updated 6:21 AM UTC, Jul 19, 2019
Headlines:

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ

ਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ
ਚੰਡੀਗੜ - ਕਾਉਂਸਲੇਟ ਜਨਰਲ ਆਫ਼ ਇੰਡੀਆ, ਫਰੈਂਕਫਰਟ, ਜਰਮਨੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਵਿਸਾਖੀ ਦੇ ਤਿਓਹਾਰ ਨੂੰ ਮਨਾਉਣ ਸਬੰਧੀ ਫਰੈਂਕਫਰਟ ਵਿਖੇ 12 ਅਪ੍ਰੈਲ 2019 ਨੂੰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਜਰਮਨੀ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਸਮਾਗਮ ਨੂੰ ਮਨਾਉਣ ਦੇ ਹਿੱਸੇ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸ਼ਰਧਾ ਦੇ ਰੂਪ ਵਿੱਚ ਸਥਾਨਕ ਗਾਇਕਾਂ ਵੱਲੋਂ ਧਾਰਮਿਕ ਗੀਤਾਂ ਦਾ ਗਾਇਨ ਕੀਤਾ ਗਿਆ।
ਇਸ ਮੌਕੇ ਕਾਉਂਸਲ ਜਨਰਲ ਪ੍ਰਤਿਭਾ ਪਾਰਕਰ ਨੇ ਆਪਣੇ ਸੰਬੋਧਨ ਵਿੱਚ ਭਾਰਤੀ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਭਾਰਤੀ ਭਾਈਚਾਰੇ ਨੇ ਆਪਣੀ ਲਗਨ ਅਤੇ ਸਖ਼ਤ ਮਿਹਨਤ ਵਾਲੇ ਸੁਭਾਅ ਨਾਲ ਦੁਨੀਆਂ ਵਿੱਚ ਹਰ ਜਗਾ ਆਪਣੀ ਛਾਪ ਛੱਡੀ ਹੈ।
ਇਸ ਸਮਾਗਮ ਵਿੱਚ ਭਾਰਤੀ ਭਾਈਚਾਰੇ ਦੇ 600 ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। ਇਸ ਮੌਕੇ ਪ੍ਰਸਿੱਧ ਲੋਕ ਨਾਚ ਭੰਗੜੇ, ਗਿੱਧੇ ਅਤੇ ਇਸ ਦੇ ਨਾਲ ਸਥਾਨਕ ਭਾਰਤੀ ਕਲਾਕਾਰਾਂ ਵੱਲੋਂ ਪੰਜਾਬੀ ਲੋਕ ਗੀਤ ਦੀਆਂ ਪੇਸ਼ਕਾਰੀਆਂ ਨੇ ਇਸ ਸਮਾਗਮ ਨੂੰ ਸਿਖ਼ਰਾਂ 'ਤੇ ਪਹੁੰਚਾ ਦਿੱਤਾ।
ਸਾਰੇ ਸ਼ਰਧਾਲੂਆਂ ਲਈ 'ਗੁਰੂ ਕਾ ਲੰਗਰ' ਉਪਰੰਤ ਇਹ ਸਮਾਗਮ ਸਮਾਪਤ ਹੋਇਆ।

New York