updated 6:33 AM GMT, Jan 21, 2019
Headlines:

ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣਗੇ ਰੱਖਿਆ ਮੰਤਰੀ 'ਸੀਤਾਰਮਣ'

Featured ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣਗੇ ਰੱਖਿਆ ਮੰਤਰੀ 'ਸੀਤਾਰਮਣ'
ਨਵੀਂ ਦਿੱਲੀ - ਨਿਰਮਲਾ ਸੀਤਾਰਮਣ ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣ ਲਈ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਲਈ ਰਵਾਨਾ ਹੋ ਗਈ। ਰੱਖਿਆ ਮੰਤਰੀ ਸੂਬੇ ਦੇ ਉੱਪਰੀ ਦਿਬਾਂਗ ਜ਼ਿਲੇ ਦੀਆਂ ਚੌਂਕੀਆਂ 'ਤੇ ਤਾਇਨਾਤ ਫੌਜ ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਵੰਡਣਗੀ। ਅਧਿਕਾਰਕ ਸੂਤਰਾਂ ਮੁਤਾਬਕ ਸੀਤਾਰਮਣ ਜਵਾਨਾਂ ਨਾਲ ਦੀਵਾਲੀ ਮਨਾਉਣਗੀ ਤੇ ਇਸ ਖੇਤਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚਲਾਏ ਜਾ ਰਹੇ ਪ੍ਰੋਜੈਕਟ ਦੀ ਪ੍ਰਗਤੀ ਤੇ ਰੱਖਿਆ ਤਿਆਰੀਆਂ ਦੀ ਸਮੀਖਿਆ ਵੀ ਕਰਨਗੀ। ਰੱਖਿਆ ਮੰਤਰੀ ਜਵਾਨਾਂ ਨਾਲ ਦੀਵਾਲੀ ਮਨਾਉਣ ਤੋਂ ਬਾਅਦ ਬੁੱਧਵਾਰ ਸ਼ਾਮ ਦਿੱਲੀ ਲਈ ਰਵਾਨਾ ਹੋ ਜਾਣਗੀ। ਜ਼ਿਕਰਯੋਗ ਹੈ ਕਿ ਪੀ.ਐੱਮ. ਨਰਿੰਦਰ ਮੋਦੀ ਨੇ ਸਾਲ 2014 'ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਆਪਣੀ ਪਹਿਲੀ ਦੀਵਾਲੀ ਸਿਆਚਿਨ 'ਚ ਫੌਜੀ ਜਵਾਨਾਂ ਨਾਲ ਮਨਾਈ ਸੀ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C