ਦੀ ਝਲਕ ਪੇਸ਼ ਕਰਦੇ ਹੋਏ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ| ਸੀ ਜੀ ਸੀ ਦੇ ਪ੍ਰੈਜ਼ੀਡੈਂਟ ਸ੍ਰ. ਰਛਪਾਲ ਸਿੰਘ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਸਾਨੂੰ ਆਪਣੀਆਂ ਰਸਮਾਂ ਅਤੇ ਵਿਰਸੇ ਨੂੰ ਯਾਦ ਰੱਖਣਾ ਚਾਹੀਦਾ ਹੈ ਕਿਉਂਕਿ ਇਤਿਹਾਸ ਗਵਾਹ ਹੈ ਕਿ ਜੋ ਕੌਮਾਂ ਆਪਣੇ ਵਿਰਸੇ, ਬੋਲੀ ਅਤੇ ਰਸਮਾਂ ਨੂੰ ਭੁੱਲ ਜਾਂਦੀਆਂ ਹਨ ਉਹ ਦੁਨੀਆਂ ਦੇ ਨਕਸ਼ੇ ਤੋਂ ਖ਼ਤਮ ਹੋ ਜਾਂਦੀਆਂ ਹਨ| ਇਸ ਮੌਕੇ ਤੇ ਜਲਿਆਵਾਲ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੌਨ ਵਰਤ ਵੀ ਰੱਖਿਆ ਗਿਆ|

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C